- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਾਕਿਸਤਾਨ ਨੇ 12 ਭਾਰਤੀ ਮਛੇਰਿਆਂ ਨੂੰ ਗ੍ਰਿਫਤਾਰ ਕੀਤਾ
ਕਰਾਚੀ – ਪਾਕਿਸਤਾਨ ਨੇ 12 ਭਾਰਤੀ ਮਛੇਰਿਆਂ ਨੂੰ ਗ੍ਰਿਫਤਾਰ ਕੀਤਾ ਹੈ| ਅੱਜ ਸੁਰੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਸਿੰਧ ਪ੍ਰਾਂਤ ਕੋਲ ਸਮੁੰਦਰ ਵਿੱਚੋਂ ਇਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ| ਪਾਕਿਸਤਾਨ ਦਾ ਦੋਸ਼ ਹੈ ਕਿ ਇਹ ਭਾਰਤੀ ਮਛੇਰੇ ਕਥਿਤ ਤੌਰ ਤੇ ਉਨ੍ਹਾਂ ਦੀ ਸਮੁੰਦਰੀ ਸੀਮਾ ਵਿੱਚ ਆਏ ਸਨ| ਪਾਕਿਸਤਾਨ ਦੇ ਇਕ ਸੁਰੱਖਿਆ ਅਧਿਕਾਰੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਇਨ੍ਹਾਂ ਮਛੇਰਿਆਂ ਦੀਆਂ 2 ਕਿਸ਼ਤੀਆਂ ਨੂੰ ਵੀ ਜ਼ਬਤ ਕੀਤਾ ਗਿਆ ਹੈ| ਇਸ ਦੇ ਨਾਲ ਹੀ ਉਸ ਨੇ ਦੱਸਿਆ ਕਿ ਭਾਰਤੀ ਮਛੇਰਿਆਂ ਨੂੰ ਕਰਾਚੀ ਵਿੱਚ ਡਾਕਸ ਪੁਲੀਸ ਸਟੇਸ਼ਨ ਭੇਜ ਦਿੱਤਾ ਗਿਆ ਹੈ ਅਤੇ ਉਨ੍ਹਾਂ ਖਿਲਾਫ ਪਾਕਿਸਤਾਨ ਵਿਚ ਗੈਰਕਾਨੂਨੀ ਤੌਰ ਤੇ ਆਉਣ ਦੇ ਦੋਸ਼ ਵਿਚ ਕੇਸ ਦਰਜ ਕੀਤਾ ਗਿਆ ਹੈ| ਜਿਕਰਯੋਗ ਹੈ ਕਿ ਭਾਰਤ ਅਤੇ ਪਾਕਿਸਤਾਨ ਅਕਸਰ ਅਰਬ ਸਾਗਰ ਵਿਚ ਮੱਛੀ ਫੜ੍ਹ ਰਹੇ ਇਕ-ਦੂੱਜੇ ਦੇ ਮਛੇਰਿਆਂ ਨੂੰ ਗ੍ਰਿਫਤਾਰ ਕਰ ਲੈਂਦੇ ਹਨ| ਇਸ ਦਾ ਮੁੱਖ ਕਾਰਨ ਉਚਿਤ ਤਕਨੀਕ ਦੀ ਅਣਹੋਂਦ ਹੈ| ਇਨ੍ਹਾਂ ਮਛੇਰਿਆਂ ਨੂੰ ਲੰਬੇ ਸਮੇਂ ਤੱਕ ਜੇਲ੍ਹਾਂ ਵਿਚ ਰਹਿਣਾ ਪੈਂਦਾ ਹੈ ਅਤੇ ਕੁਝ ਨਿਸ਼ਚਿਤ ਮੌਕਿਆਂ ਤੇ ਇਹਨਾਂ ਦੀ ਰਿਹਾਈ ਕੀਤੀ ਜਾਂਦੀ ਹੈ| ਪਿਛਲੇ ਮਹੀਨੇ ਵੀ ਪਾਕਿਸਤਾਨ ਨੇ 16 ਭਾਰਤੀ ਮਛੇਰਿਆਂ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਉਨ੍ਹਾਂ ਦੀਆਂ 3 ਕਿਸ਼ਤੀਆਂ ਨੂੰ ਜ਼ਬਤ ਕਰ ਲਿਆ ਸੀ|


