- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਾਕਿਸਤਾਨ ਨੇ ਤਾਲਿਬਾਨ ਨੂੰ ਅਮਰੀਕਾ ਨਾਲ ਗੱਲਬਾਤ ਕਰਨ ਲਈ ਕਿਹਾ
ਪਾਕਿਸਤਾਨ ਨੇ ਅਫ਼ਗਾਨਿਸਤਾਨ ਵਿੱਚ ਚੱਲ ਰਹੇ ਸੰਘਰਸ਼ ਦੇ ਸ਼ਾਂਤੀਪੂਰਨ ਹੱਲ ਲਈ ਤਾਲਿਬਾਨ ਨੂੰ ਮੌਕੇ ਦਾ ਲਾਭ ਉਠਾਉਣ ਅਤੇ ਅਮਰੀਕਾ ਨਾਲ ਮੁੜ ਤੋਂ ਗੱਲਬਾਤ ਸ਼ੁਰੂ ਕਰਨ ਲਈ ਕਿਹਾ ਹੈ। ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨਾਲ ਅੱਜ ਇੱਥੇ ਅਤਿਵਾਦੀ ਸਮੂਹ ਦੇ ਪ੍ਰਮੁੱਖ ਨੇਤਾਵਾਂ ਦੀ ਮੁਲਾਕਾਤ ਦੌਰਾਨ ਪਾਕਿਸਤਾਨ ਨੇ ਕਿਹਾ ਕਿ ਯੁੱਧ ਕੋਈ ਹੱਲ ਨਹੀਂ ਹੈ।ਤਾਲਿਬਾਨ ਦੇ ਇੱਕ ਪ੍ਰਮੁੱਖ ਪ੍ਰਤੀਨਿਧੀ ਮੰਡਲ ਨੇ ਕੁਰੈਸ਼ੀ ਨਾਲ ਵੀਰਵਾਰ ਨੂੰ ਇੱਥੇ ਮੁਲਾਕਾਤ ਕੀਤੀ ਸੀ। ਇਹ ਗੱਲਬਾਤ ਅਫਗਾਨ ਸ਼ਾਂਤੀ ਪ੍ਰਕਿਰਿਆ ਨੂੰ ਸ਼ੁਰੂ ਕਰਨ ਦੇ ਉਦੇਸ਼ ਲਈ ਕੀਤੀ ਗਈ ਸੀ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਤਾਲਿਬਾਨ ਨਾਲ ਸ਼ਾਂਤੀਵਾਰਤਾ ਨੂੰ ਅਚਾਨਕ ਰੱਦ ਕਰਕੇ ਇਸ ਨੂੰ ਖਤਮ ਘੋਸ਼ਿਤ ਕਰ ਦਿੱਤਾ ਸੀ। ਵਿਦੇਸ਼ ਵਿਭਾਗ ਨੇ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਤਾਲਿਬਾਨ ਰਾਜਨੀਤੀ ਕਮਿਸ਼ਨ (ਟੀਪੀਸੀ) ਦੇ ਪ੍ਰਤੀਨਿਧੀ ਮੰਡਲ ਨੇ ਕੁਰੈਸ਼ੀ ਨਾਲ ਮੁਲਾਕਾਤ ਕੀਤੀ। ਟੀਪੀਸੀ ਮੁਖੀ ਮੁੱਲ੍ਹਾ ਅਬਦੁਲ ਗਨੀ ਬਰਾਦਰ ਨੇ ਪ੍ਰਤੀਨਿਧੀ ਮੰਡਲ ਦੀ ਅਗਵਾਈ ਕੀਤੀ ਅਤੇ ਇਸ ਵਿੱਚ ਕਮਿਸ਼ਨ ਦੇ ਕਈ ਉੱਘੇ ਮੈਂਬਰ ਸ਼ਾਮਲ ਸਨ। ਕੁਰੈਸ਼ੀ ਨੇ ਕਿਹਾ ਕਿ ਅਫ਼ਗਾਨਿਸਤਾਨ ਵਿੱਚ ਸ਼ਾਂਤੀ ਕਾਇਮ ਕਰਨ ਲਈ ਅਜਿਹਾ ਮੌਕਾ ਗਵਾਉਣਾ ਨਹੀਂ ਚਾਹੀਦਾ।ਜ਼ਿਕਰਯੋਗ ਹੈ ਕਿ ਟਰੰਪ ਨੇ ਕਾਬੁਲ ਵਿੱਚ ਪਿਛਲੇ ਮਹੀਨੇ ਆਤਮਘਾਤੀ ਹਮਲੇ ਵਿੱਚ ਅਮਰੀਕੀ ਸੈਨਿਕ ਦੀ ਹੱਤਿਆ ਤੋਂ ਬਾਅਦ ਇਸ ਪ੍ਰਕਿਰਿਆ ਉੱਤੇ ਰੋਕ ਲਾ ਦਿੱਤੀ ਸੀ। ਇਸ ਹਮਲੇ ਦੀ ਜ਼ਿੰਮੇਵਾਰੀ ਤਾਲਿਬਾਨ ਨੇ ਲਈ ਸੀ। ਕੁਰੈਸ਼ੀ ਨੇ ਕਿਹਾ ਕਿ ਪਾਕਿਸਤਾਨ ਅਫਗਾਨਿਸਤਾਨ ਵਿੱਚ ਸਥਾਈ ਸ਼ਾਂਤੀ ਚਾਹੁੰਦਾ ਹੈ। ਟੀਪੀਸੀ ਦੀ ਸਥਾਪਨਾ ਮਗਰੋਂ ਤਾਲਿਬਾਨ ਦੇ ਕਿਸੇ ਪ੍ਰਤੀਨਿਧੀ ਮੰਡਲ ਦਾ ਇਹ ਪਹਿਲਾ ਦੌਰਾ ਹੈ। ਕੁਰੈਸ਼ੀ ਤੇ ਤਾਲਿਬਾਨ ਵਿੱਚ ਇਹ ਗੱਲਬਾਤ ਕਰੀਬ ਡੇਢ ਘੰਟੇ ਤੋਂ ਜ਼ਿਆਦਾ ਸਮੇਂ ਚੱਲੀ।


