- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨੋਦੀਪ ਕੌਰ ਦੀ ਰਿਹਾਈ ਲਈ ਮਨੀਸ਼ਾ ਗੁਲਾਟੀ ਵਲੋਂ ਅਮਿਤ ਸ਼ਾਹ ਨਾਲ ਮੁਲਾਕਾਤ
ਐਨ.ਆਰ.ਆਈ. ਲਾੜਿਆਂ ਦੀ ਠੱਗੀ ਤੋਂ ਦੇਸ਼ ਦੀਆਂ ਕੁੜੀਆਂ ਨੂੰ ਬਚਾਉਣ ਲਈ ਨਵਾਂ ਕਾਨੂੰਨ ਘੜਨ ਦੀ ਵੀ ਕੀਤੀ ਮੰਗ
ਨਵੀਂ ਦਿੱਲੀ – ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਕਰਨਾਲ ਜੇਲ੍ਹ ਵਿਚ ਬੰਦ ਪੰਜਾਬ ਰਾਜ ਦੀ ਕਿਰਤੀ ਕਾਰਕੁਨ ਨੋਦੀਪ ਕੌਰ ਦੀ ਰਿਹਾਈ ਲਈ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ।ਇਸ ਮੁਲਾਕਾਤ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀਮਤੀ ਗੁਲਾਟੀ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਨੂੰ ਨੋਦੀਪ ਕੌਰ ਦੇ ਮਾਮਲੇ ਤੋਂ ਪੂਰੀ ਤਰ੍ਹਾਂ ਜਾਣੂ ਕਰਵਾਇਆ ਅਤੇ ਬੇਨਤੀ ਕੀਤੀ ਕਿ ਨੋਦੀਪ ਕੌਰ ਦੇ ਸੰਵਿਧਾਨਕ ਹੱਕ ਦੀ ਰਾਖੀ ਨੂੰ ਯਕੀਨੀ ਬਣਾਇਆ ਜਾਵੇ।ਇਸ ਮੌਕੇ ਉਨ੍ਹਾਂ ਭਾਰਤੀ ਮੂਲ ਦੇ ਵਿਦੇਸ਼ੀ ਲਾੜਿਆਂ ਵਲੋਂ ਦੇਸ਼ ਦੀਆਂ ਕੁੜੀਆਂ ਨਾਲ ਵਿਆਹ ਦੇ ਨਾਮ ਮਾਰੀਆ ਜਾ ਰਹੀਆਂ ਠੱਗੀਆਂ ਨੂੰ ਨੱਥ ਪਾਉਣ ਲਈ ਨਵਾਂ ਕਾਨੂੰਨ ਘੜਨ ਦੀ ਵੀ ਬੇਨਤੀ ਕੀਤੀ।ਅਮਿਤ ਸ਼ਾਹ ਨੇ ਜਲਦ ਇਨ੍ਹਾਂ ਮਾਮਲਿਆਂ ਵਿਚ ਕਾਰਵਾਈ ਕਰਨ ਦਾ ਭਰੋਸਾ ਦਿਵਾਇਆ।


