- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਾਕਿ ਘੱਟ ਗਿਣਤੀਆਂ ਤੇ ਅਤਿਆਚਾਰ ਕਰਨ ਵਾਲਾ ਦੇਸ਼ : ਨਕਵੀ
ਨਵੀਂ ਦਿੱਲੀ – ਭਾਜਪਾ ਦੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭਾਰਤ ‘ਚ ਘੱਟ ਗਿਣਤੀਆਂ ਨਾਲ ਹੋਣ ਵਾਲੇ ਰਵੱਈਏ ‘ਤੇ ਕੀਤੀ ਗਈ ਟਿੱਪਣੀ ‘ਤੇ ਹਮਲਾ ਬੋਲਦਿਆਂ ਐਤਵਾਰ ਨੂੰ ਕਿਹਾ ਕਿ ਪਾਕਿਸਤਾਨ ਘੱਟ ਗਿਣਤੀਆਂ ‘ਤੇ ਅਤਿਆਚਾਰ ਕਰਨ ਵਾਲਾ ਦੇਸ਼ ਹੈ। ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਮੁਖਤਾਰ ਅੱਬਾਸ ਨਕਵੀ ਨੇ ਇਮਰਾਨ ਖਾਨ ਦੀ ਟਿੱਪਣੀ ਨੂੰ ‘100 ਚੂਹੇ ਖਾ ਕੇ ਬਿੱਲੀ ਚੱਲੀ ਹਜ ਨੂੰ’ ਕਰਾਰ ਦਿੱਤਾ। ਪਾਕਿਸਤਾਨ ਦੀ ਤਿੱਖੇ ਸ਼ਬਦਾਂ ‘ਚ ਆਲੋਚਨਾ ਕਰਦਿਆਂ ਭਾਜਪਾ ਆਗੂ ਨਕਵੀ ਨੇ ਕਿਹਾ ਕਿ 1947 ‘ਚ ਦੇਸ਼ ਦੇ ਹੋਂਦ ‘ਚ ਆਉਣ ਪਿੱਛੋਂ ਹਿੰਦੂਆਂ, ਸਿੱਖਾਂ ਅਤੇ ਈਸਾਈਆਂ ਵਰਗੇ ਘੱਟ ਗਿਣਤੀ ਲੋਕਾਂ ਦੀ ਆਬਾਦੀ ‘ਚ ਲਗਭਗ 90 ਫੀਸਦੀ ਦੀ ਗਿਰਾਵਟ ਆਈ ਹੈ ਕਿਉਂਕਿ ਇਸਲਾਮੀ ਕੱਟੜਪਥੀਆਂ ਨੇ ਸਰਕਾਰ ਨਾਲ ਮਿਲੀਭਗਤ ਕਰਕੇ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ। ਪਾਕਿਸਤਾਨ ‘ਚ ਜਿਥੇ ਘੱਟ ਗਿਣਤੀਆਂ ਦੀ ਹੱਤਿਆ ਕੀਤੀ ਜਾਂਦੀ ਹੈ ਅਤੇ ਲੋਕਾਂ ਨੂੰ ਧਰਮ ਤਬਦੀਲ ਕਰਨ ਲਈ ਮਜ਼ਬੂਰ ਕੀਤਾ ਜਾਂਦਾ ਹੈ, ਉਥੇ ਭਾਰਤ ‘ਚ ਉਹ ਉਲਟਾ ਵਿਕਸਿਤ ਹੋਏ ਹਨ ਅਤੇ ਵਿਕਾਸ ‘ਚ ਬਰਾਬਰ ਦੇ ਭਾਈਵਾਲ ਹਨ।


