- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨਿਊਜ਼ੀਲੈਂਡ ਟੀਮ ਜਿੱਤ ਦੀ ਹੱਕਦਾਰ ਸੀ ਕੋਹਲੀ
ਭਾਰਤੀ ਕਪਤਾਨ ਵਿਰਾਟ ਕੋਹਲੀ ਨੇ ਇੱਥੇ ਤੀਜੇ ਟੀ-20 ਕੌਮਾਂਤਰੀ ਮੈਚ ਦੇ ਸੁਪਰ ਓਵਰ ’ਚ ਜਿੱਤ ਦਰਜ ਕਰਨ ਮਗਰੋਂ ਕਿਹਾ ਕਿ ਨਿਊਜ਼ੀਲੈਂਡ ਦੀ ਟੀਮ ਜਿੱਤ ਦੀ ਹੱਕਦਾਰ ਸੀ। ਕੋਹਲੀ ਨੇ ਇਨਾਮ ਵੰਡ ਸਮਾਰੋਹ ਦੌਰਾਨ ਕਿਹਾ, ‘‘ਇੱਕ ਸਮੇਂ ਸਾਨੂੰ ਲੱਗਿਆ ਕਿ ਅਸੀਂ ਹਾਰ ਗਏ। ਮੈਂ ਆਪਣੇ ਕੋਚ ਨੂੰ ਕਿਹਾ ਕਿ ਉਹ ਜਿੱਤ ਦੀ ਹੱਕਦਾਰ ਸੀ। ਕੇਨ ਵਿਲੀਅਮਸਨ 95 ਦੌੜਾਂ ਦੇ ਸਕੋਰ ’ਤੇ ਜਿਸ ਤਰ੍ਹਾਂ ਬੱਲੇਬਾਜ਼ੀ ਕਰ ਰਿਹਾ ਸੀ, ਉਸ ਦੇ ਲਈ ਬੁਰਾ ਲੱਗ ਰਿਹਾ ਹੈ। ਆਖ਼ਰੀ ਗੇਂਦ ਬਾਰੇ ਅਸੀਂ ਚਰਚਾ ਕੀਤੀ ਅਤੇ ਇਸ ਫ਼ੈਸਲੇ ’ਤੇ ਪਹੁੰਚੇ ਕਿ ਸਾਨੂੰ ਸਟੰਪ ’ਤੇ ਗੇਂਦ ਮਾਰਨੀ ਚਾਹੀਦੀ ਹੈ ਕਿਉਂਕਿ ਜੇਕਰ ਅਸੀਂ ਅਜਿਹਾ ਨਹੀਂ ਕਰਦੇ ਤਾਂ ਵੈਸੇ ਵੀ ਇੱਕ ਦੌੜ ਪੈ ਜਾਂਦੀ।’’ ਰੋਹਿਤ ਦੀ ਤਾਰੀਫ਼ ਕਰਦਿਆਂ ਕੋਹਲੀ ਨੇ ਕਿਹਾ, ‘‘ਰੋਹਿਤ ਨੇ ਸਾਡੀ ਪਾਰੀ ਅਤੇ ਆਖ਼ਰੀ ਦੋ ਗੇਂਦਾਂ ’ਤੇ ਸ਼ਾਨਦਾਰ ਬੱਲੇਬਾਜ਼ੀ ਕੀਤੀ।


