- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨੇਪਾਲ ‘ਚ ਹੜ੍ਹ ਦਾ ਕਹਿਰ, 50 ਦੀ ਮੌਤ, 33 ਲਾਪਤਾ
ਕਾਠਮੰਡੂ – ਨੇਪਾਲ ਵਿਚ ਮੋਹਲੇਧਾਰ ਬਾਰਿਸ਼ ਕਾਰਨ ਆਏ ਹੜ੍ਹ ਅਤੇ ਢਿੱਗਾਂ ਡਿੱਗਣ ਨਾਲ ਹੁਣ ਤਕ 50 ਲੋਕਾਂ ਦੀ ਜਾਨ ਜਾ ਚੁੱਕੀ ਹੈ। ਨੇਪਾਲ ਪੁਲਿਸ ਅਨੁਸਾਰ, 33 ਲੋਕ ਲਾਪਤਾ ਹਨ ਜਿਨ੍ਹਾਂ ਦੀ ਖੋਜ ਜਾਰੀ ਹੈ। ਦੋ ਹਜ਼ਾਰ ਲੋਕਾਂ ਨੂੰ ਬਚਾਇਆ ਗਿਆ ਹੈ।ਵੀਰਵਾਰ ਤੋਂ ਜਾਰੀ ਬਾਰਿਸ਼ ਕਾਰਨ ਪੂਰਬੀ ਅਤੇ ਦੱਖਣੀ ਨੇਪਾਲ ਦੇ ਕਈ ਇਲਾਕੇ ਢਿੱਗਾਂ ਡਿੱਗਣ ਅਤੇ ਹੜ੍ਹ ਦੇ ਖ਼ਤਰੇ ਦਾ ਸਾਹਮਣਾ ਕਰ ਰਹੇ ਹਨ। ਮੌਸਮ ਵਿਭਾਗ ਨੇ ਦੇਸ਼ ਦੇ ਕਈ ਹਿੱਸਿਆਂ ‘ਚ ਅਜੇ ਦੋ-ਤਿੰਨ ਦਿਨਾਂ ਤਕ ਬਾਰਿਸ਼ ਜਾਰੀ ਰਹਿਣ ਦਾ ਸੰਭਾਵਨਾ ਪ੍ਰਗਟ ਕੀਤੀ ਹੈ। ਹੜ੍ਹ ਕਾਰਨ ਕਈ ਮੁੱਖ ਰਾਜ ਮਾਰਗਾਂ ‘ਤੇ ਆਵਾਜਾਈ ਠੱਪ ਹੈ। ਦੇਸ਼ ਦੇ ਜ਼ਿਆਦਾਤਰ ਇਲਾਕੇ ਪਾਣੀ ਵਿਚ ਡੁੱਬੇ ਹੋਏ ਹਨ। ਢਾਈ ਹਜ਼ਾਰ ਤੋਂ ਜ਼ਿਆਦਾ ਘਰਾਂ ਵਿਚ ਪਾਣੀ ਦਾਖ਼ਲ ਹੋ ਗਿਆ ਹੈ। ਕਰੀਬ 1,500 ਪਰਿਵਾਰਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ। ਸੈਂਕੜੇ ਲੋਕਾਂ ਨੂੰ ਸਰਕਾਰੀ ਕੈਂਪਾਂ ਵਿਚ ਰੱਖਿਆ ਗਿਆ ਹੈ। ਬਚਾਅ ਕਾਰਜਾਂ ਲਈ ਪ੍ਰਭਾਵਿਤ ਇਲਾਕਿਆਂ ਵਿਚ 27 ਹਜ਼ਾਰ ਤੋਂ ਜ਼ਿਆਦਾ ਪੁਲਿਸ ਅਤੇ ਸੁਰੱਖਿਆ ਜਵਾਨ ਤਾਇਨਾਤ ਕੀਤੇ ਗਏ ਹਨ।


