- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਤਰਕਾਰਾਂ ਅਤੇ ਨੇਤਾਵਾਂ ਦੀ ਜਾਸੂਸੀ ਦਾ ਰਾਸ਼ਟਰੀ ਸੁਰੱਖਿਆ ਤੇ ਪਏਗਾ ਗੰਭੀਰ ਪ੍ਰਭਾਵ : ਪ੍ਰਿਯੰਕਾ
ਨਵੀਂ ਦਿੱਲੀ – ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਕਈ ਭਾਰਤੀ ਪੱਤਰਕਾਰਾਂ ਅਤੇ ਸਮਾਜਿਕ ਵਰਕਰਾਂ ਦੀ ਕਥਿਤ ਜਾਸੂਸੀ ਦੇ ਮਾਮਲੇ ਨੂੰ ਲੈ ਕੇ ਅੱਜ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਤੇ ਨਿਸ਼ਾਨਾ ਸਾਧਿਆ| ਪ੍ਰਿਯੰਕਾ ਨੇ ਕਿਹਾ ਕਿ ਜੇਕਰ ਅਜਿਹਾ ਕੀਤਾ ਗਿਆ ਹੈ ਕਿ ਤਾਂ ਇਸ ਦਾ ਰਾਸ਼ਟਰੀ ਸੁਰੱਖਿਆ ਤੇ ਗੰਭੀਰ ਪ੍ਰਭਾਵ ਪਵੇਗਾ| ਉਨ੍ਹਾਂ ਨੇ ਟਵੀਟ ਕਰ ਕੇ ਕਿਹਾ,”ਜੇਕਰ ਭਾਜਪਾ ਜਾਂ ਸਰਕਾਰ ਨੇ ਪੱਤਰਕਾਰਾਂ, ਸਮਾਜਿਕ ਵਰਕਰਾਂ ਅਤੇ ਨੇਤਾਵਾਂ ਦੇ ਫੋਨ ਦੀ ਜਾਸੂਸੀ ਕਰਨ ਲਈ ਇਜ਼ਰਾਇਲੀ ਏਜੰਸੀਆਂ ਨੂੰ ਲਗਾਇਆ ਹੈ ਤਾਂ ਇਹ ਮਨੁੱਖੀ ਅਧਿਕਾਰ ਦੀ ਉਲੰਘਣਾ ਅਤੇ ਵੱਡਾ ਸਕੈਂਡਲ ਹੈ, ਜਿਸ ਦਾ ਰਾਸ਼ਟਰੀ ਸੁਰੱਖਿਆ ਤੇ ਗੰਭੀਰ ਅਸਰ ਹੋਵੇਗਾ| ਪ੍ਰਿਯੰਕਾ ਨੇ ਇਹ ਵੀ ਕਿਹਾ ਕਿ ਸਰਕਾਰ ਦੀ ਪ੍ਰਤੀਕਿਰਿਆ ਦੀ ਉਡੀਕ ਹੈ|”ਜਿਕਰਯੋਗ ਹੈ ਕਿ ਫੇਸਬੁੱਕ ਵਲੋਂ ਖਰੀਦੀ ਹੋਈ ਕੰਪਨੀ ਵਟਸਐਪ ਨੇ ਕਿਹਾ ਹੈ ਕਿ ਇਜ਼ਰਾਇਲ ਦੇ ਸਪਾਈਵੇਅਰ ‘ਪੈਗਾਸਸ ਰਾਹੀਂ ਕੁਝ ਅਣਪਛਾਤੀਆਂ ਇਕਾਈਆਂ ਦੀ ਵੈਸ਼ਵਿਕ ਪੱਧਰ ਤੇ ਜਾਸੂਸੀ ਕੀਤੀ ਗਈ| ਭਾਰਤੀ ਪੱਤਰਕਾਰ ਅਤੇ ਹਿਊਮਨ ਰਾਈਟਸ ਵਰਕਰ ਵੀ ਇਸ ਜਾਸੂਸੀ ਦਾ ਸ਼ਿਕਾਰ ਬਣੇ ਹਨ| ਉਸ ਵਿਵਾਦ ਤੇ ਗ੍ਰਹਿ ਮੰਤਰਾਲੇ ਨੇ ਕਿਹਾ ਹੈ ਕਿ ਸਰਕਾਰ ਨਾਗਰਿਕਾਂ ਦੇ ਮੌਲਿਕ ਅਧਿਕਾਰਾਂ ਦੀ ਰੱਖਿਆ ਕਰਨ ਲਈ ਵਚਨਬੱਧ ਹੈ ਅਤੇ ਨਾਗਰਿਕਾਂ ਦੀ ਨਿੱਜਤਾ ਦੇ ਉਲੰਘਣ ਦੀਆਂ ਖਬਰਾਂ ਭਾਰਤ ਦੀ ਸਾਖ ਨੂੰ ਧੁੰਦਲਾ ਕਰਨ ਦੀ ਇਕ ਕੋਸ਼ਿਸ਼ ਹੈ|.


