- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਾਕਿਸਤਾਨ ਨੂੰ ਵੱਡਾ ਝਟਕਾ-ਆਈਸੀਜੇ ਵੱਲੋਂ ਜਾਧਵ ਦੀ ਫਾਂਸੀ ‘ਤੇ ਰੋਕ
ਇਹ ਭਾਰਤ ਦੀ ਵੱਡੀ ਜਿੱਤ : ਸ਼੍ਰੀ ਰਾਜਨਾਥ ਸਿੰਘ
ਹੇਗ – ਪਾਕਿਸਤਾਨ ਦੀ ਫ਼ੌਜੀ ਅਦਾਲਤ ਵੱਲੋਂ ਭਾਰਤੀ ਨੇਵੀ ਦੇ ਸਾਬਕਾ ਅਫ਼ਸਰ ਨੂੰ ਜਾਸੂਸੀ ਅਤੇ ਵਿਸਫੋਟਕ ਕਾਰਵਾਈ ਦੇ ਦੋਸ਼ ਵਿੱਚ ਸੁਣਾਈ ਗਈ ਫਾਂਸੀ ਦੀ ਸਜ਼ਾ ਵਿਰੁਧ ਭਾਰਤ ਵੱਲੋਂ ਕੀਤੀ ਅਪੀਲ ਉੱਤੇ ਹੇਗ ਸਥਿਤ ਅੰਤਰਰਾਸ਼ਟਰੀ ਨਿਆਂ ਅਦਾਲਤ ਨੇ ਫ਼ੈਸਲਾ ਸੁਣਾਉਂਦਿਆਂ ਕੁਲਭੂਸ਼ਨ ਜਾਦਵ ਦੀ ਫਾਂਸੀ ਉੱਤੇ ਰੋਕ ਲਗਾ ਦਿੱਤੀ ਹੈ।ਤਕਰੀਬਨ ਪੰਜ ਮਹੀਨੇ ਪਹਿਲਾਂ ਨੀਦਰਲੈਂਡ ਦੇ ਹੇਗ ‘ਚ ਸਥਿਤ ਇੰਟਰਨੈਸ਼ਨਲ ਕੋਰਟ ਆਫ਼ ਜਸਟਿਸ (ਆਈਸੀਜੇ) ਨੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਇਸ ਮੁੱਦੇ ‘ਤੇ ਬਹਿਸ ਤੋਂ ਬਾਅਦ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਆਈ.ਸੀ.ਜੇ. ਪ੍ਰਧਾਨ ਅਬਦੁਲਕਾਵੀ ਅਹਿਮਦ ਯੁਸੂਫ ਨੇ ਕੋਰਟ ਦੇ ਫ਼ੈਸਲੇ ਨੂੰ ਪੜ੍ਹਿਆ।ਅਦਾਲਤ ਦਾ ਇਹ ਫੈਸਲਾ ਪਾਕਿਸਤਾਨ ਲਈ ਵੱਡਾ ਝਟਕਾ ਹੈ। ਅਦਾਲਤ ਨੇ ਫਾਂਸੀ ਦੀ ਸਜ਼ਾ ਨੂੰ ਰਿਵਿਉ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਪੀੜਤ ਸ੍ਰੀ ਜਾਧਵ ਨੂੰ ਕੌਂਸਲ ਸੇਵਾਵਾਂ ਲੈਣ ਦੀ ਇਜਾਜ਼ਤ ਦਿੱਤੀ ਗਈ ਹੈ।ਇਸ ਦੌਰਾਨ ਸਾਬਕਾ ਕੇਂਦਰੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਕੁਲਭੂਸ਼ਣ ਜਾਧਵ ਦੇ ਮਾਮਲੇ ਵਿੱਚ ਅੰਤਰਰਾਸ਼ਟਰੀ ਅਦਾਲਤ ਦੇ ਫੈਸਲੇ ਦਾ ਸਵਾਗਤ ਕਰਦੇ ਹੋਏ ਇਸ ਫੈਸਲੇ ਨੂੰ ਭਾਰਤ ਦੀ ਵੱਡੀ ਜਿੱਤ ਦੱਸਿਆ ਹੈ।ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀ ਅੰਤਰਰਾਸ਼ਟਰੀ ਅਦਾਲਤ ਦੇ ਫੈਸਲੇ ਉੱਤੇ ਕਿਹਾ ਕਿ ਇਹ ਭਾਰਤ ਦੀ ਵੱਡੀ ਜਿੱਤ ਹੈ। ਉਨ੍ਹਾਂ ਦੱਸਿਆ ਕਿ ਅਦਾਲਤ ਨੇ ਪਾਕਿ ਨੂੰ ਕੁਲਭੂਸ਼ਨ ਜਾਧਵ ਮਾਮਲੇ ਵਿੱਚ ਮੁੜ ਸੋਚਣ ਲਈ ਕਿਹਾ ਹੈ।


