- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਾਕਿਸਤਾਨ ਦੇ ਨਾਲ ਰਿਸ਼ਤੇ ਮਜ਼ਬੂਤ ਕਰਨ ਨੂੰ ਆਸਵੰਦ ਹੈ ਅਮਰੀਕਾ : ਪੋਂਪੀਓ
ਵਾਸ਼ਿੰਗਟਨ – ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪੀਓ ਦਾ ਕਹਿਣਾ ਹੈ ਕਿ ਵਾਸ਼ਿੰਗਟਨ ਦੱਖਣੀ ਏਸ਼ੀਆ ਵਿਚ ਸੁਰੱਖਿਆ, ਸਥਿਰਤਾ ਅਤੇ ਖੁਸ਼ਹਾਲੀ ਦੇ ਸਾਂਝੇ ਹਿਤਾਂ ‘ਤੇ ਤਰੱਕੀ ਲਈ ਭਵਿੱਖ ਵਿਚ ਪਾਕਿਸਤਾਨ ਸਰਕਾਰ ਅਤੇ ਉਸ ਦੇ ਲੋਕਾਂ ਨਾਲ ਮਜ਼ਬੂਤ ਸਬੰਧ ਬਣਾਉਣ ਨੂੰ ਲੈ ਕੇ ਆਸਵੰਦ ਹਨ। ਪਾਕਿਸਤਾਨ ਨੂੰ ਅੱਜ 72ਵੇਂ ਸੁਤੰਤਰਤਾ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਪੋਂਪੀਓ ਨੇ ਕਿਹਾ ਕਿ 7 ਦਹਾਕਿਆਂ ਤੋਂ ਜ਼ਿਆਦਾ ਸਮੇਂ ਤੋਂ ਅਮਰੀਕਾ ਅਤੇ ਪਾਕਿਸਤਾਨ ਦੇ ਰਿਸ਼ਤੇ ਦੋਹਾਂ ਦੇਸ਼ਾਂ ਦੇ ਲੋਕਾਂ ਵਿਚਾਲੇ ਸਬੰਧਾਂ ਦੀ ਮਜ਼ਬੂਤ ਨੀਂਵ ‘ਤੇ ਕਾਇਮ ਹਨ। ਪੋਂਪੀਓ ਨੇ ਬਿਆਨ ਵਿਚ ਕਿਹਾ ਕਿ ਆਉਣ ਵਾਲੇ ਸਾਲਾਂ ਦੌਰਾਨ ਦੱਖਣੀ ਏਸ਼ੀਆ ਵਿਚ ਸੁਰੱਖਿਆ, ਸਥਿਰਤਾ ਅਤੇ ਖੁਸ਼ਹਾਲੀ ਦੇ ਬਰਾਬਰ ਹਿੱਤਾਂ ਦੀ ਤਰੱਕੀ ਦੇ ਮੱਦੇਨਜ਼ਰ ਪਾਕਿਸਤਾਨ ਸਰਕਾਰ ਅਤੇ ਉਸ ਦੇ ਲੋਕਾਂ ਨਾਲ ਕੰਮ ਕਰਨ ਦੇ ਮੌਕੇ ਭਾਲਦੇ ਹੋਏ ਅਸੀਂ ਇਸ ਨੂੰ ਹੋਰ ਮਜ਼ਬੂਤ ਕਰਨ ਦੀ ਉਮੀਦ ਕਰਦੇ ਹਾਂ। ਪਾਕਿਸਤਾਨ ਦੇ ਸੰਭਾਵਿਤ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਪਿਛਲੇ ਹਫਤੇ ਕਿਹਾ ਸੀ ਕਿ ਇਸਲਾਮਾਬਾਦ ਦੇ ਅੱਤਵਾਦੀ ਸਮੂਹਾਂ ਨੂੰ ਪਨਾਹ ਦੇਣ ਦੇ ਮੁੱਦੇ ‘ਤੇ ਦੋ ਪੱਖੀ ਸਬੰਧਾਂ ਵਿਚ ਤਣਾਅ ਵਿਚਾਲੇ ਪਾਕਿਸਤਾਨ ਅਤੇ ਅਮਰੀਕਾ ਨੂੰ ਵਿਸ਼ਵਾਸ ਦੇ ਆਧਾਰ ‘ਤੇ ਆਪਣੇ ਰਿਸ਼ਤੇ ਹੋਰ ਮਜ਼ਬੂਤ ਕਰਨੇ ਚਾਹੀਦੇ ਹਨ।


