- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਟਨ ਅਮਰਿੰਦਰ ਸਿੰਘ ਵੱਲੋਂ ਫੌਜੀਆਂ ਅਤੇ ਉਨਾਂ ਦੇ ਪਰਿਵਾਰਾਂ ਦੀ ਭਲਾਈ ਵਾਸਤੇ ਝੰਡਾ ਦਿਵਸ ਮੌਕੇ ਲੋਕਾਂ ਨੂੰ ਦਿਲ ਖੋਲ ਕੇ ਦਾਨ ਦੇਣ ਦੀ ਅਪੀਲ
ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਥਿਆਰਬੰਦ ਸੈਨਾਵਾਂ ਅਤੇ ਸਾਬਕਾ ਫੌਜੀਆਂ ਦੇ ਨਾਲ ਇਕਮੁਠਤਾ ਪ੍ਰਗਟ ਕਰਦੇ ਹੋਏ ਲੋਕਾਂ ਨੂੰ ਫੌਜੀ ਪਰਿਵਾਰਾਂ ਦੀ ਭਲਾਈ ਵਾਸਤੇ ਦਿੱਲ ਖੋਲ ਕੇ ਦਾਨ ਦੇਣ ਦੀ ਅਪੀਲ ਕੀਤੀ ਹੈ। 7 ਦਸੰਬਰ ਨੂੰ ਝੰਡਾ ਦਿਵਸ ਦੇ ਮੌਕੇ ਲੋਕਾਂ ਨੂੰ ਸਵੈ ਇੱਛਾ ਦੇ ਨਾਲ ਦਾਨ ਦੇਣ ਦੀ ਅਪੀਲ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਰਾਸ਼ੀ ਜੰਗੀ ਵਿਧਵਾਵਾਂ, ਅਪੰਗ ਫੌਜੀਆਂ ਅਤੇ ਸਾਬਕਾ ਫੌਜੀਆਂ ਦੇ ਮੁੜ ਵਸੇਬੇ ਲਈ ਵਰਤੀ ਜਾਵੇਗੀ। ਝੰਡਾ ਦਿਵਸ ਦੇ ਮੌਕੇ ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਆਓ ਆਪਾਂ ਮਾਤਰ ਭੂਮੀ ਦੀ ਰੱਖਿਆ ਅਤੇ ਸਨਮਾਨ ਲਈ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਬਹਾਦਰ ਫੌਜੀਆਂ ਦੇ ਪਰਿਵਾਰਾਂ ਦੀ ਮਦਦ ਕਰੀਏ। ਉਨਾਂ ਅੱਗੇ ਕਿਹਾ ਕਿ ਫੰਡ ਦੇ ਵਾਸਤੇ ਕੋਈ ਵੀ ਯੋਗਦਾਨ ਉਨਾਂ ਬਹਾਦਰ ਫੌਜੀਆਂ ਦੀਆਂ ਸ਼ਾਨਦਾਰ ਸੇਵਾਵਾਂ ਦੇ ਪ੍ਰਤੀ ਸਤਿਕਾਰ ਹੋਵੇਗਾ ਜੋ 24 ਘੰਟੇ ਦੇਸ਼ ਦੀ ਸਰਹੱਦਾਂ ਦੀ ਰਾਖੀ ਰੱਖਦੇ ਹਨ। ਝੰਡਾ ਦਿਵਸ ਭਾਰਤੀ ਹਥਿਆਰਬੰਦ ਫੌਜਾਂ ਦੇ ਬਹਾਦਰ ਫੌਜੀਆਂ ਅਤੇ ਸ਼ਹੀਦਾਂ ਦੇ ਮਾਣ ਸਤਿਕਾਰ ਵਜੋਂ ਹਰ ਸਾਲ 7 ਦਸੰਬਰ ਨੂੰ ਮਨਾਇਆ ਜਾਂਦਾ ਹੈ।


