- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨੈਟ ਬਾਲ ਟੂਰਨਾਮੈਂਟ ਦਾ ਆਯੋਜਨ
ਮੁਹਾਲੀ – ਪੰਜਾਬ ਸਪੋਰਟਸ ਨੈਟ ਬਾਲ ਐਸੋਸੀਏਸ਼ਨ ਦੇ ਜਿਲ੍ਹਾ ਪ੍ਰਧਾਨ ਜਸਪਿੰਦਰ ਸਿੰਘ ਲਾਲੀ ਦੀ ਅਗਵਾਈ ਹੇਠ ਰਤਨ ਪ੍ਰੋਫੈਸ਼ਨਲ ਨਰਸਿੰਗ ਕਾਲਜ਼ ਵਿੱਚ ਇੱਕ ਦਿਨਾਂ ਨੈਟ ਬਾਲ ਟੂਰਨਾਮੈਂਟ ਦਾ ਆਯੋਜਨ ਕਰਵਾਇਆ ਗਿਆ| ਇਸ ਸਬੰਧੀ ਜਨਰਲ ਸਕੱਤਰ ਵਿਸ਼ਾਲ ਸ਼ਰਮਾ ਨੇ ਦੱਸਿਆ ਕਿ ਇਸ ਟੂਰਨਾਮੈਂਟ ਦਾ ਉਦਘਾਟਨ ਸੁੰਦਰ ਲਾਲ ਅਗਰਵਾਲ ਵਲੋਂ ਕੀਤਾ ਗਿਆ| ਇਸ ਟੂਰਨਾਮੈਂਟ ਵਿੱਚ 2 ਕੁੜੀਆਂ ਅਤੇ 2 ਮੁੰਡਿਆਂ ਦੀਆਂ ਟੀਮਾਂ ਨੇ ਭਾਗ ਲਿਆ| ਜਿਸ ਵਿੱਚ ਲੜਕਿਆਂ ਦੀ ਟੀਮ ਵਿੱਚ ਪੈਰਾਗਾਨ ਸਕੂਲ ਕਲੱਬ ਦੀ ਟੀਮ ਨੇ ਪਹਿਲਾ ਸਥਾਨ, ਮੋਤੀ ਰਾਮ ਆਰਿਆ ਟੀਮ ਨੇ ਦੂਜਾ, ਮਾਨਵ ਮੰਗਲ ਕਲੱਬ ਟੀਮ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ| ਇਸੇ ਤਰ੍ਹਾਂ ਲੜਕੀਆਂ ਦੀ ਟੀਮ ਵਿੱਚ ਪੈਰਾਗਾਨ ਕਲੱਬ ਦੀ ਟੀਮ ਨੇ ਪਹਿਲਾ ਸਥਾਨ, ਬ੍ਰਿਟਸ਼ ਕਲੱਬ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ| ਉਨ੍ਹਾਂ ਦੱਸਿਆ ਕਿ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀ ਟੀਮ ਨੂੰ ਗੋਲਡ ਮੈਡਲ, ਦੂਜਾ ਸਥਾਨ ਪ੍ਰਾਪਤ ਕਰਨ ਵਾਲੀ ਟੀਮ ਨੂੰ ਸਿਲਵਰ ਮੈਡਲ, ਤੀਸਰਾ ਸਥਾਨ ਪ੍ਰਾਪਤ ਕਰਨ ਵਾਲੀ ਟੀਮ ਨੂੰ ਬਰਾਉਨ ਮੈਡਲ ਦੇ ਕੇ ਖਿਡਾਰੀਆਂ ਨੂੰ ਉਤਸ਼ਾਹਿਤ ਕੀਤਾ ਗਿਆ| ਇਸ ਮੌਕੇ ਐਸੋਸੀਏਸ਼ਨ ਦੇ ਜਿਲ੍ਹਾ ਪ੍ਰਧਾਨ ਜਸਪਿੰਦਰ ਸਿੰਘ ਲਾਲੀ ਨੇ ਭਾਗ ਲੈਣ ਵਾਲੀਆਂ ਟੀਮਾਂ ਦਾ ਧੰਨਵਾਦ ਕੀਤਾ ਅਤੇ ਜੇਤੂ ਟੀਮਾਂ ਨੂੰ ਵਧਾਈ ਦਿੱਤੀ| ਇਸ ਮੌਕੇ ਕੌਂਸਲਰ ਸਰਬਜੀਤ ਸਿੰਘ ਸਾਬੀ ਵਲੋਂ ਜੇਤੂ ਟੀਮਾਂ ਨੂੰ ਇਨਾਮ ਵੰਡੇ ਗਏ| ਇਸ ਮੌਕੇ ਡਾ. ਕਰਨ ਅਵਤਾਰ ਪੰਜਾਬ ਸਕੱਤਰ, ਵੀਰਪ੍ਰਤਾਪ ਸਿੰਘ ਬਾਵਾ, ਕੁਲਵਿੰਦਰ ਸਿੰਘ ਕਾਕਾ, ਸੁਮਿਤ ਸਵਰਾ, ਯਾਦਵਿੰਦਰ ਯਾਦੀ ਹਾਜ਼ਰ ਸਨ|


