ਪਰਾਲੀ ਸਾੜਨ ਦੇ ਮਸਲੇ ‘ਤੇ ਪੰਜਾਬ ਸਰਕਾਰ ਸੰਜੀਦਾ ਨਹੀਂ- ਸੁਨੀਲ ਜਾਖੜ

ਚੰਡੀਗੜ੍ਹ, 10 ਨਵੰਬਰ (ਵਾਇਆ ਪੰਜਾਬ ਬਿਊਰੋ)
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪਰਾਲੀ ਸਾੜਨ ਦੇ ਮੁੱਦੇ ਬਾਰੇ ਗੰਭੀਰ ਨਹੀਂ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦਾ ਮੁੱਦਾ ਪੰਜਾਬ ਦੀ ਖ਼ੇਤੀ ਨੀਤੀ ’ਤੇ ਨਿਰਭਰ ਕਰਦਾ ਹੈ। ਪੰਜਾਬ ਦੇ ਐਡਵੋਕੇਟ ਜਨਰਲ ਨੇ ਅਦਾਲਤ ਵਿਚ ਕਿਹਾ ਕਿ ਅਸੀਂ ਬਾਜਰਾ ਉਗਾਵਾਂਗੇ ਅਤੇ ਵਿਭਿੰਨਤਾ ਨੂੰ ਯੋਜਨਾਬੱਧ ਤਰੀਕੇ ਨਾਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਐਡਵੋਕੇਟ ਜਨਰਲ ਕਾਨੂੰਨ ਦੇ ਮਾਹਿਰ ਹਨ, ਪਰ ਖੇਤੀਬਾੜੀ ਦੇ ਨਹੀਂ ਹਨ। ਉਹ ਇਸ ਬਾਰੇ ਕੋਈ ਫ਼ੈਸਲਾ ਨਹੀਂ ਲੈ ਸਕਦੇ। ਮਾਮਲਾ ਕਿਸਾਨਾਂ, ਖ਼ੇਤੀ ਵਿਗਿਆਨੀਆਂ ਅਤੇ ਖੇਤੀ ਨਾਲ ਜੁੜੇ ਲੋਕਾਂ ਦਾ ਹੈ। ਉਹਨਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਇਸ ਬਾਰੇ ਫ਼ੈਸਲਾ ਲਿਆ ਜਾਣਾ ਚਾਹੀਦਾ ਹੈ।

VIA PUNJAB