- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਹਿਲੇ ਟੈਸਟ ਮੈਚ ’ਤੇ ਮੀਂਹ ਪੈਣ ਦੀ ਸੰਭਾਵਨਾ
ਵਿਸ਼ਾਖਾਪਟਨਮ – ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਬੁੱਧਵਾਰ ਤੋਂ ਇੱਥੇ ਖੇਡੇ ਜਾਣ ਵਾਲੇ ਪਹਿਲੇ ਟੈਸਟ ਮੈਚ ਦੌਰਾਨ ਪੰਜ ਦਿਨ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਬੀਤੇ ਇੱਕ ਹਫ਼ਤੇ ਤੋਂ ਇੱਥੇ ਲਗਾਤਾਰ ਮੀਂਹ ਪੈ ਰਿਹਾ ਹੈ ਅਤੇ ਤਿੰਨ ਮੈਚਾਂ ਦੀ ਲੜੀ ਦੇ ਪਹਿਲੇ ਟੈਸਟ ਦੇ ਪਹਿਲੇ ਦਿਨ 80 ਫ਼ੀਸਦੀ ਮੀਂਹ ਪੈਣ ਦੀ ਸੰਭਾਵਨਾ ਹੈ। ਮੈਚ ਦੇ ਦੂਜੇ ਅਤੇ ਤੀਜੇ ਦਿਨ ਕ੍ਰਮਵਾਰ 50 ਅਤੇ 40 ਫ਼ੀਸਦੀ ਮੀਂਹ ਦੀ ਸੰਭਾਵਨਾ ਹੈ, ਜਦਕਿ ਅਖ਼ੀਰਲੇ ਦੋ ਦਿਨਾਂ ਦੌਰਾਨ ਵੀ ਮੀਂਹ ਪੈ ਸਕਦਾ ਹੈ। ਇੱਥੋਂ ਕਰੀਬ 50 ਕਿਲੋਮੀਟਰ ਦੂਰ ਵਿਜ਼ਿਯਾਨਗਰਮ ਵਿੱਚ ਦੱਖਣੀ ਅਫਰੀਕਾ ਤੇ ਬੋਰਡ ਪ੍ਰੈਜ਼ੀਡੈਂਟ ਇਲੈਵਨ ਵਿਚਾਲੇ ਖੇਡਿਆ ਗਿਆ ਤਿੰਨ ਰੋਜ਼ਾ ਅਭਿਆਸ ਮੈਚ ਦਾ ਪਹਿਲਾ ਦਿਨ ਤੇਜ਼ ਮੀਂਹ ਨੇ ਧੋ ਦਿੱਤਾ ਸੀ।


