- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਾਕਿਸਤਾਨ ਦੀ ਨਾਪਾਕ ਹਰਕਤ, ਗੋਲੀਬਾਰੀ ਚ 1 ਦੀ ਮੌਤ ਤੇ 5 ਜ਼ਖਮੀ
ਪਾਕਿਸਤਾਨੀ ਫੌਜੀਆਂ ਨੇ ਜੰਮੂ-ਕਸ਼ਮੀਰ ਦੇ ਮਾਛਿਲ ਸੈਕਟਰ ਵਿਚ ਕੰਟਰੋਲ ਰੇਖਾ ‘ਤੇ ਗੋਲੀਬਾਰੀ ਕਰ ਕੇ ਜੰਗਬੰਦੀ ਦਾ ਉਲੰਘਣ ਕੀਤਾ। ਪਾਕਿਸਤਾਨੀ ਫੌਜੀਆਂ ਵਲੋਂ ਕੀਤੀ ਗਈ ਗੋਲੀਬਾਰੀ ‘ਚ ਇਕ ਆਮ ਨਾਗਰਿਕ ਦੀ ਮੌਤ ਹੋ ਗਈ ਅਤੇ 5 ਹੋਰ ਜ਼ਖਮੀ ਹੋ ਗਏ। ਭਾਰਤੀ ਫੌਜ ਪਾਕਿਸਤਾਨ ਦੀਆਂ ਨਾਪਾਕ ਹਰਕਤਾਂ ਦਾ ਮੂੰਹ ਤੋੜ ਜਵਾਬ ਦੇ ਰਹੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਗੋਲੀਬਾਰੀ ਮੰਗਲਵਾਰ ਰਾਤ ਤੋਂ ਚੱਲ ਰਹੀ ਹੈ। ਅਧਿਕਾਰੀਆਂ ਮੁਤਾਬਕ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਦੱਸਣਯੋਗ ਹੈ ਕਿ ਯੂਰਪੀਅਨ ਸੰਘ (ਈ. ਯੂ.) ਦੇ 23 ਸੰਸਦ ਮੈਂਬਰਾਂ ਦਾ ਵਫਦ ਜੰਮੂ-ਕਸ਼ਮੀਰ ਦੇ ਦੌਰੇ ‘ਤੇ ਹੈ। ਇਹ ਵਫਦ ਇੱਥੋਂ ਦੇ ਹਾਲਾਤ ਦਾ ਜਾਇਜ਼ਾ ਲੈਣ ਲਈ ਕਸ਼ਮੀਰ ਗਿਆ ਹੈ। ਇਸ ਦੌਰਾਨ ਕੱਲ ਹੀ ਅੱਤਵਾਦੀਆਂ ਨੇ ਕਸ਼ਮੀਰ ਵਿਚ ਪੱਛਮੀ ਬੰਗਾਲ ਦੇ 5 ਮਜ਼ਦੂਰਾਂ ਨੂੰ ਨਿਸ਼ਾਨਾ ਬਣਾ ਕੇ ਮੌਤ ਦੇ ਘਾਟ ਉਤਾਰ ਦਿੱਤਾ।


