ਪਾਕਿਸਤਾਨ ਨੇ 18 ਭਾਰਤੀ ਮਛੇਰਿਆਂ ਨੂੰ ਕੀਤਾ ਗ੍ਰਿਫਤਾਰ

ਇਸਲਾਮਾਬਾਦ – ਪਾਕਿਸਤਾਨ ਨੇ ਬੁੱਧਵਾਰ ਨੂੰ ਕਿਹਾ ਕਿ ਉਸ ਨੇ ਆਪਣੇ ਜਲ ਖੇਤਰ ‘ਚ ਗੈਰ ਕਾਨੂੰਨੀ ਰੂਪ ਨਾਲ ਮੱਛੀ ਫੜ੍ਹਣ ਲਈ ਆਏ 18 ਭਾਰਤੀ ਮਛੇਰਿਆਂ ਨੂੰ ਗ੍ਰਿਫਤਾਰ ਕੀਤਾ ਹੈ। ਪਾਕਿਸਤਾਨ ਸਮੁੰਦਰੀ ਸੁਰੱਖਿਆ ਏਜੰਸੀ ਨੇ ਇਹ ਅਭਿਆਨ ਚਲਾਇਆ ਸੀ। ਉਨ੍ਹਾਂ ਕਿਹਾ, ”18 ਭਾਰਤੀ ਮਛੇਰਿਆਂ ਨੂੰ ਗ੍ਰਿਫਤਾਰ ਕੀਤਾ ਗਿਆ ਤੇ ਉਨ੍ਹਾਂ ਦੀਆਂ ਦੋ ਕਿਸ਼ਤੀਆਂ ਵੀ ਜ਼ਬਤ ਕਰ ਲਈਆਂ।” ਅਧਿਕਾਰੀਆਂ ਨੇ ਕਿਹਾ ਕਿ ਸ਼ੁਰੂਆਤੀ ਜਾਂਚ ਤੋਂ ਬਾਅਦ ਮਛੇਰਿਆਂ ਨੂੰ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ ਤੇ ਪੁਲਸ ਨੇ ਉਨ੍ਹਾਂ ਖਿਲਾਫ ਪਾਕਿਸਤਾਨੀ ਜਲ ਖੇਤਰ ‘ਚ ਗੈਰ ਕਾਨੂੰਨੀ ਰੂਪ ਨਾਲ ਵੜ੍ਹਣ ਦਾ ਮਾਮਲਾ ਦਰਜ ਕੀਤਾ।

VIA PUNJAB