- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨਿਕਾਸ ਪ੍ਰਣਾਲੀ ਦਾ ਹੋਵੇਗਾ ਮਜਬੂਤੀਕਰਨ : ਚਰਨਜੀਤ ਸਿੰਘ ਚੰਨੀ
ਐਸ.ਏ.ਐਸ ਨਗਰ – ਸੀਵਰੇਜ ਦੇ ਓਵਰਫਲੋ ਨੂੰ ਰੋਕਣ ਅਤੇ ਪਿੰਡਾਂ ਵਿੱਚ ਪਾਣੀ ਭਰਨ ਦੀ ਸਮੱਸਿਆ ਨਾਲ ਨਜਿੱਠਣ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਜ਼ਿਲੇ ਦੇ ਸ਼ਹਿਰੀ ਇਲਾਕਿਆਂ ਦੀ ਨਿਕਾਸ ਪ੍ਰਣਾਲੀ ਦਾ ਮਜਬੂਤੀਕਰਨ ਕੀਤਾ ਜਾਵੇਗਾ।” ਇਹ ਪ੍ਰਗਟਾਵਾ ਤਕਨੀਕੀ ਸਿੱਖਿਆ , ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਕੀਤਾ। ਸ੍ਰੀ ਚੰਨੀ ਅਤੇ ਐਸ.ਏ.ਐਸ ਨਗਰ ਕਮਿਸ਼ਨਰ ਗਿਰੀਸ਼ ਦਿਆਲਨ ਖ਼ਰੜ-ਬਸੀ ਪਠਾਣਾਂ ਰੋਡ ਸਥਿਤ ਪਿੰਡ ਮਲਿਕਪੁਰ ਦੇ ਪਾਣੀ ਨਾਲ ਵਹਿ ਗਏ ਹਿੱਸੇ ਦੀ ਜਾਂਚ ਕਰਨ ਪਹੁੰਚੇ ਸਨ। ਮੰਤਰੀ ਨੇ ਅੱਗੇ ਭਰੋਸਾ ਦਿੱਤਾ ਨੁਕਸਾਨੇ ਗਏ ਇਲਾਕੇ ਵਿੱਚ ਹੋਏ ਨੁਕਸਾਨ ਦਾ ਅਨੁਮਾਨ ਲਗਾਉਣ ਲਈ ਇੱਕ ਸਰਵੇਖਣ ਕਰਵਾਇਆ ਜਾਵੇਗਾ ਤਾਂ ਕੁਦਰਤੀ ਆਫ਼ਤਾਂ ਕਰਨ ਪੈਦਾ ਹੋ ਰਹੀਆਂ ਅਜਿਹੀਆਂ ਸਮੱਸਿਆਵਾਂ ਦਾ ਸਥਾਈ ਹੱਲ ਕੀਤਾ ਜਾ ਸਕੇ। ਜ਼ਿਕਰਯੋਗ ਹੈ ਕਿ ਹਾਲ ਹੀ ਵਿਚ ਖਰੜ ਨੇੜੇ ਪਿੰਡ ਮਲਿਕਪੁਰ ਵਿਖੇ ਸੀਵਰੇਜ ਦੇ ਪਾਣੀ ਨਾਲ ਭਰੀ ਐਸ.ਵਾਈ.ਐਲ. ਨਹਿਰ ਵਿੱਚ ਪਾੜ ਪੈ ਗਿਆ ਸੀ। ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਇਸ ਮਾਮਲੇ ਦੀ ਪੜਤਾਲ ਕਰਨ ਅਤੇ ਲੋੜੀਂਦੇ ਕਦਮ ਚੁੱਕਣ ਲਈ ਡਰੇਨੇਜ ਵਿਭਾਗ, ਲੋਕ ਨਿਰਮਾਣ ਵਿਭਾਗ ਅਤੇ ਖਰੜ ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰਾਂ ਦੀ ਇਕ ਕਮੇਟੀ ਦਾ ਗਠਨ ਕੀਤਾ ਗਿਆ ਸੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸਡੀਐਮ (ਖਰੜ) ਸ੍ਰੀ ਹਿਮਾਂਸ਼ੂ ਜੈਨ, ਕਾਰਜਕਾਰੀ ਇੰਜੀਨੀਅਰ (ਲੋਕ ਨਿਰਮਾਣ ਵਿਭਾਗ) ਸ੍ਰੀ ਐਨ.ਐਸ ਵਾਲੀਆ ਅਤੇ ਐਸ.ਡੀ.ਓ. (ਪੀ.ਡਬਲਯੂ.ਡੀ) ਸ੍ਰੀ ਅਜੈ ਸਿੰਗਲਾ ਸ਼ਾਮਲ ਸਨ।


