- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨਿਸ਼ਾਨੇਬਾਜ਼ੀ ਦੇ ਅੰਡਰ 21 ਵਰਗ ਵਿੱਚ ਪੰਜਾਬ ਓਵਰ ਆਲ ਚੈਂਪੀਅਨ ਬਣਿਆ
ਪੰਜਾਬ ਨੇ ਹੁਣ ਤੱਕ 19 ਸੋਨੇ, 15 ਚਾਂਦੀ ਤੇ 23 ਕਾਂਸੀ ਦੇ ਤਮਗਿਆਂ ਸਣੇ ਕੁੱਲ 57 ਤਮਗੇ ਜਿੱਤੇ
ਚੰਡੀਗੜ੍ਹ – ਪੁਣੇ ਵਿਖੇ ਚੱਲ ਰਹੀਆਂ ਖੇਲੋ ਇੰਡੀਆ ਯੂਥ ਗੇਮਜ਼ ਵਿੱਚ ਨਿਸ਼ਾਨੇਬਾਜ਼ੀ ਦੇ ਅੰਡਰ 21 ਵਰਗ ਵਿੱਚ ਪੰਜਾਬ ਓਵਰ ਆਲ ਚੈਂਪੀਅਨ ਬਣਿਆ। ਪੰਜਾਬ ਨੇ ਅੱਜ ਚਾਰ ਤਮਗੇ ਜਿੱਤੇ ਜਿਨ੍ਹਾਂ ਵਿੱਚ ਇਕ ਸੋਨੇ, ਇਕ ਚਾਂਦੀ ਅਤੇ ਦੋ ਕਾਂਸੀ ਦੇ ਤਮਗੇ ਸ਼ਾਮਲ ਸਨ। ਇਹ ਚਾਰੋਂ ਤਮਗੇ ਨਿਸ਼ਾਨੇਬਾਜ਼ੀ ਦੇ ਅੰਡਰ 21 ਵਰਗ ਵਿੱਚ ਆਏ। ਪੰਜਾਬ ਵੱਲੋਂ ਅੱਜ ਜਿੱਤੇ ਤਮਗਿਆਂ ਨੂੰ ਮਿਲਾ ਕੇ ਹੁਣ ਤੱਕ ਜਿੱਤੇ ਤਮਗਿਆਂ ਦੀ ਗਿਣਤੀ 57 ਹੋ ਗਈ ਜਿਨ੍ਹਾਂ ਵਿੱਚ 19 ਸੋਨੇ, 15 ਚਾਂਦੀ ਤੇ 23 ਕਾਂਸੀ ਦੇ ਤਮਗੇ ਸ਼ਾਮਲ ਹਨ। ਇਹ ਜਾਣਕਾਰੀ ਖੇਲੋ ਇੰਡੀਆ ਗੇਮਜ਼ ਵਿੱਚ ਪੰਜਾਬ ਦੇ ਸਟੇਟ ਸਪੋਰਟਸ ਮੈਨੇਜਰ ਸ੍ਰੀ ਗੁਰਲਾਲ ਸਿੰਘ ਰਿਆੜ ਨੇ ਦਿੱਤੀ।ਸ੍ਰੀ ਰਿਆੜ ਨੇ ਦੱਸਿਆ ਕਿ ਗੁਰਨਿਹਾਲ ਸਿੰਘ ਗਰਚਾ ਨੇ ਅੰਡਰ 21 ਦੇ ਸਕੀਟ ਸ਼ੂਟਿੰਗ ਵਿੱਚ ਸੋਨੇ ਦਾ ਤਮਗਾ ਜਿੱਤਿਆ। ਸਿਮਰਨ ਨੇ ਅੰਡਰ 21 ਦੇ ਸਕੀਟ ਸ਼ੂਟਿੰਗ ਵਿੱਚ ਚਾਂਦੀ ਦਾ ਤਮਗਾ ਜਿੱਤਿਆ। ਅਭੇ ਸਿੰਘ ਸੇਖੋਂ ਨੇ ਅੰਡਰ 21 ਦੇ ਸਕੀਟ ਸ਼ੂਟਿੰਗ ਤੇ ਅਰਜੁਨ ਸਿੰਘ ਚੀਮਾ ਤੇ ਪਰਦੀਪ ਕੌਰ ਨੇ ਅੰਡਰ 21 ਦੇ ਏਅਰ ਪਿਸਟਲ ਮਿਕਸਡ ਟੀਮ ਨੇ ਕਾਂਸੀ ਦਾ ਤਮਗਾ ਜਿੱਤਿਆ।


