- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਾਕਿ ਖਿਡਾਰੀ ਅਜ਼ਹਰ ਅਲੀ ਨੇ ਲਿਆ ਵਨ ਡੇ ਕ੍ਰਿਕਟ ਤੋਂ ਸੰਨਿਆਸ
ਕਰਾਚੀ – ਪਾਕਿਸਤਾਨ ਦੇ ਸੀਨੀਅਰ ਬੱਲੇਬਾਜ਼ ਅਜ਼ਹਰ ਅਲੀ ਨੇ ਵੀਰਵਾਰ ਨੂੰ ਕੌਮਾਂਤਰੀ ਵਨ ਡੇ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ ਤਾਂ ਕਿ ਉਹ ਆਪਣਾ ਪੂਰਾ ਧਿਆਨ ਹੁਣ ਟੈਸਟ ਕ੍ਰਿਕਟ ‘ਤੇ ਲਾ ਸਕੇ। 33 ਸਾਲ ਦੇ ਇਸ ਖਿਡਾਰੀ ਨੇ ਕਿਹਾ ਕਿ ਉਸ ਨੇ ਇਹ ਫੈਸਲਾ ਇਸ ਲਈ ਕੀਤਾ ਹੈ ਤਾਂ ਉਹ ਟੈਸਟ ਕ੍ਰਿਕਟ ‘ਤੇ ਪੂਰੀ ਤਰ੍ਹਾਂ ਧਿਆਨ ਦੇਣ ਲਈ ਉਸ ਨੂੰ ਸਹੀ ਸਮਾਂ ਮਿਲ ਸਕੇ। ਉਸ ਨੇ ਲਾਹੌਰ ਵਿਚ ਪੱਤਕਰਾਰਾਂ ਨੂੰ ਕਿਹਾ, ”ਆਪਣਾ ਫੈਸਲਾ ਸੁਣਾਉਣ ਤੋਂ ਪਹਿਲਾਂ ਮੈਂ ਮੁੱਖ ਚੋਣਕਾਰ, ਕਪਤਾਨ ਤੇ ਪੀ. ਸੀ. ਬੀ. ਦੇ ਚੇਅਰਮੈਨ ਨਾਲ ਗੱਲ ਕੀਤੀ ਸੀ। ਮੈਂ ਕਾਫੀ ਸੋਚ-ਵਿਚਾਰ ਕਰ ਕੇ ਇਹ ਫੈਸਲਾ ਕੀਤਾ ਹੈ।” ਅਜ਼ਹਰ ਨੇ ਆਪਣਾ ਆਖਰੀ ਵਨ ਡੇ ਮੈਚ ਇਸ ਸਾਲ ਜਨਵਰੀ ਵਿਚ ਨਿਊਜ਼ੀਲੈਂਡ ਵਿਰੁੱਧ ਖੇਡਿਆ ਸੀ। ਉਸ ਨੇ 53 ਵਨ ਡੇ ਵਿਚ ਪਾਕਿਸਤਾਨ ਦੀ ਪ੍ਰਤੀਨਿਧਤਾ ਕੀਤੀ ਹੈ, ਜਿਨ੍ਹਾਂ ਵਿਚ ਉਸਦੀ 36.90 ਦੀ ਔਸਤ ਤੇ ਸਟ੍ਰਾਈਕ ਰੇਟ 74.45 ਰਿਹਾ। ਟੈਸਟ ਕ੍ਰਿਕਟ ਵਿਚ ਉਸਦਾ ਰਿਕਾਰਡ ਸ਼ਾਨਦਾਰ ਰਿਹਾ ਹੈ, ਜਿਸ ਵਿਚ ਉਸ ਨੇ ਇਕ ਤੀਹਰਾ ਤੇ ਇਕ ਦੋਹਰਾ ਸੈਂਕੜਾ ਬਣਾਇਆ ਹੈ।


