- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਠਾਨਕੋਟ ‘ਚ ਰੈੱਡ ਅਲਰਟ ਜਾਰੀ-ਭਾਰੀ ਪੁਲਿਸ ਬਲ ਤਾਇਨਾਤ
ਪਠਾਨਕੋਟ- ਸੁਰੱਖਿਆ ਏਜੰਸੀਆਂ ਵੱਲੋਂ ਲਗਾਤਾਰ ਦਿੱਤੀ ਜਾ ਰਹੀ ਇਨਪੁਟ ਦੇ ਚੱਲਦਿਆਂ ਪਠਾਨਕੋਟ ਨੂੰ ਰੈੱਡ ਅਲਰਟ ‘ਤੇ ਰੱਖਿਆ ਗਿਆ ਹੈ। ਪਠਾਨਕੋਟ ਦੇ ਸਾਰੇ ਵੱਡੇ ਨਾਕਿਆਂ ‘ਤੇ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਵਧਾ ਦਿੱਤੀ ਗਈ ਹੈ। ਕਈ ਇੰਟਰ ਸਟੇਟ ਨਾਕਿਆਂ ‘ਤੇ ਹਥਿਆਰਬੰਦ ਗੱਡੀਆਂ ਲਾਈਆਂ ਗਈਆਂ ਹਨ ਤੇ ਉਨ੍ਹਾਂ ਨਾਲ ਐਸਓਜੀ ਦੇ ਕਮਾਂਡੋ ਵੀ ਤਾਇਨਾਤ ਕੀਤੇ ਗਏ ਹਨ। ਪਠਾਨਕੋਟ ਤੋਂ ਜੰਮੂ ਕਸ਼ਮੀਰ ਜਾਣ ਵਾਲੇ ਸਾਰੇ ਰਸਤਿਆਂ ‘ਤੇ ਪੁਲਿਸ ਦੀ ਤਾਇਨਾਤੀ ਵਧਾ ਦਿੱਤੀ ਗਈ ਹੈ। ਪੰਜਾਬ ਪੁਲਿਸ ਦੇ ਕਈ ਵੱਡੇ ਆਹਲਾ ਅਧਿਕਾਰੀ ਪਠਾਨਕੋਟ ਵਿੱਚ ਭੇਜੇ ਗਏ ਹਨ। ਅਫ਼ਸਰ ਲਗਾਤਾਰ ਸੁਰੱਖਿਆ ਦਾ ਜਾਇਜ਼ਾ ਲੈ ਰਹੇ ਹਨ। ਪੁਲਿਸ ਅਧਿਕਾਰੀਆਂ ਮੁਤਾਬਕ ਪਠਾਨਕੋਟ ਰੈੱਡ ਅਲਰਟ ‘ਤੇ ਹੈ ਜਿਸ ਕਾਰਨ ਸੁਰੱਖਿਆ ਵਧਾ ਦਿੱਤੀ ਗਈ ਹੈ।ਹਾਈ ਅਲਰਟ ਨੂੰ ਵੇਖਦਿਆਂ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਸਾਰੀਆਂ ਐਮਰਜੈਂਸੀ ਸੇਵਾਵਾਂ ਤੁਰੰਤ ਮੁਹੱਈਆ ਕਰਾਉਣ ਲਈ ਪ੍ਰਸ਼ਾਸਨ ਵੱਲੋਂ ਅਧਿਕਾਰੀਆਂ ਦੀਆਂ ਡਿਊਟੀਆਂ ਲਾ ਦਿੱਤੀਆਂ ਗਈਆਂ ਹਨ।


