- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਰਾਜ ਪੱਧਰੀ ਤਿੰਨ ਰੋਜਾ ਗੱਤਕਾ ਸਿਖਲਾਈ ਵਰਕਸ਼ਾਪ 7 ਜੂਨ ਤੋਂ ਫ਼ਤਹਿਗੜ ਸਾਹਿਬ ਵਿਖੇ
ਚੰਡੀਗੜ – ਖਿਡਾਰੀਆਂ ਅਤੇ ਰੈਫ਼ਰੀਆਂ ਨੂੰ ਗੱਤਕਾ ਖੇਡ ਦੇ ਨਿਯਮਾਂ ਅਤੇ ਤਕਨੀਕਾਂ ਤੋਂ ਜਾਣੂ ਕਰਵਾਉਣ ਲਈ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਅਤੇ ਗੱਤਕਾ ਐਸੋਸੀਏਸ਼ਨ ਪੰਜਾਬ ਵੱਲੋਂ 7 ਜੂਨ ਨੂੰ ਸ੍ਰੀ ਫ਼ਤਹਿਗੜ ਸਾਹਿਬ ਵਿਖੇ ਲੜਕਿਆਂ ਲਈ ਉਚੇਚੀ ਤਿੰਨ ਰੋਜਾ ਰਾਜ ਪੱਧਰੀ ਗੱਤਕਾ ਸਿਖਲਾਈ ਵਰਕਸ਼ਾਪ ਸਥਾਨਕ ਜਿਲਾ ਗੱਤਕਾ ਐਸੋਸੀਏਸ਼ਨ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ। ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ ਸਟੇਟ ਐਵਾਰਡੀ ਨੇ ਦੱਸਿਆ ਕਿ ਖਾਸ ਕਰਕੇ ਰੈਫ਼ਰੀਆਂ ਲਈ ਆਯੋਜਤ ਇਸ ਕੈਂਪ ਦੌਰਾਨ ਜੰਗਜੂ ਕਲਾ ਦੇ ਮਾਹਿਰ ਗੱਤਕਾ ਕੋਚਾਂ ਵੱਲੋਂ ਥਿਊਰੀ ਅਤੇ ਪ੍ਰੈਕਟੀਕਲ ਕਲਾਸਾਂ ਲਗਾਈਆਂ ਜਾਣਗੀਆਂ ਜਿਸ ਦੌਰਾਨ ਉਨਾਂ ਨੂੰ ਗੱਤਕਾ ਖੇਡ ਦੇ ਨਿਯਮਾਂ ਬਾਰੇ ਅਤੇ ਟੂਰਨਾਮੈਂਟ ਕਰਵਾਉਣ ਲਈ ਸਿਖਲਾੲਂ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਘੱਟੋ-ਘੱਟ ਦੋ ਸਾਲ ਤੋਂ ਗੱਤਕਾ ਖੇਡ ਰਹੇ ਅਤੇ 21 ਸਾਲ ਤੋਂ ਵੱਧ ਅਤੇ 35 ਤੱਕ ਦੀ ਉਮਰ ਦੇ ਖਿਡਾਰੀ ਇਸ ਸਰਟੀਫ਼ਿਕੇਸ਼ਨ ਕੈਂਪ ਵਿੱਚ ਹਿੱਸਾ ਲੈ ਸਕਦੇ ਹਨ।ਗੱਤਕਾ ਪ੍ਰੋਮੋਟਰ ਗਰੇਵਾਲ ਨੇ ਦੱਸਿਆ ਕਿ ਇਸ ਕੋਰਸ ਦੀ ਸਮਾਪਤੀ ਉਪਰੰਤ ਸਫਲ ਰੈਫ਼ਰੀਆਂ ਅਤੇ ਆਫ਼ੀਸ਼ੀਅਲਾਂ ਨੂੰ ਸਰਟੀਫ਼ਿਕੇਟ ਅਤੇ ਸਮਾਰਟ ਸ਼ਨਾਖਤੀ ਕਾਰਡ ਪ੍ਰਦਾਨ ਕੀਤੇ ਜਾਣਗੇ। ਊਨਾਂ ਕਿਹਾ ਕਿ ਇਸ ਵਿਸ਼ੇਸ਼ ਕੋਰਸ ਦਾ ਮੁੱਖ ਉਦੇਸ਼ ਗੱਤਕਾ ਐਸੋਸੀਏਸ਼ਨ ਦੀਆਂ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਦੇ ਹੋਏ ਰਾਜ ਦੇ ਵੱਖ-ਵੱਖ ਜਿਲਿਆਂ ਵਿੱਚ ਗੱਤਕਾ ਸਿਖਲਾਈ ਕੈਂਪਾਂ ਦੀ ਲੜੀ ਸ਼ੁਰੂ ਕਰਨਾ ਹੈ ਤਾਂ ਜੋ ਉਹ ਮਾਰਸ਼ਲ ਆਰਟ ਗੱਤਕੇ ਨੂੰ ਖੇਡ ਵਜੋਂ ਅਪਣਾ ਕੇ ਆਪਣੀ ਸਵੈ-ਰੱਖਿਆ ਲਈ ਜਾਗਰੂਕ ਹੋ ਸਕਣ।


