- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨੀਦਰਲੈਂਡ ਵਿੱਚ ਗੈਸ ਧਮਾਕੇ ਕਾਰਨ 9 ਵਿਅਕਤੀ ਜ਼ਖਮੀ
ਹੇਗ – ਨੀਦਰਲੈਂਡ ਵਿੱਚ ਹੇਗ ਸ਼ਹਿਰ ਦੇ ਆਬਾਦੀ ਵਾਲੇ ਖੇਤਰ ਵਿੱਚ ਗੈਸ ਧਮਾਕਾ ਹੋਣ ਕਾਰਨ ਘੱਟ ਤੋਂ ਘੱਟ 9 ਵਿਅਕਤੀ ਜ਼ਖਮੀ ਹੋ ਗਏ| ਸਥਾਨਕ ਮੀਡੀਆ ਰਿਪੋਰਟ ਵਿੱਚ ਫਾਇਰ ਫਾਈਟਰਜ਼ ਨੇ ਇਸ ਦੀ ਜਾਣਕਾਰੀ ਦਿੱਤੀ| ਰਿਪੋਰਟ ਮੁਤਾਬਕ ਗੈਸ ਧਮਾਕਾ ਇਕ ਇਮਾਰਤ ਦੇ ਸਾਹਮਣੇ ਹੋਇਆ| ਧਮਾਕੇ ਮਗਰੋਂ ਇਮਾਰਤ ਦਾ ਅਗਲਾ ਹਿੱਸਾ ਢਹਿ ਗਿਆ| ਘੱਟ ਤੋਂ ਘੱਟ 3 ਲੋਕਾਂ ਨੂੰ ਮਲਬੇ ਵਿੱਚੋਂ ਕੱਢ ਲਿਆ ਗਿਆ| ਹਾਦਸੇ ਵਿੱਚ ਜ਼ਖਮੀ 9 ਵਿਅਕਤੀਆਂ ਨੂੰ ਇਲਾਜ ਲਈ ਸਥਾਨਕ ਹਸਪਤਾਲਾਂ ਵਿੱਚ ਭੇਜ ਦਿੱਤਾ ਗਿਆ ਹੈ, ਉਨ੍ਹਾਂ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਨਹੀਂ ਮਿਲ ਸਕੀ| ਹੇਗ ਫਾਇਰ ਬ੍ਰਿਗੇਡ ਨੇ ਟਵਿੱਟਰ ਤੇ ਇਸ ਦੀ ਜਾਣਕਾਰੀ ਦਿੱਤੀ| ਉਨ੍ਹਾਂ ਕਿਹਾ ਕਿ ਤਿੰਨ ਮੰਜ਼ਲਾਂ ਇਮਾਰਤ ਸਾਹਮਣੇ ਧਮਾਕਾ ਹੋਣ ਕਾਰਨ ਇਸ ਇਮਾਰਤ ਦਾ ਕਾਫੀ ਹਿੱਸਾ ਢਹਿ ਗਿਆ| ਇਮਾਰਤ ਦੇ ਸ਼ੀਸ਼ਿਆਂ ਦੇ ਨਾਲ-ਨਾਲ ਗਲੀ ਵਿੱਚ ਖੜ੍ਹੇ ਵਾਹਨਾਂ ਦੇ ਸ਼ੀਸ਼ੇ ਵੀ ਟੁੱਟ ਗਏ| ਖੋਜੀ ਕੁੱਤਿਆਂ ਦੀ ਮਦਦ ਨਾਲ ਮਲਬੇ ਹੇਠ ਫਸੇ ਲੋਕਾਂ ਦਾ ਪਤਾ ਲਗਾਇਆ ਗਿਆ| ਅਧਿਕਾਰੀਆਂ ਨੇ ਕਿਹਾ ਕਿ ਅਜੇ ਯਕੀਨੀ ਤੌਰ ਤੇ ਕਿਹਾ ਨਹੀਂ ਜਾ ਸਕਦਾ ਕਿ ਧਮਾਕਾ ਹੋਣ ਦਾ ਕਾਰਨ ਕੀ ਸੀ|


