- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਾਕਿਸਤਾਨ ਸਰਕਾਰ ਵਲੋਂ ਸਮਝੌਤਾ ਐਕਸਪ੍ਰੈਸ ਤੇ ਰੋਕ
ਇਸਲਾਮਾਬਾਦ – ਪਾਕਿਸਤਾਨ ਨੇ ਉਥੋਂ ਚੱਲਣ ਵਾਲੀ ਸਮਝੌਤਾ ਐਕਸਪ੍ਰੈਸ ਨੂੰ ਰੱਦ ਕਰ ਦਿੱਤਾ ਹੈ| ਭਾਰਤ ਵਲੋਂ ਧਾਰਾ 370 ਵਿੱਚ ਸੋਧ ਕੀਤੇ ਜਾਣ ਤੋਂ ਬਾਅਦ ਕਸ਼ਮੀਰ ਦਾ ਵਿਸ਼ੇਸ਼ ਸੂਬੇ ਦਾ ਦਰਜਾ ਖਤਮ ਹੋਣ ਤੋਂ ਬਾਅਦ ਤੋਂ ਇਕ ਵਾਰ ਫਿਰ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਲਖੀ ਵੱਧ ਗਈ ਹੈ| ਪਾਕਿਸਤਾਨ ਵਲੋਂ ਜਿੱਥੇ ਇਸ ਮਸਲੇ ਨੂੰ ਯੂ.ਐਨ. ਵਿੱਚ ਲਿਜਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਉਥੇ ਉਸ ਨੇ ਭਾਰਤ ਨਾਲ ਡਿਪਲੋਮੈਟਿਕ ਅਤੇ ਵਪਾਰਕ ਰਿਸ਼ਤੇ ਵੀ ਤੋੜ ਦਿੱਤੇ ਹਨ|ਇਸ ਦੇ ਨਾਲ ਹੀ ਅੱਜ ਪਾਕਿਸਤਾਨ ਨੇ ਉਥੋਂ ਚੱਲਣ ਵਾਲੀ ਸਮਝੌਤਾ ਐਕਸਪ੍ਰੈਸ ਨੂੰ ਵੀ ਰੱਦ ਕਰ ਦਿੱਤਾ ਹੈ| ਇਸ ਸੰਬੰਧੀ ਪਾਕਿਸਤਾਨੀ ਮੀਡੀਆ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਪਾਕਿਸਤਾਨ ਨੇ ਟ੍ਰੇਨ ਵਿੱਚ ਡਰਾਈਵਰ ਨੂੰ ਭੇਜਣ ਤੋਂ ਮਨਾਂ ਕਰ ਦਿੱਤਾ ਹੈ| ਇਸ ਨਾਲ ਭਾਰਤ ਅਤੇ ਪਾਕਿਸਤਾਨ ਵਿਚਾਲੇ ਹਾਲਾਤ ਫਿਰ ਖਰਾਬ ਹੋ ਸਕਦੇ ਹਨ|ਜਿਕਰਯੋਗ ਹੈ ਕਿ ਮੋਦੀ ਸਰਕਾਰ ਵਲੋਂ ਬੀਤੇ ਦਿਨੀਂ ਧਾਰਾ 370 ਨੂੰ ਖਤਮ ਕਰਨ ਸੰਬੰਧੀ ਸੰਸਦ ਵਿੱਚ ਬਿਲ ਪਾਸ ਕਰਕੇ ਕਸ਼ਮੀਰ ਤੋਂ ਵਿਸ਼ੇਸ਼ ਸੂਬੇ ਦਾ ਦਰਜਾ ਵਾਪਸ ਲੈਣ ਦੇ ਨਾਲ ਹੀ ਜੰਮੂ-ਕਸ਼ਮੀਰ ਅਤੇ ਲੱਦਾਖ ਨੂੰ ਕੇਂਦਰ ਸ਼ਾਸਤ ਸੂਬਾ ਬਣਾ ਦਿੱਤਾ ਹੈ| ਇਸ ਸੰਬੰਧੀ ਪਾਕਿਸਤਾਨ ਦੇ ਇਤਰਾਜ਼ ਤੋਂ ਬਾਅਦ ਭਾਰਤ ਨੇ ਇਸ ਨੂੰ ਆਪਣਾ ਅੰਦਰੂਨੀ ਮਸਲਾ ਕਰਾਰ ਦਿੱਤਾ ਹੈ| ਇਸ ਦੌਰਾਨ ਭਾਰਤ ਦੇ ਇਸ ਫੈਸਲੇ ਤੋਂ ਬਾਅਦ ਪਾਕਿਸਤਾਨ ਵਿਚ ਵੀ ਹਲਚਲ ਤੇਜ਼ ਹੋ ਗਈ ਹੈ| ਇਸਤੋਂ ਪਹਿਲਾਂ ਪੁਲਵਾਮਾ ਵਿਚ ਹੋ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਨੇ ਪਾਕਿਸਤਾਨ ਤੇ ਏਅਰ ਸਟ੍ਰਾਈਕ ਕੀਤੀ ਸੀ ਜਿਸ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਜੰਗ ਵਰਗੇ ਹਾਲਾਤ ਬਣ ਗਏ ਸਨ ਅਤੇ ਹੁਣ ਇਕ ਵਾਰ ਫਿਰ ਤਲਖੀ ਵੱਧ ਗਈ ਹੈ|


