- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਾਕਿਸਤਾਨ 101 ਤੇ ਢੇਰ, ਸ਼੍ਰੀਲੰਕਾ ਨੇ ਜਿੱਤਿਆ ਮੈਚ
ਸ਼੍ਰੀਲੰਕਾ ਨੇ ਆਪਣੇ ਗੇਂਦਬਾਜ਼ਾਂ ਦੇ ਸ਼ਾਨਦਾਰ ਦੀ ਬਦੌਲਤ ਪਾਕਿਸਤਾਨ ਨੂੰ 101 ਦੌੜਾਂ ‘ਤੇ ਢੇਰ ਕਰ ਪਹਿਲਾ ਟੀ-20 ਮੁਕਾਬਲਾ 64 ਦੌੜਾਂ ਨਾਲ ਜਿੱਤ ਕੇ ਤਿੰਨ ਮੈਚਾਂ ਦੀ ਸੀਰੀਜ਼ ‘ਚ 1-0 ਨਾਲ ਬੜ੍ਹਤ ਬਣਾ ਲਈ ਹੈ। ਸ਼੍ਰੀਲੰਕਾ ਨੇ 20 ਓਵਰਾਂ ‘ਚ 5 ਵਿਕਟਾਂ ‘ਤੇ 165 ਦੌੜਾਂ ਦਾ ਸ਼ਾਨਦਾਰ ਸਕੌਰ ਬਣਾਇਆ। ਓਪਨਰ ਦਾਨੁਸ਼ਕਾ ਗੁਣਾਤਿਲਕਾ ਨੇ 38 ਗੇਂਦਾਂ ‘ਚ 8 ਚੌਕਿਆਂ ਦੀ ਮਦਦ ਨਾਲ 57 ਦੌੜਾਂ ਬਣਾਈਆਂ ਜਦਕਿ ਆਵਿਸ਼ਕਾ ਫਰਨਾਡੋ ਨੇ 33 ਤੇ ਭਾਨੁਕਾ ਰਾਜਪਕਸ਼ੇ ਨੇ 32 ਦੌੜਾਂ ਦਾ ਯੋਗਦਾਨ ਦਿੱਤਾ। ਪਾਕਿਸਤਾਨ ਵਲੋਂ ਮੁਹੰਮਦ ਹਸਨੈਨ ਨੇ 37 ਦੌੜਾਂ ‘ਤੇ ਤਿੰਨ ਵਿਕਟਾਂ ਹਾਸਲ ਕੀਤੀ। ਪਾਕਿਸਤਾਨ ਦੀ ਟੀਮ ਇਸ ਦੇ ਜਵਾਬ ‘ਚ 17.4 ਓਵਰਾਂ ‘ਚ 101 ਦੌੜਾਂ ‘ਤੇ ਢੇਰ ਹੋ ਗਈ। ਕਪਤਾਨ ਅਹਿਮਦ ਨੇ 24 ਤੇ ਇਫਿਤਖਾਰ ਅਹਿਮਦ ਨੇ 25 ਦੌੜਾਂ ਬਣਾਈਆਂ। ਸ਼੍ਰੀਲੰਕਾ ਵਲੋਂ ਨੁਵਾਨ ਪ੍ਰਦੀਪ ਨੇ 21 ਦੌੜਾਂ ‘ਤੇ ਤਿੰਨ ਵਿਕਟਾਂ ਤੇ ਇਸੁਰੂ ਉਡਾਨਾ ਨੇ 11 ਦੌੜਾਂ ‘ਤੇ 3 ਵਿਕਟਾਂ ਹਾਸਲ ਕੀਤੀਆਂ। ਗੁਣਾਤਿਲਕਾ ਨੂੰ ‘ਮੈਨ ਆਫ ਦਿ ਮੈਚ’ ਦਾ ਪੁਰਸਕਾਰ ਮਿਲਿਆ। ਪਾਕਿਸਤਾਨ ਨੇ ਇਸ ਤੋਂ ਪਹਿਲਾਂ ਸ਼੍ਰੀਲੰਕਾ ਨਾਲ ਤਿੰਨ ਮੈਚਾਂ ਦੀ ਵਨ ਡੇ ਸੀਰੀਜ਼ 2-0 ਨਾਲ ਜਿੱਤੀ ਸੀ।


