- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਾਕਿਸਤਾਨ ਵਿੱਚ ਚੀਨੀ ਇੰਜੀਨੀਅਰਾਂ ਅਤੇ ਸੈਨਿਕਾਂ ਨੂੰ ਲਿਜਾ ਰਹੀ ਬੱਸ ਵਿੱਚ ਧਮਾਕਾ, 8 ਦੀ ਮੌਤ
ਇਸਲਾਮਾਬਾਦ – ਪਾਕਿਸਤਾਨ ਵਿੱਚ ਵੱਡੇ ਪੱਧਰ ਤੇ ਅੱਤਵਾਦੀ ਹਮਲਾ ਹੋਇਆ ਹੈ। ਚੀਨੀ ਇੰਜੀਨੀਅਰਾਂ ਅਤੇ ਪਾਕਿਸਤਾਨੀ ਸੈਨਿਕਾਂ ਨੂੰ ਲਿਜਾ ਰਹੀ ਬੱਸ ਵਿਚ ਆਈ. ਈ. ਡੀ. ਧਮਾਕਾ ਹੋਇਆ ਹੈ। ਇਸ ਹਮਲੇ ਵਿੱਚ 4 ਚੀਨੀ ਇੰਜੀਨੀਅਰਾਂ ਸਮੇਤ 8 ਵਿਅਕਤੀਆਂ ਦੀ ਮੌਤ ਹੋ ਗਈ ਹੈ। ਕਈ ਜ਼ਖਮੀਆਂ ਦੀ ਹਾਲਤ ਗੰਭੀਰ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਬੱਸ ਦਸੂ ਪੁਲ ਤੇ ਕੰਮ ਕਰ ਰਹੇ ਚੀਨੀ ਇੰਜੀਨੀਅਰਾਂ ਨੂੰ ਲਿਜਾ ਰਹੀ ਸੀ। ਬੱਸ ਵਿੱਚ 30 ਇੰਜੀਨੀਅਰ ਅਤੇ ਕਰਮਚਾਰੀ ਸਵਾਰ ਸਨ। ਬੱਸ ਦੀ ਸੁਰੱਖਿਆ ਪਾਕਿਸਤਾਨੀ ਸੈਨਿਕ ਕਰ ਰਹੇ ਸਨ। ਅਚਾਨਕ ਬੱਸ ਵਿੱਚ ਧਮਾਕਾ ਹੋਇਆ। ਹੁਣ ਤੱਕ 8 ਵਿਅਕਤੀਆਂ ਦੀ ਮੌਤ ਹੋ ਗਈ ਹੈ। ਕਈ ਜ਼ਖਮੀਆਂ ਦੀ ਹਾਲਤ ਗੰਭੀਰ ਹੈ। ਲਾਸ਼ਾਂ ਅਤੇ ਜ਼ਖਮੀਆਂ ਨੂੰ ਪੇਂਡੂ ਸਿਹਤ ਕੇਂਦਰ ਦਾਸੂ ਭੇਜ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਮੁਹੰਮਦ ਆਰਿਫ ਨੇ ਕਿਹਾ ਕਿ ਧਮਾਕੇ ਦੀ ਤੀਬਰਤਾ ਦਾ ਪਤਾ ਲਗਾਉਣ ਅਤੇ ਇਸ ਬਾਰੇ ਹੋਰ ਜਾਨਣ ਲਈ ਜਾਂਚ ਕੀਤੀ ਜਾ ਰਹੀ ਹੈ।ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਪਾਕਿਸਤਾਨੀ ਸੈਨਾ ਤੇ ਅੱਤਵਾਦੀ ਹਮਲਾ ਹੋਇਆ ਸੀ। ਇਹ ਹਮਲਾ ਹੰਗੂ ਵਿੱਚ ਹੋਇਆ। ਇਸ ਹਮਲੇ ਵਿੱਚ ਪਾਕਿਸਤਾਨੀ ਸੈਨਾ ਦੇ ਕੈਪਟਨ ਅਬਦੁੱਲ ਬਾਸਿਤ ਸਮੇਤ 12 ਜਵਾਨਾਂ ਦੀ ਮੌਤ ਹੋ ਗਈ ਜਦਕਿ 15 ਜਵਾਨ ਜ਼ਖਮੀ ਹੋਏ। ਅੱਤਵਾਦੀਆਂ ਨੇ ਕੁਝ ਜਵਾਨਾਂ ਨੂੰ ਬੰਧਕ ਵੀ ਬਣਾਲਿਆ ਸੀ। ਇਸ ਹਮਲੇ ਪਿੱਛੇ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀ. ਟੀ. ਪੀ.) ਨੂੰ ਜ਼ਿੰਮੇਵਾਰ ਮੰਨਿਆ ਜਾ ਰਿਹਾ ਹੈ।


