- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨਿਊਯਾਰਕ ਵਿਖੇ ਮਨਾਇਆ ਜਾਵੇਗਾ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ
ਨਿਊਯਾਰਕ – ਹਰ ਸਾਲ ਦੀ ਤਰ੍ਹਾਂ ਮਿਤੀ 6 ਅਗਸਤ ਦਿਨ ਸੋਮਵਾਰ ਨੂੰ ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਨਿਊਯਾਰਕ ਦੇ ਰਿਚਮੰਡ ਹਿੱਲ ਦੇ ਗੁਰਦੁਆਰਾ ਸਿੱਖ ਕਲਚਰਲ ਵਿਖੇ ਬੜੀ ਧੂਮ-ਧਾਮ ਨਾਲ ਵੱਡੇ ਪੱਧਰ ‘ਤੇ ਸ਼ਰਧਾ-ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧ ‘ਚ ਗੁਰੂ ਘਰ ਦੇ ਹੈੱਡ ਗ੍ਰੰਥੀ ਭਾਈ ਭੁਪਿੰਦਰ ਸਿੰਘ ਨੇ ਦੱਸਿਆ ਕਿ ‘ਗੁਰੂ ਘਰ ਸਿੱਖ ਕਲਚਰਲ ਸੁਸਾਇਟੀ ਰਿਚਮੰਡ ਹਿੱਲ’ ਵਿਖੇ ਸਤਿਗੁਰੂ ਜੀ ਦੇ ਪ੍ਰਕਾਸ਼ ਦਿਹਾੜੇ ਦੀ ਖੁਸ਼ੀ ‘ਚ ਗੁਰਪੁਰਬ ਵਾਲੇ ਦਿਨ ਵਿਸ਼ੇਸ਼ ਸਮਾਗਮ ਹੋਣਗੇ ।ਪ੍ਰਕਾਸ਼ ਦਿਹਾੜੇ ‘ਤੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ਼ਾਮ ਦੇ 5 ਵਜੇ ਤੋਂ ਰਾਤ 9 ਵਜੇ ਤੱਕ ਕੀਰਤਨ ਕੀਤੇ ਜਾਣਗੇ। ਇਸ ਦੇ ਨਾਲ ਹੀ ਫੁੱਲਾਂ ਦੀ ਵਰਖਾ ਕਰਦਿਆਂ ਜੈਕਾਰਿਆਂ ਦੀ ਗੂੰਜ ਵਿਚ ਸਤਿਗੁਰੂ ਜੀ ਦੇ ਉਪਕਾਰਾਂ ਨੂੰ ਯਾਦ ਕੀਤਾ ਜਾਵੇਗਾ। ਇਸ ਸਮਾਗਮ ‘ਚ ਸਮੂਹ ਸੰਗਤ ਨੂੰ ਪਰਿਵਾਰਾਂ ਸਮੇਤ ਪਹੁੰਚ ਕੇ ਗੁਰੂ ਦੀਆਂ ਖੁਸ਼ੀਆਂ ਪਾ੍ਰਪਤ ਕਰਨ ਦੀ ਬੇਨਤੀ ਵੀ ਕੀਤੀ ਗਈ ਹੈ।


