- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨੇਪਾਲ ਦੇ ਰਸਤੇ ਯੂ.ਪੀ. ਵਿੱਚ ਦਾਖਿਲ ਹੋਏ 7 ਅੱਤਵਾਦੀ, ਵੱਡੇ ਹਮਲੇ ਦਾ ਖਦਸ਼ਾ
ਨਵੀਂ ਦਿੱਲੀ – ਦੇਸ਼ ਦੀਆਂ ਸੁਰੱਖਿਆ ਏਜੰਸੀਆਂ ਨੂੰ ਦੇਸ਼ ਵਿੱਚ ਅੱਤਵਾਦੀਆਂ ਦੇ ਆਉਣ ਨਾਲ ਜੁੜੀ ਇਕ ਵੱਡੀ ਸੂਚਨਾ ਮਿਲੀ ਹੈ| ਸੂਤਰਾਂ ਅਨੁਸਾਰ ਗੁਆਂਢੀ ਦੇਸ਼ ਨੇਪਾਲ ਦੇ ਰਸਤੇ ਉੱਤਰ ਪ੍ਰਦੇਸ਼ ਵਿੱਚ 7 ਅੱਤਵਾਦੀਆਂ ਦੇ ਆਉਣ ਦੀ ਖਬਰ ਹੈ| ਦੱਸਿਆ ਜਾ ਰਿਹਾ ਹੈ ਕਿ ਇਹ ਅੱਤਵਾਦੀ ਵੱਡੇ ਹਮਲੇ ਦੀ ਫਿਰਾਕ ਵਿੱਚ ਹਨ| ਫਿਲਹਾਲ ਇਸ ਸੂਚਨਾ ਤੋਂ ਬਾਅਦ ਸੁਰੱਖਿਆ ਏਜੰਸੀਆਂ ਸਰਗਰਮ ਹੋ ਗਈਆਂ ਹਨ ਅਤੇ ਹਰ ਸ਼ੱਕੀ ਗਤੀਵਿਧੀ ਤੇ ਸਖਤੀ ਨਾਲ ਨਜ਼ਰ ਰੱਖੀ ਜਾ ਰਹੀ ਹੈ| ਅਜਿਹੀ ਸੂਚਨਾ ਹੈ ਕਿ ਇਹ ਅੱਤਵਾਦੀ ਦਿੱਲੀ ਵੱਲ ਵੀ ਰੁਖ ਕਰ ਸਕਦੇ ਹਨ| ਫਿਲਹਾਲ ਅੱਤਵਾਦੀ ਕਿੱਥੇ ਲੁਕੇ ਹਨ, ਇਸ ਦੀ ਕੋਈ ਜਾਣਕਾਰੀ ਨਹੀਂ ਮਿਲ ਸਕੀ ਹੈ ਪਰ ਇਹ ਕਈ ਵੱਖ-ਵੱਖ ਥਾਂਵਾਂ ਤੇ ਫੈਲ ਗਏ|ਸੂਤਰਾਂ ਅਨੁਸਾਰ ਘੁਸਪੈਠ ਕਰਨ ਵਾਲੇ ਅੱਤਵਾਦੀ ਰਾਜ ਦੇ ਕਈ ਸ਼ਹਿਰਾਂ ਵਿੱਚ ਫੈਲ ਗਏ ਹਨ ਅਤੇ ਉਹ ਕਿਸੇ ਵੱਡੇ ਹਮਲੇ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਹਨ| ਇਕ ਹੋਰ ਗੱਲ ਸਾਹਮਣੇ ਆ ਰਹੀ ਹੈ ਕਿ ਉਹ ਇਹ ਹੈ ਕਿ ਅੱਤਵਾਦੀ ਦਿੱਲੀ ਦਾ ਵੀ ਰੁਖ ਕਰ ਸਕਦੇ ਹਨ|ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਅਕਤੂਬਰ ਮਹੀਨੇ ਵਿੱਚ ਤਿੰਨ ਅੱਤਵਾਦੀ ਇਕ ਸਫੇਦ ਕਾਰ ਰਾਹੀਂ ਨੇਪਾਲ ਦੇ ਰਸਤੇ ਭਾਰਤ ਵਿੱਚ ਆਏ ਸਨ, ਜਿਨ੍ਹਾਂ ਨੂੰ ਗੋਰਖਪੁਰ ਵਿੱਚ ਦੇਖਿਆ ਗਿਆ ਸੀ| ਦੱਸਿਆ ਜਾ ਰਿਹਾ ਸੀ ਕਿ ਇਹ ਸਾਰੇ ਅੱਤਵਾਦੀ ਦਿੱਲੀ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਲੈ ਕੇ ਭਾਰਤ ਵਿੱਚ ਦਾਖਿਲ ਹੋਏ ਸਨ| ਉਨ੍ਹਾਂ ਦੇ ਕੁਝ ਫੋਨ ਕਾਲਜ਼ ਵੀ ਰਿਕਾਰਡ ਕੀਤੇ ਗਏ ਸਨ, ਜਿਸ ਵਿੱਚ ਕਿਸੇ ਵੱਡੇ ਹਮਲੇ ਦੀ ਗੱਲ ਕਹੀ ਗਈ ਸੀ ਅਤੇ ਕਿਹਾ ਗਿਆ ਸੀ ਕਿ ਜਲਦ ਹੀ ਸਾਰੇ ਇਕ ਜਗ੍ਹਾ ਇਕੱਠੇ ਹੋਣਗੇ| ਇਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੇ ਰਾਜਧਾਨੀ ਦਿੱਲੀ ਸਮੇਤ ਹੋਰ ਵੱਡੇ ਸ਼ਹਿਰਾਂ ਵਿੱਚ ਸੁਰੱਖਿਆ ਵਧਾ ਦਿੱਤੀ ਸੀ|


