- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਹਿਲੇ ਟੈਸਟ ਮੈਚ ਲਈ 12 ਮੈਂਬਰੀ ਭਾਰਤੀ ਟੀਮ ਦਾ ਐਲਾਨ
ਐਡੀਲੇਡ – ਭਾਰਤ-ਆਸਟਰੇਲੀਆ ਵਿਚਾਲੇ ਟੈਸਟ ਸੀਰੀਜ਼ ਦੇ ਪਹਿਲੇ ਮੈਚ ਲਈ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਨੇ 12 ਮੈਂਬਰੀ ਟੀਮ ਦਾ ਐਲਾਨ ਕਰ ਦਿੱਤਾ ਹੈ। ਮੈਚ ਵੀਰਵਾਰ ਤੋਂ ਐਡੀਲੇਡ ਦੇ ਦਿ ਓਵਲ ਗ੍ਰਾਊਂਡ ‘ਚ ਖੇਡਿਆ ਜਾਣਾ ਹੈ। ਮੈਚ ਤੋਂ ਇਕ ਦਿਨ ਪਹਿਲਾਂ ਭਾਰਤ ਨੇ 12 ਮੈਂਬਰੀ ਟੀਮ ਦਾ ਐਲਾਨ ਕੀਤਾ ਹੈ। ਭਾਰਤ ਦੀ 12 ਮੈਂਬਰੀ ਟੀਮ ‘ਚ ਰੋਹਿਤ ਸ਼ਰਮਾ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਪਾਰੀ ਦਾ ਆਗਾਜ਼ ਮੁਰਲੀ ਵਿਜੇ ਅਤੇ ਕੇ.ਐੱਲ. ਰਾਹੁਲ ਕਰ ਸਕਦੇ ਹਨ। ਜਦਕਿ ਰਵਿੰਦਰ ਜਡੇਜਾ ਟੀਮ ਦਾ ਹਿੱਸਾ ਨਹੀਂ ਹਨ। ਭੁਵਨੇਸ਼ਵਰ ਕੁਮਾਰ ਨੂੰ ਵੀ 12 ਮੈਂਬਰੀ ਟੀਮ ‘ਚ ਸ਼ਾਮਲ ਨਹੀਂ ਕੀਤਾ ਗਿਆ ਹੈ। ਤੇਜ਼ ਗੇਂਦਬਾਜ਼ੀ ਲਈ ਮੁਹੰਮਦ ਸ਼ਮੀ, ਇਸ਼ਾਂਤ ਸ਼ਰਮਾ ਅਤੇ ਜਸਪ੍ਰੀਤ ਬੁਮਰਾਹ ‘ਤੇ ਟੀਮ ਮੈਨੇਜਮੈਂਟ ਨੇ ਭਰੋਸਾ ਜਤਾਇਆ ਹੈ। 12 ਮੈਂਬਰੀ ਟੀਮ ‘ਚ ਹਨੁਮਾ ਵਿਹਾਰੀ ਵੀ ਸ਼ਾਮਲ ਹਨ ਅਤੇ ਰੋਹਿਤ ਸ਼ਰਮਾ ਵੀ। ਇਨ੍ਹਾਂ ਦੋਹਾਂ ‘ਚੋਂ ਕਿਸੇ ਇਕ ਨੂੰ ਪਲੇਇੰਗ ਇਲੈਵਨ ‘ਚ ਜਗ੍ਹਾ ਮਿਲੇਗੀ।


