- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਾਕਿ ਕਦੇ ਕਿਸੇ ਦੂਜੇ ਦੇਸ਼ ਦੀ ਲੜਾਈ ਨਹੀਂ ਲੜੇਗਾ : ਇਮਰਾਨ ਖਾਨ
ਇਸਲਾਮਾਬਾਦ – ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਵੀਰਵਾਰ ਨੂੰ ਕਿਹਾ ਕਿ ਭਵਿੱਖ ਵਿਚ ਪਾਕਿਸਤਾਨ ਦੂਜੇ ਦੇਸ਼ਾਂ ਦੀਆਂ ਲੜਾਈਆਂ ਨਹੀਂ ਲੜੇਗਾ। ਉਨ੍ਹਾਂ ਨੇ ਇਹ ਗੱਲ ਰਾਵਲਪਿੰਡੀ ਦੇ ਫੌਜੀ ਹੈੱਡਕੁਆਰਟਰ ਵਿਚ ਆਯੋਜਿਤ ਇਕ ਪ੍ਰੋਗਰਾਮ ਦੌਰਾਨ ਕਹੀ। ਪ੍ਰਧਾਨ ਮੰਤਰੀ ਇਮਰਾਨ ਖਾਨ ਰਾਵਲਪਿੰਡੀ ਸਥਿਤ ਫੌਜੀ ਹੈੱਡਕੁਆਰਟਰ ਵਿਚ ਆਯਜਿਤ ‘ਡਿਫੈਂਸ ਐਂਡ ਮਾਰਟੇਅਰਸ ਡੇਅ ਸੇਰੇਮਨੀ’ ਦੌਰਾਨ ਬੋਲ ਰਹੇ ਸਨ। ਇਸ ਸਮਾਰੋਹ ਵਿਚ ਸੰਸਦ ਮੈਂਬਰ, ਡਿਪਲੋਮੈਟਿਕ, ਖਿਡਾਰੀ, ਕਲਾਕਾਰ ਅਤੇ ਹੋਰ ਹਸਤੀਆਂ ਵੀ ਮੌਜੂਦ ਸਨ। ਅੱਤਵਾਦ ‘ਤੇ ਲੜਾਈ ਕਾਰਨ ਹੋਈ ਬਰਬਾਦੀ ਅਤੇ ਦਰਦ ਬਾਰੇ ਬੋਲਦਿਆਂ ਇਮਰਾਨ ਨੇ ਕਿਹਾ,”ਉਹ ਸ਼ੁਰੂ ਤੋਂ ਹੀ ਯੁੱਧ ਦੇ ਵਿਰੁੱਧ ਰਹੇ ਹਨ ਅਤੇ ਉਨ੍ਹਾਂ ਦੀ ਸਰਕਾਰ ਦੀ ਪਾਲਿਸੀ ਰਾਸ਼ਟਰ ਦੇ ਹਿੱਤ ਵਿਚ ਹੋਵੇਗੀ।” ਭਾਵੇਂ ਕਿ ਇਮਰਾਨ ਨੇ ਅੱਤਵਾਦ ਵਿਰੁੱਧ ਜ਼ੋਰਦਾਰ ਮੁਕਾਬਲਾ ਕਰਨ ਲਈ ਪਾਕਿਸਤਾਨੀ ਫੌਜ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਨੇ ਕਿਹਾ,”ਜਿਸ ਤਰ੍ਹਾਂ ਨਾਲ ਪਾਕਿਸਤਾਨ ਦੀ ਫੌਜ ਨੇ ਅੱਤਵਾਦ ਵਿਰੁੱਧ ਲੜਾਈ ਲੜੀ ਹੈ ਉਸ ਤਰ੍ਹਾਂ ਕਿਸੇ ਹੋਰ ਦੇਸ਼ ਨੇ ਨਹੀਂ ਕੀਤਾ।” ਇਮਰਾਨ ਨੇ ਕਿਹਾ ਕਿ ਹਰ ਤਰ੍ਹਾਂ ਦੇ ਖਤਰੇ ਤੋਂ ਨਜਿੱਠਣ ਵਿਚ ਦੇਸ਼ ਦੀ ਸੁਰੱਖਿਆ ਅਤੇ ਖੁਫੀਆ ਏਜੰਸੀਆਂ ਦਾ ਯੋਗਦਾਨ ਬਿਹਤਰ ਰਿਹਾ ਹੈ। ਉਨ੍ਹਾਂ ਦੀ ਸਰਕਾਰ ਅੱਤਵਾਦ ਵਿਰੁੱਧ ਲੜਾਈ ਨੂੰ ਉਦੋਂ ਤੱਕ ਜਾਰੀ ਰੱਖੇਗੀ ਜਦੋਂ ਤੱਕ ਉਹ ਪੂਰੀ ਤਰ੍ਹਾਂ ਨਾਲ ਲਾਜ਼ੀਕਲ ਹੈ। ਇਸ ਦੇ ਨਾਲ ਹੀ ਇਮਰਾਨ ਨੇ ਮਨੁੱਖੀ ਪੂੰਜੀ ਵਿਚ ਨਿਵੇਸ਼ ਦੀ ਗੱਲ ਕਰਦਿਆਂ ਬੱਚਿਆਂ ਨੂੰ ਸਕੂਲ ਭੇਜਣ, ਹਸਪਤਾਲਾਂ ਦੇ ਨਿਰਮਾਣ ਅਤੇ ਮੈਰਿਟ ਸਿਸਟਮ ਦੀ ਗੱਲ ਕੀਤੀ।


