- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨੇਪਾਲ ਵਿੱਚ ਭੂਚਾਲ ਦੇ ਝਟਕੇ
ਕਾਠਮੰਡੂ – ਨੇਪਾਲ ਵਿੱਚ ਅੱਜ ਤੜਕੇ 4.5 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ| ਦੇਸ਼ ਦੇ ਭੂਵਿਗਿਆਨ ਵਿਭਾਗ ਨੇ ਇਹ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਅਜੇ ਤੱਕ ਕਿਸੇ ਤਰ੍ਹਾਂ ਦੇ ਜਾਨਮਾਲ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ| ਰਾਸ਼ਟਰੀ ਭੂਵਿਗਿਆਨ ਵਿਭਾਗ ਨੇ ਦੱਸਿਆ ਕਿ ਭੂਚਾਲ ਅੱਜ ਸਵੇਰੇ ਤੜਕਸਾਰ 3:51 ਮਿੰਟ ਤੇ ਦੇਸ਼ ਦੇ ਪੱਛਮੀ ਖੇਤਰ ਵਿੱਚ ਆਇਆ| ਇਸ ਦਾ ਕੇਂਦਰ ਕਾਠਮੰਡੂ ਤੋਂ ਕਰੀਬ 600 ਕਿਲੋਮੀਟਰ ਦੂਰ ਬਾਗਲੁੰਗ ਜ਼ਿਲੇ ਵਿੱਚ ਸੀ| ਜ਼ਿਕਰਯੋਗ ਹੈ ਕਿ ਨੇਪਾਲ ਵਿੱਚ 2015 ਵਿੱਚ ਆਏ 7.8 ਤੀਬਰਤਾ ਦੇ ਭੂਚਾਲ ਵਿੱਚ 9,000 ਲੋਕ ਮਾਰੇ ਗਏ ਸਨ ਤੇ ਹੋਰ 22 ਹਜ਼ਾਰ ਲੋਕ ਇਸ ਦੌਰਾਨ ਜ਼ਖਮੀ ਹੋਏ ਸਨ|


