- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਾਕਿਸਤਾਨੀ ਗਾਇਕਾ ਰੇਸ਼ਮਾ ਦੀ ਪਤੀ ਨੇ ਗੋਲੀ ਮਾਰ ਕੇ ਕੀਤੀ ਹੱਤਿਆ
ਮੁੰਬਈ – ਪਾਕਿਸਤਾਨ ਦੀ ਮਸ਼ਹੂਰ ਗਾਇਕਾ ਰੇਸ਼ਮਾ ਦਾ ਉਸ ਦੇ ਪਤੀ ਨੇ ਗੋਲੀ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਰੇਸ਼ਮਾ ਦਾ ਕਤਲ ਪਾਕਿਸਤਾਨ ਦੇ ਖੈਬਰ ਪਖਤੂਨਵਾ ‘ਚ ਨੋਸ਼ੇਰਾ ਕਲਾਂ ‘ਚ ਕੀਤਾ ਗਿਆ। ਸੂਤਰਾਂ ਮੁਤਾਬਕ ਜਮੀਨ ਵਿਵਾਦ ਦੇ ਮਾਮਲੇ ‘ਚ ਗਾਇਕਾ ਦੇ ਪਤੀ ਨੇ ਉਸ ਦਾ ਕਤਲ ਕੀਤਾ ਹੈ। ਦੱਸ ਦੇਈਏ ਕਿ ਰੇਸ਼ਮਾ ਉਸ ਦੀ ਚੌਥੀ ਪਤਨੀ ਸੀ। ਜਮੀਨ ਨੂੰ ਲੈ ਕੇ ਚੱਲ ਰਹੇ ਵਿਵਾਦ ਕਾਰਨ ਰੇਸ਼ਮਾ ਆਪਣੇ ਭਰਾ ਦੇ ਘਰ ‘ਚ ਹੀ ਰਹਿੰਦੀ ਸੀ। ਪੁਲਸ ਨੇ ਦੱਸਿਆ, ਦੋਸ਼ੀ ਨੇ ਘਰ ‘ਚ ਦਾਖਲ ਹੁੰਦੇ ਹੀ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਸਨ। ਇਸ ਹਮਲੇ ‘ਚ ਰੇਸ਼ਮਾ ਬੁਰੀ ਤਰ੍ਹਾਂ ਜ਼ਖਮੀ ਹੋ ਗਈ ਸੀ, ਜਿਸ ਕਾਰਨ ਮੌਕੇ ‘ਤੇ ਉਸ ਦੀ ਮੌਤ ਹੋ ਗਈ। ਰੇਸ਼ਮਾ ਦੀ ਮੌਤ ਤੋਂ ਬਾਅਦ ਦੋਸ਼ੀ ਪਤੀ ਨੇ ਇਸ ਵਾਰਦਾਤ ਨੂੰ ਇਸ ਤਰ੍ਹਾਂ ਦਿਖਾਇਆ ਜਿਵੇਂ ਘਰ ‘ਚ ਲੁੱਟ ਹੋਈ ਹੋਵੇ। ਇਹ ਘਟਨਾ 1 ਅਗਸਤ ਦੀ ਦੱਸੀ ਜਾ ਰਹੀ ਹੈ। ਦੱਸਣਯੋਗ ਹੈ ਕਿ ਖੈਬਰ ਪਖਤੂਨਵਾ ‘ਚ ਮਹਿਲਾ ਕਲਾਕਾਰਾਂ ਖਿਲਾਫ ਅਪਰਾਧ ਦੇ ਕਈ ਮਾਮਲੇ ਪਹਿਲਾਂ ਵੀ ਸਾਹਮਣੇ ਆ ਚੁੱਕੇ ਹਨ।


