- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਾਕਿਸਤਾਨ ਨੇ ਜੰਮੂ-ਕਸ਼ਮੀਰ ਦੇ ਪੁੰਛ ਵਿੱਚ ਦਾਗੇ ਮੋਰਟਾਰ
ਜੰਮੂ – ਪਾਕਿਸਤਾਨੀ ਫੌਜ ਨੇ ਅੱਜ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲੇ ਵਿੱਚ ਮੋਹਰੀ ਚੌਕੀਆਂ ਅਤੇ ਪਿੰਡਾਂ ਨੂੰ ਨਿਸ਼ਾਨਾ ਬਣਾਇਆ| ਪਾਕਿਸਤਾਨੀ ਫੌਜ ਨੇ ਮੋਰਟਾਰ ਦੇ ਗੋਲੇ ਦਾਗੇ ਅਤੇ ਛੋਟੇ ਹਥਿਆਰਾਂ ਨਾਲ ਗੋਲੀਬਾਰੀ ਕੀਤੀ| ਰਖਿਆਂ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਭਾਰਤੀ ਫੌਜ ਨੇ ਜਵਾਬੀ ਕਾਰਵਾਈ ਕੀਤੀ| ਬੁਲਾਰੇ ਨੇ ਕਿਹਾ, ”ਪਾਕਿਸਤਾਨ ਨੇ ਅੱਜ ਸਵੇਰੇ ਕਰੀਬ ਪੌਣੇ 8 ਵਜੇ ਪੁੰਛ ਜ਼ਿਲੇ ਦੇ ਸ਼ਾਹਪੁਰ ਅਤੇ ਕੇਰਨ ਸੈਕਟਰਾਂ ਵਿੱਚ ਬਿਨਾਂ ਕਿਸੇ ਉਕਸਾਵੇ ਦੇ ਛੋਟੇ ਹਥਿਆਰਾਂ ਨਾਲ ਗੋਲੀਬਾਰੀ ਅਤੇ ਮੋਰਟਾਰ ਦਾਗ ਕੇ ਜੰਗਬੰਦੀ ਦਾ ਉਲੰਘਣ ਕੀਤਾ| ਅਧਿਕਾਰੀਆਂ ਮੁਤਾਬਕ ਪਾਕਿਸਤਾਨ ਨੇ ਇਸ ਸਾਲ ਕੰਟਰੋਲ ਰੇਖਾ ਤੇ 2,000 ਤੋਂ ਵੱਧ ਵਾਰ ਜੰਗਬੰਦੀ ਦਾ ਉਲੰਘਣ ਕੀਤਾ, ਜਿਸ ਵਿੱਚ 21 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋਏ ਹਨ| ਭਾਰਤ ਨੇ ਕਈ ਵਾਰ ਪਾਕਿਸਤਾਨ ਨੂੰ ਕਿਹਾ ਹੈ ਕਿ ਉਸ ਦੀ ਫੌਜ 2003 ਦੇ ਜੰਗਬੰਦੀ ਸਮਝੌਤੇ ਦਾ ਪਾਲਣ ਕਰੇ ਅਤੇ ਕੰਟਰੋਲਾ ਰੇਖਾ ਅਤੇ ਕੌਮਾਂਤਰੀ ਸਰਹੱਦ ਤੇ ਸ਼ਾਂਤੀ ਬਣਾ ਕੇ ਰੱਖੇ|


