- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਦਾ ਪੀੜਤ ਪਰਿਵਾਰਾਂ ਦੀ ਹਮਾਇਤ ਵਿੱਚ ਸੈਕਟਰ 25 ਚੰਡੀਗੜ੍ਹ ਵਿਖੇ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਸੱਤਵੇਂ ਦਿਨ ਵੀ ਜਾਰੀ
ਅਨੁਸੂਚਿਤ ਜਾਤੀ ਅੱਤਿਆਚਾਰਾਂ ਤੇ ਨਜਰਸਾਨੀ ਕਰਨ ਵਾਲੀ ਸਟੇਟ ਵਿਜ਼ੀਲੈਸ ਐਂਡ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਕੈਪਟਨ ਅਮਰਿੰਦਰ ਤੁਰੰਤ ਸਦੱਣ —— ਕੈਂਥ
ਚੰਡੀਗੜ੍ਹ – ਅਨੁਸੂਚਿਤ ਜਾਤੀਆਂ ਨਾਲ ਪੰਜਾਬ ਵਿੱਚ ਹੋ ਰਹੇ ਅਨਿਆਂ, ਅੱਤਿਆਚਾਰ, ਧੱਕੇਸ਼ਾਹੀ, ਗੁੰਡਾਗਰਦੀ ਅਤੇ ਦਹਿਸ਼ਤ ਨੂੰ ਰੋਕਣ ਲਈ ਸਟੇਟ ਵਿਜ਼ੀਲੈਸ ਐਂਡ ਮੋਨੀਟਰਿੰਗ ਕਮੇਟੀ ਦੀ ਮੀਟਿੰਗ, ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਨੇ ਕੈਪਟਨ ਸਰਕਾਰ ਤੋ ਤੁਰੰਤ ਸੱਦਣ ਦੀ ਮੰਗ ਕੀਤੀ ਹੈ।ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਦਾਪੀੜਤ ਪਰਿਵਾਰਾਂ ਦੀ ਹਮਾਇਤ ਵਿੱਚ ਸੈਕਟਰ 25 ਚੰਡੀਗੜ੍ਹ ਵਿਖੇ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਸੱਤਵੇਂ ਦਿਨ ਵੀ ਜਾਰੀ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਿੱਚ ਅਨੁਸੂਚਿਤ ਜਾਤੀਆਂ ਦੇ ਪਰਿਵਾਰਾਂ ਨੂੰ ਪੰਜਾਬ ਦੇ ਪਿੰਡਾਂ ਵਿੱਚ ਇਕ ਸ਼ਾਜਿਸ ਦੇ ਤਹਿਤ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜਿਸ ਕਾਰਨ ਪੀੜਤ ਪਰਿਵਾਰਾਂ ਨੂੰ ਉਜਾੜ ਕੇ ਸ਼ਰਨਾਰਥੀਆਂ ਦਾ ਜੀਵਨ ਰਾਜਧਾਨੀ ਚੰਡੀਗੜ੍ਹ ਦੇ 25 ਸੈਕਟਰ ਰੈਲੀ ਗਰਾਉਂਡ ਵਿੱਚ ਗੁਜਾਰਨ ਲਈ ਮਜਬੂਰ ਹਨ। ਸ੍ਰ ਕੈਂਥ ਨੇ ਦੋਸ਼ ਲਗਾਇਆ ਕਿ ਕੈਪਟਨ ਸਰਕਾਰ ਵਿੱਚ ਜਗੀਰਦਾਰੀ ,ਸਰਮਾਏਦਾਰੀ ,ਬੁਰਸ਼ਾਗਰਦੀ ਅਤੇ ਭ੍ਰਿਸ਼ਟਾਚਾਰ ਦਾ ਬੋਲ ਬਾਲਾ ਹੋਣ ਕਾਰਨ ਅਨੁਸੂਚਿਤ ਜਾਤੀ ਤੇ ਗਰੀਬ ਵਰਗ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਅਨੁਸੂਚਿਤ ਜਾਤੀ ਦੀ ਪੰਜਾਬ ਵਿੱਚ 35 ਪ੍ਰਤੀਸ਼ਤ ਅਬਾਦੀ ਹੋਣ ਦੇ ਬਾਵਜੂਦ ਇਨ੍ਹਾ ਲੋਕਾਂ ਨੂੰ ਵੋਟਾਂ ਸਮੇਂ ਹੀ ਮਨ ਲੁਭਾਵਣੇ ਨਾਅਰੇ ਰਾਹੀਂ ਮੂਰਖ ਬਣਾ ਕੇ ਇਸਤੇਮਾਲ ਕੀਤਾ ਜਾਂਦਾ ਹੈ,ਸਿਆਸੀ ਪਾਰਟੀਆਂ ਇਨ੍ਹਾਂ ਦੀ ਡਮੀ ਲੀਡਰਸ਼ਿਪ ਦਿਖਾਕੇ ਧੋਖੇ ਦਾ ਸ਼ਿਕਾਰ ਬਣਾਇਆ ਜਾਂਦਾ ਹੈ।ਇਨ੍ਹਾਂ ਪੀੜਤ ਪਰਿਵਾਰਾਂ ਨੂੰ ਨਿਆਂ ਅਤੇ ਦੋਸ਼ੀਆਂ ਖਿਲਾਫ਼ ਤੁਰੰਤ ਕਾਰਵਾਈ ਨਹੀਂ ਕੀਤੀ ਜਾਂਦੀ ਉਦੋਂ ਤੱਕ ਅਣਮਿੱਥੇ ਸਮੇਂ ਦਾ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਕੀਤੀ ਜਾ ਰਹੀ ਹੈ,ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਅਨੁਸੂਚਿਤ ਜਾਤੀਆਂ ਨੂੰ ਨਿਆਂ ਦਿਵਾਉਣ ਵਿੱਚ ਬੁਰੀ ਤਰ੍ਹਾ ਫੇਲ੍ਹ ਹੋ ਗਈ ਹੈ।


