- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਹਿਲੇ ਪਾਤਸ਼ਾਹ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅਗਲੇ ਪੜਾਅ ਲਈ ਰਵਾਨਾ
ਉਤਰਾਖੰਡ ਦੀ ਸੰਗਤ ਵੱਲੋਂ ਨਗਰ ਕੀਰਤਨ ਦੇ ਸਵਾਗਤ ਲਈ ਕੀਤੇ ਗਏ ਖਾਸ ਪ੍ਰਬੰਧ
ਅੰਮ੍ਰਿਤਸਰ – ਸਿੱਖ ਪੰਥ ਦੀ ਨੁਮਾਇੰਦਾ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਕੋੜੀ ਵਾਲਾ ਘਾਟ ਉਤਰ ਪ੍ਰਦੇਸ਼ ਤੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੱਕ ਆਰੰਭ ਕੀਤੇ ਵਿਸ਼ਾਲ ਨਗਰ ਕੀਰਤਨ ਦੇ ਚੌਥੇ ਦਿਨ ਦੀ ਆਰੰਭਤਾ ਗੁਰਦੁਆਰਾ ਨਾਨਕਿਆਣਾ ਸਾਹਿਬ ਕਾਸ਼ੀਪੁਰ ਜ਼ਿਲ੍ਹਾ ਊਧਮ ਸਿੰਘ ਨਗਰ ਉਤਰਾਖੰਡ ਤੋਂ ਪੂਰੇ ਖ਼ਾਲਸਾਈ ਜਾਹੋ-ਜਲਾਲ ਨਾਲ ਹੋਈ। ਅਰਦਾਸ ਉਪਰੰਤ ਆਰੰਭਤਾ ਮੌਕੇ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ ਨੂੰ ਬਾਬਾ ਸੁਰਿੰਦਰ ਸਿੰਘ ਜੀ ਦਿੱਲੀ ਵਾਲਿਆਂ ਅਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਸਾਂਝੇ ਰੂਪ ਵਿਚ ਸਿਰੋਪਾਓ ਦੇ ਕੇ ਨਿਵਾਜਿਆ। ਇਸ ਸਮੇਂ ਉਨ੍ਹਾਂ ਦੇ ਨਾਲ ਗੁਰਦੁਆਰਾ ਨਾਨਕਿਆਣਾ ਸਾਹਿਬ ਕਾਸ਼ੀਪੁਰ ਦੇ ਮੁੱਖ ਪ੍ਰਬੰਧਕ ਸ. ਹਰਦੇਵ ਸਿੰਘ ਭੋਮਾ ਤੋਂ ਇਲਾਵਾ ਸ. ਰਾਮ ਸਿੰਘ ਬੇਦੀ ਰੁਦਰਪੁਰ, ਸ. ਅਮਰੀਕ ਸਿੰਘ ਸ਼ਾਹਪੁਰ ਮੈਂਬਰ ਅੰਤ੍ਰਿੰਗ ਕਮੇਟੀ, ਬਾਬਾ ਗੁਰਨਾਮ ਸਿੰਘ ਕਾਰ ਸੇਵਾ ਵਾਲੇ, ਵਧੀਕ ਸਕੱਤਰ ਸ. ਬਿਜੈ ਸਿੰਘ, ਮੀਤ ਸਕੱਤਰ ਸ. ਸਿਮਰਜੀਤ ਸਿੰਘ ਕੰਗ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਗੁਰਵਿੰਦਰ ਸਿੰਘ, ਭਾਈ ਜਗਦੇਵ ਸਿੰਘ ਹੈੱਡ ਪ੍ਰਚਾਰਕ, ਸ. ਹਰਜਿੰਦਰ ਸਿੰਘ ਇੰਚਾਰਜ ਸਿੱਖ ਮਿਸ਼ਨ ਕਾਸ਼ੀਪੁਰ ਆਦਿ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਨਗਰ ਕੀਰਤਨ ਨਾਲ ਚੱਲ ਰਹੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਨਗਰ ਕੀਰਤਨ ਦੌਰਾਨ ਸਕੂਲੀ ਵਿਦਿਆਰਥੀਆਂ ਬੈਂਡ ਅਤੇ ਗਤਕਾ ਅਖਾੜਿਆਂ ਵੱਲੋਂ ਵਿਖਾਏ ਸਿੱਖ ਸ਼ਸਤਰ ਕਲਾ ਦੇ ਜੌਹਰ ਵਿਸ਼ੇਸ਼ ਖਿੱਚ ਦਾ ਕੇਂਦਰ ਬਣੇ ਅਤੇ ਨਗਰ ਕੀਰਤਨ ਦਾ ਸੰਗਤਾਂ ਵੱਲੋਂ ਥਾਂ ਥਾਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਸਵਾਗਤ ਕੀਤਾ ਗਿਆ। ਰਸਤੇ ਵਿਚ ਸੰਗਤਾਂ ਵੱਲੋਂ ‘ਧੰਨ ਗੁਰੂ ਨਾਨਕ ਤੇਰੀ ਵਡੀ ਕਮਾਈ’ ਤੇ ਹੋਰ ਸ਼ਬਦਾਂ ਦਾ ਉਚਾਰਨ ਕਰਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਇਸ ਤੋਂ ਇਲਾਵਾ ਫੁੱਲਾਂ ਨਾਲ ਸਜੀ ਪਾਲਕੀ ਅੰਦਰ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਉਪਰ ਸੰਗਤ ਨੇ ਫੁੱਲਾਂ ਦੀ ਵਰਖਾ ਕੀਤੀ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਦਾ ਜਸਪੁਰ ਸਮੇਤ ਅਨੇਕਾਂ ਥਾਵਾਂ ’ਤੇ ਨਿੱਘਾ ਸਵਾਗਤ ਹੋਇਆ ਤੇ ਸੰਗਤਾਂ ਵੱਲੋਂ ਪੰਜ ਪਿਆਰਿਆਂ ਤੇ ਪ੍ਰਮੁੱਖ ਸ਼ਖਸੀਅਤਾਂ ਨੂੰ ਸਿਰੋਪਾਓ ਤੇ ਧਾਰਮਿਕ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਭਾਈ ਅਜਾਇਬ ਸਿੰਘ ਅਭਿਆਸੀ ਨੇ ਦੱਸਿਆ ਕਿ ਸੰਗਤਾਂ ਵਿਚ ਨਗਰ ਕੀਰਤਨ ਨਾਲ ਚੱਲ ਰਹੀ ਗੁਰੂ ਸਾਹਿਬ ਨਾਲ ਸਬੰਧਤ ਇਤਿਹਾਸਿਕ ਸ਼ਸਤਰਾਂ ਵਾਲੀ ਬੱਸ ਵਿਚ ਸੁਸ਼ੋਭਿਤ ਸ਼ਸਤਰ ਦੇਖਣ ਲਈ ਕਾਫੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਇਸ ਦੇ ਨਾਲ ਹੀ ਪੂਰੇ ਰਸਤੇ ਵਿਚ ਥਾਂ ਥਾਂ ਲੰਗਰਾਂ ਦੇ ਪ੍ਰਬੰਧ ਸੰਗਤ ਨੇ ਕੀਤੇ ਹਨ।


