- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਾਕਿਸਤਾਨ ਤੇ ਵੈਸਟ ਇੰਡੀਜ਼ ਵਿਚਾਲੇ ਟੱਕਰ ਅੱਜ
ਨਾਟਿੰਘਮ – ਪਾਕਿਸਤਾਨ ਇੱਕ ਰੋਜ਼ਾ ਕ੍ਰਿਕਟ ਵਿਸ਼ਵ ਕੱਪ ਦੇ ਆਪਣੇ ਪਹਿਲੇ ਮੈਚ ਵਿੱਚ ਜਦੋਂ ਸ਼ੁੱਕਰਵਾਰ ਨੂੰ ਵੈਸਟ ਇੰਡੀਜ਼ ਖ਼ਿਲਾਫ਼ ਉਤਰੇਗਾ ਤਾਂ ਉਹ ਇੰਗਲੈਂਡ ਵਿੱਚ ਦੋ ਸਾਲ ਪਹਿਲਾਂ ਜਿੱਤੀ ਚੈਂਪੀਅਨਜ਼ ਟਰਾਫ਼ੀ ਤੋਂ ਪ੍ਰੇਰਨਾ ਲੈਣ ਦੀ ਕੋਸ਼ਿਸ਼ ਕਰੇਗਾ। ਪਾਕਿਸਤਾਨ ਨੇ ਪਿਛਲੇ ਦਸ ਇੱਕ ਰੋਜ਼ਾ ਕੌਮਾਂਤਰੀ ਮੈਚ ਲਗਾਤਾਰ ਗੁਆਏ ਹਨ, ਜਿਸ ਵਿੱਚ ਆਸਟਰੇਲੀਆ ਖ਼ਿਲਾਫ਼ 0-5 ਨਾਲ ਹੂੰਝਾ ਫੇਰ ਅਤੇ ਇੰਗਲੈਂਡ ਖ਼ਿਲਾਫ਼ 0-4 ਦੀ ਹਾਰ ਵੀ ਸ਼ਾਮਲ ਹੈ। ਟੀਮ ਨੂੰ ਇਸ ਤੋਂ ਇਲਾਵਾ ਅਭਿਆਸ ਮੈਚ ਵਿੱਚ ਅਫ਼ਗਾਨਿਸਤਾਨ ਖ਼ਿਲਾਫ਼ ਵੀ ਤਿੰਨ ਵਿਕਟਾਂ ਨਾਲ ਹਾਰ ਝੱਲਣੀ ਪਈ ਹੈ।ਕਪਤਾਨ ਸਰਫ਼ਰਾਜ਼ ਅਹਿਮਦ ਨੇ ਹਾਲਾਂਕਿ ਕਿਹਾ ਕਿ ਉਸ ਦੀ ਟੀਮ 2017 ਦੇ ਪ੍ਰਦਰਸ਼ਨ ਤੋਂ ਪ੍ਰੇਰਣਾ ਲੈਣ ਦੀ ਕੋਸ਼ਿਸ਼ ਕਰੇਗੀ, ਕਿਉਂਕਿ ਉਦੋਂ ਵੀ ਉਸ ਦੀ ਹਾਲਤ ਅਜਿਹੀ ਹੀ ਸੀ। ਉਦੋਂ ਟੂਰਨਾਮੈਂਟ ਤੋਂ ਪਹਿਲਾਂ ਉਸ ਨੂੰ ਆਸਟਰੇਲੀਆ ਨੇ 4-1 ਨਾਲ ਹਰਾਇਆ ਸੀ, ਜਦਕਿ ਚੈਂਪੀਅਨਜ਼ ਟਰਾਫੀ ਦੇ ਪਹਿਲੇ ਮੈਚ ਵਿੱਚ ਭਾਰਤ ਨੇ ਉਸ ਨੂੰ 124 ਦੌੜਾਂ ਨਾਲ ਦਰੜਿਆ ਸੀ। ਪਾਕਿਸਤਾਨ ਨੇ ਇਸ ਮਗਰੋਂ ਦੱਖਣੀ ਅਫਰੀਕਾ, ਸ੍ਰੀਲੰਕਾ ਅਤੇ ਇੰਗਲੈਂਡ ਨੂੰ ਹਰਾ ਕੇ ਫਾਈਨਲ ਵਿੱਚ ਥਾਂ ਬਣਾਈ, ਜਿੱਥੇ ਉਸ ਨੇ ਭਾਰਤ ਨੂੰ 180 ਦੌੜਾਂ ਮਧੋਲਿਆ।


