ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਵੱਲੋਂ ਪੀੜਤ ਪਰਿਵਾਰਾਂ ਦੀ ਹਮਾਇਤ ਵਿੱਚ ਮੂੰਹ ਉੱਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਖਿਲਾਫ਼ ਰੋਸ ਦਾ ਪ੍ਰਗਟਾਵਾ, ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਅੱਜ 19ਵੇਂ ਦਿਨ ਵੀ ਜਾਰੀ

ਕੈਪਟਨ ਅਮਰਿੰਦਰ ਸਿੰਘ ਦੇ ਅੜੀਅਲ ਤੇ ਹੈਕੜਂਬਾਜ ਵਤੀਰੇ ਨੂੰ ਅਨੁਸੂਚਿਤ ਜਾਤੀਆਂ ਦੇ ਸਾਹਮਣੇ ਨੰਗਾ ਕਰਨ ਲਈ ਪੈਂਫਲਟ ਵੰਡਣ ਦੀ ਮੁਹਿੰਮ 10 ਜਨਵਰੀ ਤੋਂ ਲੋਕ ਸਭਾ ਹਲਕਾ ਪਟਿਆਲਾ ਦੇ ਵਿਧਾਨ ਸਭਾ ਸ਼ਤਰਾਣਾ ਤੋਂ ਸ਼ੁਰੂਆਤ — ਕੈਂਥ
ਚੰਡੀਗੜ੍ – ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਵੱਲੋਂ ਪੀੜਤ ਪਰਿਵਾਰਾਂ ਦੀ ਹਮਾਇਤ ਵਿੱਚ ਮੂੰਹ ਉੱਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਖਿਲਾਫ਼ ਰੋਸ ਦਾ ਪ੍ਰਗਟਾਵਾ ਕਰਦਿਆਂ ਸੈਕਟਰ 25, ਰੈਲੀ ਗਰਾਊਂਡ ਚੰਡੀਗੜ੍ਹ ਵਿਖੇ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਅੱਜ 19ਵੇਂ ਦਿਨ ਵੀ ਜਾਰੀ ਰਹੀ। ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਕੈਪਟਨ ਸਰਕਾਰ ਦਾ ਸ਼ਾਸਨ, ਪ੍ਰਸ਼ਾਸਨ ਦਾ ਵਤੀਰਾ ਅਨੁਸੂਚਿਤ ਜਾਤੀ ਦੇ ਪਰਿਵਾਰਾਂ ਨਾਲ ਭੇਦਭਾਵ ਅਤੇ ਜਾਤੀ ਵਿਤਕਰੇ ਤੋਂ ਪ੍ਰਭਾਵਿਤ ਹੈ, ਜਿਸ ਕਾਰਨ ਧਰਨਾਕਾਰੀਆਂ ਨੂੰ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ।ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦਾ ਵਤੀਰਾ ਸ਼ਰਮਨਾਕ ਅਤੇ ਗੈਰ-ਜਿਮੇਵਾਰਾਨਾ ਹੈ। ਸ੍ਰ ਕੈਂਥ ਨੇ ਦੱਸਿਆ ਕਿ ਅਮਰਿੰਦਰ ਸਿੰਘ ਦੇ ਅੜੀਅਲ ਤੇ ਹੈਕੜਂਬਾਜ ਵਤੀਰੇ ਨੂੰ ਲੋਕਾਂ ਵਿੱਚ ਖਾਸਕਰ ਅਨੁਸੂਚਿਤ ਜਾਤੀਆਂ ਦੇ ਸਾਹਮਣੇ ਨੰਗਾ ਕਰਨ ਲਈ ਪੈਂਫਲਟ ਵੰਡਣ ਦੀ ਮੁਹਿੰਮ 10 ਜਨਵਰੀ ਤੋਂ ਲੋਕ ਸਭਾ ਹਲਕਾ ਪਟਿਆਲਾ ਦੇ ਵਿਧਾਨ ਸਭਾ ਸ਼ਤਰਾਣਾ ਤੋਂ ਸ਼ੁਰੂਆਤ ਕੀਤੀ ਜਾਵੇਗੀ ਜੋ ਪੰਜਾਬ ਦੇ ਵੱਖੋ ਵੱਖ ਲੋਕ ਸਭਾ ਹਲਕਿਆਂ ਵਿੱਚ ਵੀ ਜਾਰੀ ਰਹੇਗਾ। ਅਨੁਸੂਚਿਤ ਜਾਤੀ ਵਰਗ ਨਾਲ ਸਦੀਆਂ ਤੋਂ ਅਨਿਆਂ, ਅੱਤਿਆਚਾਰਾਂ,ਧੱਕੇਸ਼ਾਹੀ, ਗੁੰਡਾਗਰਦੀ ਅਤੇ ਦਹਿਸ਼ਤ ਦਾ ਮਹੌਲ ਲਗਾਤਾਰ ਅੱਜ ਵੀ ਪੰਜਾਬ ਦੇ ਪਿੰਡਾਂ ਜਾਰੀ ਹੈ ਇਸ ਦੀ ਤਾਜ਼ਾ ਮਿਸਾਲ ਪਿੰਡ ਅਤਾਲਾਂ ਤੇ ਸ਼ੇਰਗੜ੍ਹ ਤਹਿਸੀਲ ਪਾਤੜਾਂ ਜਿਲ੍ਹਾ ਪਟਿਆਲਾ ਅਤੇ ਪੰਜਾਬ ਦੇ ਹੋਰਨਾਂ ਥਾਵਾਂ ਉੱਤੇ ਅਜਿਹੇ ਘਿਨਾਉਣੇ ਅਪਰਾਧ ਕੀਤੇ ਜਾ ਰਹੇ ਹਨ ਇਨ੍ਹਾਂ ਦੀ ਸ਼ਾਸਨ ਪ੍ਰਸ਼ਾਸਨ ਵਿੱਚ ਕਿਤੇ ਵੀ ਕੋਈ ਸੁਣਵਾਈ ਨਹੀਂ ਹੈ।ਇਨ੍ਹਾਂ ਨਿਰਦੋਸ਼ ਗਰੀਬ ਪਰਿਵਾਰਾਂ ਉਤੇ ਸੰਗੀਨ ਧਾਰਵਾਂ ਹੇਠ 307, 326 ਅਤੇ ਹੋਰਨਾਂ ਧਾਰਾ ਲਗਾ ਕੇ ਪਿੰਡੋਂ ਉਜਾੜ ਦਿੱਤਾ ਹੈ।

VIA PUNJAB