- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨਿਊਜ਼ੀਲੈਂਡ ਸੰਸਦ ਵਿੱਚ ਪੁਲਵਾਮਾ ਹਮਲੇ ਨੂੰ ਲੈ ਕੇ ਪਾਕਿ ਵਿਰੁੱਧ ਨਿੰਦਾ ਪ੍ਰਸਤਾਵ ਪਾਸ
ਵੈਲਿੰਗਟਨ – ਪੁਲਵਾਮਾ ਅੱਤਵਾਦੀ ਹਮਲੇ ਨੂੰ ਲੈ ਕੇ ਦੁਨੀਆ ਭਰ ਦੇ ਦੇਸ਼ ਪਾਕਿਸਤਾਨ ਦੀ ਆਲੋਚਨਾ ਕਰ ਰਹੇ ਹਨ| ਇਸ ਸਿਲਸਿਲੇ ਵਿਚ ਹੁਣ ਨਿਊਜ਼ੀਲੈਂਡ ਦੀ ਸੰਸਦ ਨੇ ਅੱਜ ਇਸ ਹਮਲੇ ਦੇ ਵਿਰੋਧ ਵਿੱਚ ਨਿੰਦਾ ਪ੍ਰਸਤਾਵ ਪਾਸ ਕੀਤਾ| ਇਹ ਜਾਣਕਾਰੀ ਨਿਊਜ਼ੀਲੈਂਡ ਦੇ ਵਿਦੇਸ਼ ਮੰਤਰੀ ਵਿੰਸਟਨ ਪੀਟਰਸ ਨੇ ਦਿੱਤੀ| ਪੁਲਵਾਮਾ ਹਮਲੇ ਨੂੰ ਲੈ ਕੇ ਅਮਰੀਕਾ ਨੇ ਵੀ ਪਾਕਿਸਤਾਨ ਨੂੰ ਝਾੜ ਪਾਈ ਹੈ| ਇਸ ਤੋਂ ਇਲਾਵਾ ਸੰਯੁਕਤ ਰਾਸ਼ਟਰ ਜਨਰਲ ਸਕੱਤਰ ਐਂਟੋਨਿਓ ਗੁਤਾਰੇਸ ਨੇ ਭਾਰਤ ਅਤੇ ਪਾਕਿਸਤਾਨ ਨੂੰ ਅਪੀਲ ਕੀਤੀ ਹੈ ਕਿ ਉਹ ਦੋਹਾਂ ਦੇਸ਼ਾਂ ਵਿਚ ਵੱਧ ਰਹੇ ਤਣਾਅ ਨੂੰ ਘੱਟ ਕਰਨ ਲਈ ਤੁਰੰਤ ਕੋਈ ਕਦਮ ਚੁੱਕਣ| ਇਸ ਦੇ ਨਾਲ ਹੀ ਕਿਹਾ ਕਿ ਜੇਕਰ ਦੋਵੇਂ ਪੱਖ ਰਾਜ਼ੀ ਹੁੰਦੇ ਹਨ ਤਾਂ ਜਨਰਲ ਸਕੱਤਰ ਵਿਚੌਲਗੀ ਲਈ ਹਮੇਸ਼ਾ ਤਿਆਰ ਹਨ| ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸੰਯੁਕਤ ਰਾਸ਼ਟਰ ਵਿੱਚ ਪਾਕਿਸਤਾਨ ਦੇ ਸਥਾਈ ਮਿਸ਼ਨ ਨੇ ਵੀ ਜਨਰਲ ਸਕੱਤਰ ਨਾਲ ਬੈਠਕ ਦੀ ਅਪੀਲ ਕੀਤੀ ਹੈ|


