- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨੈਸ਼ਨਲ ਹਾਈਵੇ ਤੇ ਕੰਬਾਈਨ ਅਤੇ ਕਾਰ ਦੀ ਟੱਕਰ, ਨੂੰਹ ਸੱਸ ਗੰਭੀਰ ਜ਼ਖਮੀ
ਫਿਰੋਜ਼ਸ਼ਾਹ – ਸ੍ਰੀ ਅੰਮ੍ਰਿਤਸਰ ਸਾਹਿਬ-ਬਠਿੰਡਾ ਨੈਸ਼ਨਲ ਹਾਈਵੇ ਤੇ ਸਥਿਤ ਪਿੰਡ ਕੋਟ ਕਰੋੜ ਨੇੜੇ ਕੰਬਾਈਨ ਅਤੇ ਕਾਰ ਦੀ ਭਿਆਨਕ ਟਕਰ ਹੋਣ ਨਾਲ ਨੂੰਹ ਸਸ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ । ਜਿਨ੍ਹਾਂ ਨੂੰ ਇਲਾਜ ਲਈ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਚ ਭਰਤੀ ਕਰਵਾਇਆ ਗਿਆ ਹੈ।ਜਿਥੇ ਡਾਕਟਰਾਂ ਵਲੋਂ ਜਖਮੀਆਂ ਦੀ ਹਾਲਤ ਸਥਿਰ ਦਸੀ ਜਾ ਰਹੀ ਹੈ।ਇਸ ਹਾਦਸੇ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਗੁਰਸ਼ਰਨਜੀਤ ਸਿੰਘ ਵਾਸੀ ਹੋਲਾਂ ਵਾਲੀ ਨੇ ਦਸਿਆ ਕਿ ਉਹ ਆਪਣੀ ਪਤਨੀ ਦਵਿੰਦਰ ਕੌਰ ਤੇ ਨੂੰਹ ਗੁਰਪ੍ਰੀਤ ਕੌਰ ਨਾਲ ਕਾਰ ਏਟਿਓਸ ਪੀ ਬੀ 13 ਏ ਸੀ 8339 ਤੇ ਸਵਾਰ ਹੋ ਕੇ ਜਾ ਰਿਹਾ ਸੀ, ਜਦ ਉਹ ਪਿੰਡ ਕੋਟ ਕਰੋੜ ਕੋਲ ਪੂਜਾ ਤਾਂ ਇਕ ਕੰਬਾਈਨ ਜਿਸ ਨੂੰ ਜਗਸੀਰ ਸਿੰਘ ਲਾਪਰਵਾਹੀ ਨਾਲ ਚਲਾ ਰਿਹਾ ਸੀ ਤਾਂ ਉਸ ਨੇ ਕੰਬਾਈਨ ਮੇਰੀ ਕਾਰ ਵਿਚ ਮਾਰੀ, ਹਾਦਸੇ ਦੌਰਾਨ ਇਕ ਟਰਕ ਵੀ ਮੇਰੀ ਕਰ ਵਿਚ ਆ ਕੇ ਵਜਾ। ਜਿਸ ਨਾਲ ਮੇਰੀ ਪਤਨੀ ਅਤੇ ਮੇਰੀ ਨੂੰਹ ਗੰਭੀਰ ਜ਼ਖਮੀ ਹੋ ਗਈਆਂ। ਜਿਨ੍ਹਾਂ ਨੂੰ ਇਲਾਜ ਲਈ ਮੈਡੀਕਲ ਕਾਲਜ ਫਰੀਦਕੋਟ ਵਿਚ ਦਾਖਿਲ ਕਰਵਾਇਆ ਗਿਆ ਹੈ। ਥਾਣਾ ਤਲਵੰਡੀ ਭਾਈ ਦੀ ਪੁਲਿਸ ਨੇ ਗੁਰਸ਼ਰਨਜੀਤ ਸਿੰਘ ਦੇ ਬਿਆਨ ਤੇ ਕੰਬਾਈਨ ਚਾਲਕ ਜਗਸੀਰ ਸਿੰਘ ਪੁਤਰ ਗੁਰਦੇਵ ਸਿੰਘ ਵਾਸੀ ਕੋਹਰ ਸਿੰਘ ਵਾਲਾ, ਜ਼ਿਲਾ ਸੰਗਰੂਰ, ਅਤੇ ਅਣਪਛਾਤੇ ਟਰਕ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ।ਇਸ ਸਬੰਧੀ ਗਲਬਾਤ ਕਰਨ ਤੇ ਸਹਾਇਕ ਸਬ ਇੰਸਪੈਕਟਰ ਪਾਲ ਸਿੰਘ ਨੇ ਦਸਿਆ ਕਿ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ।


