- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਵੱਲੋਂ ਸੈਕਟਰ 25 ਦੇ ਰੈਲੀ ਗਰਾਊਂਡ ਚੰਡੀਗੜ੍ਹ ਵਿਖੇ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਲਗਾਤਾਰ 42ਵੇਂ ਦਿਨ ਵੀ ਜਾਰੀ
ਝੂਠੇ ਕੇਸ ਦਰਜ ਨੂੰ ਰੱਦ ਕੀਤਾ ਜਾਵੇ,ਪੀੜਤਾਂ ਨੂੰ ਇਨਸਾਫ਼ ਦਿਵਾਉਣ ਮੁੱਖ ਮੰਤਰੀ ਅਮਰਿੰਦਰ ਸਿੰਘ —- ਕੈਂਥ
ਚੰਡੀਗੜ੍ਹ – ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਵੱਲੋਂ ਪੀੜਤਾਂ ਦੀ ਹਮਾਇਤ ਵਿੱਚ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ, ਕੈਪਟਨ ਸਰਕਾਰ ਦੇ ਵਿਰੁੱਧ ਸੰਘਰਸ਼ ਅੱਜ 42ਵੇਂ ਦਿਨ ਵੀ ਜਾਰੀ ਰੱਖਿਆ ਗਿਆ। ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਅਨੁਸੂਚਿਤ ਜਾਤੀਆਂ ਨਾਲ ਵਿਤਕਰੇ ਅਤੇ ਹਠਧਰਮੀ ਵਾਲਾ ਵਤੀਰਾ ਅਪਣਾਇਆ ਹੋਇਆ ਹੈ । ਉਹਨਾਂ ਕਿਹਾ ਕਿ ਰਾਜਨੀਤਕ ਪਾਰਟੀਆਂ ਦੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਿੰਗਾ ਦਾ ਰਵੱਈਆ ਵੀ ਹਮਦਰਦੀ ਕਰਨ ਦੀ ਬਜਾਏ ਮੂਕ ਦਰਸ਼ਕ ਬਣਕੇ ਤਮਾਸ਼ਬੀਨ ਬਣ ਗਏ ਹਨ, ਇਸ ਦੀ ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਾ ਹੈ।ਕੈਪਟਨ ਸਰਕਾਰ ਅਨੁਸੂਚਿਤ ਜਾਤੀਆਂ ਨੂੰ ਨਿਆਂ ਦਿਵਾਉਣ ਵਿੱਚ ਬੁਰੀ ਤਰ੍ਹਾ ਫੇਲ੍ਹ ਸਾਬਿਤ ਹੋ ਗਈ ਹੈ ਪੀੜਤ ਪਰਿਵਾਰਾਂ ਨੂੰ ਇਨਸਾਫ ਲਈ ਲਗਾਤਾਰ ਇਸ ਸਰਦੀ ਦੇ ਮੌਸਮ ਵਿੱਚ ਸੰਘਰਸ਼ ਕਰਨ ਦਾ ਰਸਤਾ ਅਖਤਿਆਰ ਕਰਨਾ ਪੈ ਰਿਹਾ ਹੈ।ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਵੱਲੋਂ ਇਨਸਾਫ਼ਪੰਸਦ ਜੱਥੇਬੰਦੀਆਂ ਨੂੰ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਕੈਪਟਨ ਸਰਕਾਰ ਵਿੱਚ ਜਾਤੀ ਵਿਤਕਰੇ, ਦਹਿਸ਼ਤ ਅਤੇ ਗੁੰਡਾਗਰਦੀ ਨੂੰ ਬੰਦ ਕਰਵਾਉਣ ਲਈ ਅਨੁਸੂਚਿਤ ਜਾਤੀਆਂ ਦੀਆਂ ਜੱਥੇਬੰਦੀਆਂ ਨੂੰ ਲਾਮਬੰਦ ਹੋਣਾ ਚਾਹੀਦਾ ਹੈ ਤਾਂ ਜੋ ਪੀੜਤ ਪਰਿਵਾਰਾਂ ਨੂੰ ਨਿਆਂ ਦਿਵਾਇਆ ਜਾਵੇ।


