- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਾਕਿਸਤਾਨ ਚ ਲਾਂਘੇ ਤੇ ਕੰਮ ਸ਼ੁਰੂ, ਕਰਤਾਰਪੁਰ ਸਾਹਿਬ ਜਾਣਾ ਹੋਵੇਗਾ ਸੌਖਾ
ਇਸਲਾਮਾਬਾਦ – ਪਾਕਿਸਤਾਨ ਕਰਤਾਰਪੁਰ ਸਾਹਿਬ ਲਾਂਘੇ ਲਈ ਆਪਣੇ ਹਿੱਸੇ ਦੀ ਜ਼ਮੀਨ ‘ਚ ਨਿਰਮਾਣ ਕਾਰਜ ਆਰੰਭ ਕਰਨ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਮੰਗਲਵਾਰ ਨੂੰ ਨੈਰੋਵਾਲ ਜ਼ਿਲੇ ‘ਚ ਪੈਂਦੇ ਕਰਤਾਰਪੁਰ ਸਾਹਿਬ ‘ਚ ਲਾਂਘੇ ਦੀ ਉਸਾਰੀ ਲਈ ਭਾਰੀ ਮਸ਼ੀਨਾਂ ਅਤੇ ਬੱਜਰੀ, ਸੀਮੈਂਟ ਆਦਿ ਪਹੁੰਚਾ ਦਿੱਤਾ ਗਿਆ ਹੈ। ਇਹ ਲਾਂਘਾ ਕਰਤਾਰਪੁਰ ‘ਚ ਗੁਰਦੁਆਰਾ ਦਰਬਾਰ ਸਾਹਿਬ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਨਾਲ ਜੋੜੇਗਾ। ਭਾਰਤ ਵੱਲੋਂ ਗੁਰਦਾਸਪੁਰ ‘ਚ ਡੇਰਾ ਬਾਬਾ ਨਾਨਕ ‘ਚ ਨੀਂਹ ਪੱਥਰ ਰੱਖਣ ਮਗਰੋਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ 28 ਨਵੰਬਰ ਨੂੰ ਕਰਤਾਰਪੁਰ ਲਾਂਘੇ ਦਾ ਨੀਂਹ ਪੱਥਰ ਰੱਖਿਆ ਸੀ। ਜਾਣਕਾਰੀ ਮੁਤਾਬਕ, ਇਸ ਨਿਰਮਾਣ ਲਈ ਸੰਬੰਧਤ ਕੰਪਨੀ ਨੇ ਭਾਰੀ ਮਸ਼ੀਨਰੀ ਅਤੇ ਕੱਚਾ ਮਾਲ ਕਰਤਾਰਪੁਰ ‘ਚ ਪਹੁੰਚਾਉਣਾ ਸ਼ੁਰੂ ਕਰ ਦਿੱਤਾ ਹੈ ਅਤੇ ਗੁਰਦੁਆਰੇ ਤੋਂ ਸਰਹੱਦ ਤਕ 4.5 ਕਿਲੋਮੀਟਰ ਦੀ ਸੜਕ ਦੀ ਉਸਾਰੀ ਸ਼ੁਰੂ ਕਰ ਦਿੱਤੀ ਹੈ। ਇਸ ਪ੍ਰਾਜੈਕਟ ਤਹਿਤ ਰਾਵੀ ਦਰਿਆ ‘ਤੇ ਇਕ ਪੁਲ ਦਾ ਵੀ ਨਿਰਮਾਣ ਕੀਤਾ ਜਾਵੇਗਾ। ਜਾਣਕਾਰੀ ਮੁਤਾਬਕ, ਪੁਲ ਦੇ ਨਿਰਮਾਣ ਦਾ ਕੰਮ ਆਉਣ ਵਾਲੇ ਕੁਝ ਦਿਨਾਂ ‘ਚ ਆਰੰਭ ਹੋ ਜਾਵੇਗਾ। ਸ੍ਰੀ ਕਰਤਾਰਪੁਰ ਸਾਹਿਬ-ਡੇਰਾ ਬਾਬਾ ਨਾਨਕ ਸਾਂਝੇ ਲਾਂਘੇ ਦੀ ਉਸਾਰੀ ਦਾ ਕੰਮ ਦੋ ਪੜਾਵਾਂ ‘ਚ ਖਤਮ ਕੀਤਾ ਜਾਵੇਗਾ। 4.5 ਕਿਲੋਮੀਟਰ ਲੰਬੇ ਰਸਤੇ ‘ਤੇ ਪੱਕੀ ਸੜਕ ਬਣਾਉਣ ਲਈ ਕੱਚੇ ਰਸਤੇ ‘ਤੇ ਨਿਸ਼ਨਾਦੇਹੀ ਕੀਤੀ ਜਾ ਚੁੱਕੀ ਹੈ। ਰਸਤੇ ‘ਤੇ ਝੰਡੀਆਂ ਲਗਾਈਆਂ ਗਈਆਂ ਹਨ ਅਤੇ ਆਰਜ਼ੀ ਗੇਟ ਬਣਾ ਲਿਆ ਗਿਆ ਹੈ।


