- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਾਕਿਸਤਾਨ ਦੇ ਸਿੱਖ ਭਾਈਚਾਰੇ ਨੇ ਚੁੱਕੀ ‘ਕਿਰਪਾਨ’ ਸੰਬੰਧੀ ਕਾਨੂੰਨ ਬਣਾਉਣ ਦੀ ਮੰਗ
ਪੇਸ਼ਾਵਰ, 3 ਨਵੰਬਰ (ਵਾਇਆ ਪੰਜਾਬ ਬਿਊਰੋ)
ਪਾਕਿਸਤਾਨ ਵਿਚ ਸਿੱਖ ਭਾਈਚਾਰੇ ਵੱਲੋਂ ‘ਕਿਰਪਾਨ‘ ਸੰਬੰਧੀ ਇਕ ਕਾਨੂੰਨ ਬਣਾਉਣ ਦੀ ਮੰਗ ਰੱਖੀ ਗਈ ਹੈ। ਅਸਲ ਵਿਚ ਸਿੱਖ ਧਰਮ ਮੁਤਾਬਕ ਸਿੱਖਾਂ ਨੇ ਪੰਜ ‘ਕਕਾਰ‘ ਮਤਲਬ ਕੇਸ, ਕੰਘਾ, ਕੜਾ, ਕਛਹਿਰਾ ਅਤੇ ਕਿਰਪਾਨ ਧਾਰਨ ਕਰਨੇ ਹੁੰਦੇ ਹਨ ਪਰ ਖੈਬਰ ਪਖਤੂਨਖਵਾ ਵਿਚ ਸਿੱਖਾਂ ਦਾ ਕਹਿਣਾ ਹੈ ਕਿ ਉਹਨਾਂ ਨੂੰ ਜਨਤਕ ਤੌਰ ‘ਤੇ ‘ਕਿਰਪਾਨ‘ ਲਿਜਾਣ ਦੀ ਇਜਾਜ਼ਤ ਨਹੀਂ ਹੈ। ਦੀ ਐਕਸਪ੍ਰੈੱਸ ਟ੍ਰਿਬਿਊਨ ਦੀ ਰਿਪੋਰਟ ਮੁਤਾਬਕ ‘ਕਿਰਪਾਨ‘ ਨੂੰ ਲੈ ਕੋਈ ਕਾਨੂੰਨ ਨਾ ਹੋਣ ਕਾਰਨ ਖੈਬਰ ਪਖਤੂਨਖਵਾ ਦੇ ਸਿੱਖ ਪਰੇਸ਼ਾਨ ਹਨ। ਉੱਥੇ ਪਾਕਿਸਤਾਨ ਦਾ ਸੰਵਿਧਾਨ ਧਰਮ ਦੀ ਆਜ਼ਾਦੀ ਦੀ ਗਾਰੰਟੀ ਦਿੰਦਾ ਹੈ।
ਆਮ ਤੌਰ ‘ਤੇ ਬਾਲਗ ਸਿੱਖ 4 ਤੋਂ 5 ਇੰਚ ਦੀ ਕਿਰਪਾਨ ਰੱਖਦੇ ਹਨ ਜਿਸ ਨੂੰ ਇਕ ਮਿਆਨ ਵਿਚ ਰੱਖਿਆ ਜਾਂਦਾ ਹੈ। ਇਸ ਨੂੰਕੱਪੜਿਆਂ ਦੇ ਹੇਠਾਂ ਜਾਂ ਉੱਪਰ ਰੱਖਿਆ ਜਾਂਦਾ ਹੈ। ਕਿਰਪਾਨ ਅਨਿਆਂ ਖ਼ਿਲਾਫ਼ ਸੰਘਰਸ਼ ਦਾ ਪ੍ਰਤੀਕ ਹੈ ਅਤੇ ਸਿੱਖ ਧਰਮ ਦਾ ਇਕ ਅਟੁੱਟ ਅੰਗ ਹੈ। ਐਕਸਪ੍ਰੈੱਸ ਟ੍ਰਿਬਿਊਨ ਮੁਤਾਬਕ ਖੈਬਰ ਪਖਤੂਨਖਵਾ ਸੂਬੇ ਦੇ ਸਿੱਖ ਭਾਈਚਾਰੇ ਦੇ ਲੋਕ ਸਰਕਾਰੀ ਦਫਤਰਾਂ ਵਿਚ ਜਾਣ, ਅਦਾਲਤ ਜਾਂ ਪੁਲਸ ਸਟੇਸ਼ਨ ਵਿਚ ਦਾਖਲ ਹੋਣ ਅਤੇ ਹਵਾਈ ਯਾਤਰਾ ਦੌਰਾਨ ਕਿਰਪਾਨ ਲਿਜਾਣ ਦੀ ਇਜਾਜ਼ਤ ਦੇਣ ਲਈ ਕਾਨੂੰਨ ਬਣਾਉਣ ‘ਤੇ ਜ਼ੋਰ ਦੇ ਰਹੇ ਹਨ।
ਸੂਬਾਈ ਵਿਧਾਨਸਭਾ ਦੇ ਘੱਟ ਗਿਣਤੀ ਮੈਂਬਰ ਰੰਜੀਤ ਸਿੰਘ ਇਸ ਤਰ੍ਹਾਂ ਦਾ ਕਾਨੂੰਨ ਬਣਾਉਣ ਨੂੰ ਲੈ ਕੇ ਸਭ ਤੋਂ ਜ਼ਿਆਦਾ ਮੋਹਰੀ ਹਨ ਕਿਉਂਕਿ ਉਹਨਾਂ ਨੂੰ ਸੂਬਾਈ ਵਿਧਾਨ ਸਭਾ ਵਿਚ ਸਟੀਲ ਦੀ ਕਿਰਪਾਨ ਲਿਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ। ਰੰਜੀਤ ਸਿੰਘ ਨੇ ਕਿਹਾ,”ਜਦੋਂ ਮੈਂ ਵਿਧਾਨ ਸਭਾ ਵਿਚ ਦਾਖਲ ਹੁੰਦਾ ਹਾਂ ਤਾਂ ਮੈਨੂੰ ਆਪਣੀ ਕਿਰਪਾਨ ਬਾਹਰ ਛੱਡ ਕੇ ਜਾਣ ਲਈ ਕਿਹਾ ਜਾਂਦਾ ਹੈ ਜਿਸ ਕਾਰਨ ਮੈਨੂੰ ਕਿਰਪਾਨ ਨੂੰ ਕਾਰ ਜਾਂ ਬ੍ਰੀਫ ਕੇਸ ਵਿਚ ਰੱਖਣਾ ਪੈਂਦਾ ਹੈ।” ਉਹਨਾਂ ਨੇ ਕਿਹਾ ਕਿ ਕਿਰਪਾਨ ਨਾ ਲਿਜਾਣ ਲਈ ਕਿਹਾ ਜਾਣਾ ਉਹਨਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਪਹੁੰਚਾਉਂਦਾ ਹੈ।


