- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਾਕਿਸਤਾਨ ’ਚ ਸ਼ਰਧਾ ਨਾਲ ਮਨਾਇਆ ਪ੍ਰਕਾਸ਼ ਪੁਰਬ
ਪਾਕਿਸਤਾਨ ਦੇ ਸਿੱਖ ਭਾਈਚਾਰੇ ਨੇ ਅੱਜ ਗੁਰੂ ਨਾਨਕ ਦੇਵ ਦਾ 550ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ। ਇਸ ਸਬੰਧੀ ਮੁੱਖ ਸਮਾਗਮ ਪਾਕਿਸਤਾਨੀ ਪੰਜਾਬ ਦੇ ਨਨਕਾਣਾ ਸਾਹਿਬ ਸਥਿਤ ਗੁਰਦੁਆਰਾ ਜਨਮ ਅਸਥਾਨ ਵਿਖੇ ਕੀਤਾ ਗਿਆ। ਗ੍ਰਹਿ ਮੰਤਰੀ ਐਜਾਜ਼ ਸ਼ਾਹ ਸਮੇਂ ਵੱਡੀ ਗਿਣਤੀ ’ਚ ਸਿੱਖ ਸ਼ਰਧਾਲੂਆਂ ਨੇ ਇੱਥੇ ਮੱਥਾ ਟੇਕਿਆ। ਇਸ ਮੌਕੇ ਸੰਬੋਧਨ ਕਰਦਿਆਂ ਐਜਾਜ਼ ਸ਼ਾਹ ਨੇ ਕਿਹਾ ਕਿ ਭਾਰਤ ਤੇ ਪਾਕਿਸਤਾਨ ਵਿਚਾਲੇ ਖੋਲ੍ਹਿਆ ਗਿਆ 4.5 ਕਿਲੋਮੀਟਰ ਲੰਮਾ ਕਰਤਾਰਪੁਰ ਲਾਂਘਾ ਦੋਵਾਂ ਮੁਲਕਾਂ ’ਚ ਸਥਿਤ ਡੇਰਾ ਬਾਬਾ ਨਾਨਕ ਸਾਹਿਬ ਤੇ ਗੁਰਦੁਆਰਾ ਦਰਬਾਰ ਸਾਹਿਬ ਨੂੰ ਆਪਸ ਵਿੱਚ ਜੋੜੇਗਾ। ਉਨ੍ਹਾਂ ਕਿਹਾ ਕਿ ਇਹ ਲਾਂਘਾ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਖੇਤਰ ਵਿੱਚ ਅਮਨ ਤੇ ਦੋਸਤੀ ਦੇ ਰਾਹ ਲਈ ਤੋਹਫ਼ਾ ਹੈ। ਗੁਰਦੁਆਰਾ ਦਰਬਾਰ ਸਾਹਿਬ ਉਹ ਥਾਂ ਹੈ ਜਿੱਥੇ ਗੁਰੂ ਨਾਨਕ ਦੇਵ ਨੇ ਆਪਣੀ ਜ਼ਿੰਦਗੀ ਦੇ ਆਖਰੀ 18 ਵਰ੍ਹੇ ਬਿਤਾਏ।ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਿੱਖ ਭਾਈਚਾਰੇ ਸਮੇਤ ਹੋਰਨਾਂ ਘੱਟ ਗਿਣਤੀਆਂ ਨਾਲ ਸਬੰਧਤ ਧਾਰਮਿਕ ਥਾਵਾਂ ਵੱਲ ਧਿਆਨ ਦੇਵੇਗੀ।


