- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਵਨ ਗੋਇਲ ਨੇ ਸੰਭਾਲਿਆ ਜ਼ਿਲ੍ਹਾ ਯੋਜਨਾ ਬੋਰਡ ਚੇਅਰਮੈਨ ਦਾ ਅਹੁਦਾ
ਬਿਨ੍ਹਾ ਭੇਦ ਭਾਵ ਦੇ ਕਰਵਾਏ ਜਾਣਗੇ ਜ਼ਿਲ੍ਹੇ ਦੇ ਵਿਕਾਸ ਕਾਰਜ : ਗੋਇਲ
ਫਰੀਦਕੋਟ – ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਪਵਨ ਕੁਮਾਰ ਗੋਇਲ ਵੱਲੋ ਮੁੱਖ ਮੰਤਰੀ ਪੰਜਾਬ ਦੇ ਸ੍ਰੀ ਸਲਾਹਕਾਰ ਸ: ਕੁਸ਼ਲਦੀਪ ਸਿੰਘ ਅਤੇ ਮੈਂਬਰ ਲੋਕ ਸਭਾ ਜਨਾਬ ਮੁਹੰਮਦ ਸਦੀਕ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂਆਂ ਦੀ ਹਾਜ਼ਰੀ ਵਿੱਚ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ। ਇਸ ਤੋਂ ਪਹਿਲਾਂ ਉਨ੍ਹਾਂ ਦੇ ਸਨਮਾਨ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਹਾਲ ਵਿਖੇ ਵਿਸ਼ਾਲ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ ਸੀ ਜਿਸ ਵਿਚ ਕੁਸ਼ਲਦੀਪ ਸਿੰਘ ਢਿੱਲੋ, ਸਿਆਸੀ ਸਲਾਹਕਾਰ ਮੁੱਖ ਮੰਤਰੀ ਪੰਜਾਬ ਅਤੇ ਵਿਧਾਇਕ ਫਰੀਦਕੋਟ, ਫਰੀਦਕੋਟ ਤੋਂ ਲੋਕ ਸਭਾ ਦੇ ਮੈਂਬਰ ਜਨਾਬ ਮੁਹੰਮਦ ਸਦੀਕ ਸਮੇਤ ਜਿਲ੍ਹੇ ਦੇ ਕਾਂਗਰਸ ਪਾਰਟੀ ਨਾਲ ਸਬੰਧਤ ਸਮੂਹ ਆਗੂ ਵਰਕਰ ਵੱਖ ਵੱਖ ਸੰਸਥਾਵਾਂ ਦੇ ਨੁਮਾਇੰਦੇ ਅਤੇ ਜਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀਆਂ ਦੇ ਚੇਅਰਮੈਨ ਅਤੇ ਪੰਚ ਸਰਪੰਚ ਵੀ ਹਾਜ਼ਰ ਸਨ। ਇਸ ਮੌਕੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸ: ਢਿੱਲੋਂ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦਾ ਮਾਣ ਹੈ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਫਰੀਦਕੋਟ ਦੇ ਟਕਸਾਲੀ ਕਾਂਗਰਸੀ ਪਰਿਵਾਰ ਦੇ ਮਰਹੂਮ ਲਾਲਾ ਭਗਵਾਨ ਦਾਸ ਜੀ ਦੇ ਲੜਕੇ ਐਡਵੋਕੇਟ ਪਵਨ ਗੋਇਲ ਨੂੰ ਜਿਲ੍ਹਾ ਯੋਜਨਾ ਬੋਰਡ ਦਾ ਚੇਅਰਮੈਨ ਬਣਾ ਕੇ ਉਨ੍ਹਾਂ ਨੂੰ ਵੱਡੀ ਜਿੰਮੇਵਾਰੀ ਸੌਂਪੀ ਹੈ । ਉਨ੍ਹਾਂ ਆਸ ਪ੍ਰਗਟਾਈ ਕਿ ਪਵਨ ਗੋਇਲ ਆਪਣੇ ਸਿਆਸੀ ਤਜਰਬੇ ਅਤੇ ਸੂਝ ਬੂਝ ਨਾਲ ਜਿਲ੍ਹੇ ਦੇ ਵਿਕਾਸ ਕਾਰਜਾਂ ਲਈ ਯੋਜਨਾ ਬਣਾਉਣਗੇ ਅਤੇ ਉਸ ਨੂੰ ਲਾਗੂ ਕਰਵਾਉਣ ਵਿਚ ਅਹਿਮ ਭੂਮਿਕਾ ਨਿਭਾਉਣਗੇ। ਵਧੀਕ ਡਿਪਟੀ ਕਮਿਸ਼ਨਰ ਗੁਰਜੀਤ ਸਿੰਘ, ਭਾਈ ਰਾਹੁਲ ਸਿੱਧੂ, ਸਾਬਕਾ ਮੰਤਰੀ ਓਪਿੰਦਰ ਸ਼ਰਮਾ, ਸੁਰਿੰਦਰ ਗੁਪਤਾ ਸੀਨੀਅਰ ਕਾਂਗਰਸੀ ਆਗੂ, ਰਮੇਸ਼ ਗੋਇਲ, ਜਸਵੰਤ ਸਿੰਘ ਕੁੱਲ, ਡਾ. ਜੰਗੀਰ ਸਿੰਘ, ਕਰਮਜੀਤ ਸਿੰਘ ਟਹਿਣਾ, ਬਲਕਰਨ ਸਿੰਘ ਨੰਗਲ, ਰਣਜੀਤ ਸਿੰਘ ਬਰਾੜ ਭੋਲੂਵਾਲਾ, ਜਸਵਿੰਦਰ ਸਿੰਘ ਸਿੱਖਾਵਾਲਾ, ਗੁਰਲਾਲ ਸਿੰਘ ਜਿਲ੍ਹਾ ਪ੍ਰਧਾਨ ਯੂਥ ਕਾਂਗਰਸ, ਡਾ. ਸੰਜੀਵ ਗੋਇਲ, ਨਰੇਸ਼ ਰਾਣੀ, ਅਮਰ ਕੁਮਾਰ ਬੀਨੂੰ ਪ੍ਰਧਾਨ ਨਗਰ ਕੌਸਲ ਫਰੀਦਕੋਟ, ਲਲਿਤ ਮੋਹਨ ਗੁਪਤਾ ਚੇਅਰਮੈਨ ਇੰਮਪਰੂਵਮੈਂਟ ਟਰੱਸਟ, ਬਲਜਿੰਦਰ ਸਿੰਘ ਔੌਲਖ, ਦੀਪਕ ਸੋਨੂੰ ਚੇਅਰਮੈਨ ਮਾਰਕਿਟ ਕਮੇਟੀ ਸਾਦਿਕ, ਸੂਰਜ ਭਾਰਦਵਾਜ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ, ਵਰਕਰ ਹਾਜ਼ਰ ਸਨ।


