- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨਿਊਯਾਰਕ ਚ ਵਾਪਰਿਆ ਸੜਕ ਹਾਦਸਾ, 1 ਦੀ ਮੌਤ ਤੇ 6 ਜ਼ਖਮੀ
ਵਾਸ਼ਿੰਗਟਨ – ਅਮਰੀਕਾ ਦੀ ਨਿਊਯਾਰਕ ਸਿਟੀ ਦੇ ਚਾਈਨਾਟਾਊਨ ਵਿਚ ਮੰਗਲਵਾਰ ਨੂੰ ਇਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਤੇ 6 ਹੋਰ ਜ਼ਖਮੀ ਹੋ ਗਏ। ਪੁਲਸ ਨੇ ਦੱਸਿਆ ਕਿ ਸਥਾਨਕ ਸਮੇਂ ਮੁਤਾਬਕ 6:45 ‘ਤੇ ਕਨਾਲ ਸਟ੍ਰੀਟ ਵਿਚ ਇਕ ਗੱਡੀ ਦੇ ਡਰਾਈਵਰ ਨੇ ਪਾਰਕਿੰਗ ਦੌਰਾਨ ਕੰਟਰੋਲ ਗਵਾ ਦਿੱਤਾ ਅਤੇ ਗੱਡੀ ਪੈਦਲ ਚੱਲ ਰਹੇ ਲੋਕਾਂ ਨਾਲ ਟਕਰਾ ਗਈ। ਇਸ ਹਾਦਸੇ ਵਿਚ ਇਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ 6 ਹੋਰ ਜ਼ਖਮੀ ਹੋ ਗਏ। ਜ਼ਖਮੀਆਂ ਵਿਚੋਂ ਕੁਝ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜ਼ਖਮੀਆਂ ਨੂੰ ਨੇੜਲੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਪੁਲਸ ਨੇ ਕਿਹਾ ਕਿ ਡਰਾਈਵਰ ਦੀ ਫਿਲਹਾਲ ਪਛਾਣ ਨਹੀਂ ਹੋ ਪਾਈ ਹੈ। ਨਿਊਯਾਰਕ ਸਥਿਤ ਚੀਨ ਕੌਂਸਲ ਜਨਰਲ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਇਸ ਹਾਦਸੇ ਵਿਚ ਕੋਈ ਚੀਨੀ ਨਾਗਰਿਕ ਪ੍ਰਭਾਵਿਤ ਤਾਂ ਨਹੀਂ ਹੋਇਆ ਹੈ।


