- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਵੱਲੋਂ ਪੀੜਤ ਪਰਿਵਾਰਾਂ ਦੀ ਹਮਾਇਤ ‘ਚ ਧਰਨਾ ਤੇ ਸੰਕੇਤਕ ਭੁੱਖ ਹੜਤਾਲ ਗਿਆਰਵੇਂ ਦਿਨ ਵੀ ਜਾਰੀ
ਕੈਪਟਨ ਹਕੂਮਤ ਦਾ ਅਨੁਸੂਚਿਤ ਜਾਤਾਂ ਦੇ ਵਿਰੋਧੀ ਚੇਹਰਾ ਨੰਗਾ ਹੋਇਆ — ਕੈਂਥ
ਚੰਡੀਗੜ੍ਹ – ਕੈਪਟਨ ਹਕੂਮਤ ਦੇ ਖਿਲਾਫ਼ ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਦੀ ਹਮਾਇਤ ਨਾਲ ਗਰੀਬ ਪੀੜਤ ਪਰਿਵਾਰਾਂ ਦਾ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਗਿਆਰਵੇਂ ਦਿਨ ਵੀ ਸੈਕਟਰ 25 ਰੈਲੀ ਗਰਾਊਂਡ ਚੰਡੀਗੜ੍ਹ ਵਿਖੇ ਜਾਰੀ ਰਹੀ।ਸ੍ਰ ਕੈਂਥ ਨੇ ਦੱਸਿਆ ਕਿ ਸ਼ਰਨਾਰਥੀ ਪੀੜਤ ਪਰਿਵਾਰਾਂ ਨਾਲ ਅੱਤਿਆਚਾਰ,ਧੱਕੇਸ਼ਾਹੀ, ਗੁੰਡਾਗਰਦੀ ਅਤੇ ਅਨਿਆਂ ਹੋ ਰਿਹਾ ਹੈ,ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਿੱਚ ਮਜਲੂਮ ਅਨੁਸੂਚਿਤ ਜਾਤੀ ਦੇ ਪੀੜਤ ਪਰਿਵਾਰਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ।ਸ੍ਰ ਕੈਂਥ ਨੇ ਦੱਸਿਆ ਕਿ ਧਰਨਾਕਾਰੀਆਂ ਨੂੰ ਇਨਸਾਫ਼ ਦਿਵਾਉਣ ਲਈ ਸ਼ਾਤੀਪੂਰਣ ਧਰਨਾ ਤੇ ਸੰਕੇਤਕ ਭੁੱਖ ਹੜਤਾਲ ਕਰਕੇ ਅਸੀਂ ਕੈਪਟਨ ਸਰਕਾਰ ਦਾ ਅਨੁਸੂਚਿਤ ਜਾਤੀ ਵਿਰੋਧੀ ਰਵੱਈਆ ਲੋਕਾਂ ਦੇ ਸਾਹਮਣੇ ਨੰਗਾ ਕਰਹੇ ਹਾਂ ਅਤੇ ਇਨਸਾਫ਼ ਪ੍ਰਾਪਤ ਕਰਨ ਲਈ ਧਰਨਾ ਲਗਾਤਾਰ ਜਾਰੀ ਰਹੇਗਾ ਅਤੇ ਪੀੜਤ ਪਰਿਵਾਰ ਨੂੰ ਨਿਆਂ ਦਿਵਾਉਣ ਲਈ ਸਰਕਾਰ ਦੇ ਖਿਲਾਫ਼ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।


