- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨੌਜਵਾਨਾਂ ਨੂੰ ਸਮਾਰਟਫੋਨ ਨਹੀਂ ਨੌਕਰੀਆਂ ਦੀ ਲੋੜ ਹੈ: ਬ੍ਰਹਮਪੁਰਾ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਨੂੰ ਦਿੱਤੀ ਸਲਾਹ
ਚੰਡੀਗੜ੍ਹ – ਪੰਜਾਬ ਦੀ ਕਾਂਗਰਸ ਸਰਕਾਰ ਨੌਜਵਾਨਾਂ ਦੇ ਭਵਿੱਖ ਨਾਲ ਮਖੌਲ ਕਰ ਰਹੀ ਹੈ ਕਿਉਂਕਿ ਨੌਜਵਾਨਾਂ ਨੂੰ ਸਮਾਰਟਫੋਨ ਦੀ ਨਹੀਂ ਬਲਕਿ ਚੰਗੇ ਰੁਜ਼ਗਾਰ ਅਤੇ ਸਿਖਿਆ ਦੀ ਜ਼ਰੂਰਤ ਹੈ। ਆਗਾਮੀ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਪੰਜਾਬ ਦੀ ਕਾਂਗਰਸ ਸਰਕਾਰ ਨੌਜਵਾਨਾਂ ਨੂੰ ਸਹੂਲਤਾਂ ਨਹੀਂ ਕੇਵਲ ਜੁਮਲੇ ਦੇ ਰਹੀ ਹੈ ਜੋ ਕਿ ਬਹੁਤ ਦੁੱਖ ਅਤੇ ਅਫਸੋਸ ਦੀ ਗੱਲ ਹੈ।ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਸਲਾਹ ਦੇਂਦਿਆਂ ਕਿਹਾ ਕਿ ਨੌਜਵਾਨਾਂ ਦੇ ਭਵਿੱਖ ਨਾਲ ਮਖੌਲ ਨਾ ਕੀਤਾ ਜਾਵੇ ਕਿਉਜੋਂ ਪੰਜਾਬ ਦੀ ਨੌਜਵਾਨੀ ਪਹਿਲਾਂ ਹੀ ਨਸ਼ਿਆਂ ਦੇ ਦਲਦਲ ਵਿੱਚ ਧਸ ਚੁੱਕੀ ਹੈ ਜਿਸ ਨੂੰ ਭਟਕੇ ਹੋਏ ਰਸਤੇ ਮੁੜ ਚੰਗੇ ਰਾਹ ਤੇ ਲਿਆਉਣ ਲਈ ਸਰਕਾਰਾਂ ਨੂੰ ਬਹੁਤ ਮਿਹਨਤ ਕਰਨ ਦੀ ਲੋੜ ਹੈ ਅਤੇ ਇਹ ਨੌਜਵਾਨ ਸਾਡੇ ਆਉਣ ਵਾਲੇ ਸਮੇਂ ਦਾ ਸੁਨਹਿਰੀ ਭਵਿੱਖ ਹੈ। ਨੌਜਵਾਨਾਂ ਨੂੰ ਆਪਣੀ ਰਾਜਨੀਤੀ ਚਮਕਾਉਣ ਲਈ ਨਾ ਵਰਤਿਆ ਜਾਵੇ ਅਤੇ ਇਸ ਸਮੇਂ ਨੌਜਵਾਨਾਂ ਨੂੰ ਸਮਾਰਟਫੋਨ ਦੀ ਨਹੀਂ ਬਲਕਿ ਚੰਗੇ ਰੁਜ਼ਗਾਰ ਦੀ ਲੋੜ ਹੈ ਜਿਸ ਨਾਲ ਉਹ ਆਪਣੀਆਂ ਜ਼ਰੂਰਤਾਂ ਖੁਦ ਪੂਰੀਆਂ ਕਰ ਸਕਦੇ ਹਨ। ਪੰਜਾਬ ਦੀ ਕਾਂਗਰਸ ਸਰਕਾਰ ਨੇ ਸਿਖਿਆ ਦਾ ਮਿਆਰ ਇਹਨੇ ਹੇਠਲੇ ਪੱਧਰ ਤੇ ਸੁੱਟ ਦਿੱਤਾ ਹੈ ਕਿ ਨੌਜਵਾਨ ਚੰਗੀ ਸਿਖਿਆ ਦੀ ਭਾਲ ਵਾਸਤੇ ਵਿਦੇਸ਼ਾਂ ਨੂੰ ਦੌੜ ਰਹੇ ਹਨ ਜਿਸ ਤੋਂ ਸਿੱਧ ਹੁੰਦਾ ਹੈ ਕਿ ਪੰਜਾਬ ਕਾਂਗਰਸ ਸਰਕਾਰ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਲੋਕਾਂ ਨੂੰ ਸਿਰਫ਼ ਜੁਮਲੇ ਦੇ ਰਹੀ ਹੈ ਜਿਸ ਤਰ੍ਹਾਂ ਕਾਂਗਰਸ ਪਾਰਟੀ ਦੀ ਸਰਕਾਰ ਨੇ ਪੰਜਾਬ ਵਿੱਚ ਦਿੱਤੇ ਸਨ ਪਰ ਪੰਜਾਬ ਦੇ ਨੌਜਵਾਨ ਇਸ ਵਾਰ ਇਹਨਾਂ ਦੇ ਝੂਠੇ ਪ੍ਰਚਾਰ ਤੋਂ ਸਾਵਧਾਨ ਹਨ। ਉਨ੍ਹਾਂ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਿੱਚ ਨੌਜਵਾਨ ਵੱਡੀ ਆਮਦ ਵਿੱਚ ਸ਼ਾਮਲ ਹੋਣਗੇ ਜਿਸ ਨਾਲ ਪੰਜਾਬ ਮੁੜ ਵਿਕਾਸ ਦੀ ਲੀਹ ਤੇ ਕੰਮ ਕਰ ਸਕੇ।


