- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਾਕਿ ਦੇ ਖੈਬਰ ਪਖਤੂਨਖਵਾ ’ਚ ਧਮਾਕਾ, 25 ਮਰੇ ਕਈ ਜ਼ਖ਼ਮੀ
ਕਰਾਚੀ ’ਚ ਚੀਨੀ ਦੂਤਾਵਾਸ ’ਤੇ ਵੀ ਹਮਲਾ, 3 ਹਮਲਾਵਰਾਂ ਦੀ ਮਾਰੇ
ਇਸਲਾਮਾਬਾਦ – ਪਾਕਿਸਤਾਨ ਦੇ ਖੈਬਰ ਪਖਤੂਨਖਵਾ ਦੇ ਹਾਂਗੂ ’ਚ ਸ਼ੁਕਰਵਾਰ ਸਵੇਰੇ ਇਕ ਬੰਬ ਧਮਾਕਾ ਹੋਇਆ। ਇਕ ਸਮਾਚਾਰ ਏਜੰਸੀ ਮੁਤਾਬਿਕ ਇਹ ਧਮਾਕਾ ਕਜੀ ਇਲਾਕੇ ਦੇ ਕਲਾਯਾਬਾਜ਼ਾਰ ਵਿਚ ਹੋਇਆ। ਇਸ ਧਮਾਕੇ ’ਚ ਹੁਣ ਤਕ 25 ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਹੋ ਚੁਕੀ ਹੈ ਅਤੇ 35 ਤੋਂ ਵਧੇਰੇ ਲੋਕ ਜ਼ਖ਼ਮੀ ਹੋਏ ਹਨ। ਸੁਰੱਖਿਆ ਕਰਮੀਆਂ ਦਾ ਕਹਿਣਾ ਹੈ ਕਿ ਧਮਾਕਾ ਮਦਰਸੇ ਦੇ ਗੇਟ ਦੇ ਸਾਹਮਣੇ ਹੋਇਆ। ਧਮਾਕੇ ਦੀ ਚਪੇਟ ’ਚ ਆਏ ਲੋਕਾਂ ਨੂੰ ਨੇੜੇ ਦੇ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਜ਼ਿਆਦਾਤਰ ਲੋਕਾਂ ਦੀ ਹਾਲਤ ਗੰਭੀਰ ਦਸੀ ਜਾ ਰਹੀ ਹੈ। ਧਮਾਕੇ ਬਾਅਦ ਸੁਰਖਿਆ ਬਲਾਂ ਨੇ ਇਲਾਕਾ ਆਪਣੇ ਕਬਜ਼ੇ ’ਚ ਲੈ ਕੇ ਤਲਾਸ਼ੀ ਅਭਿਆਨ ਸ਼ੁਰੂ ਕਰ ਦਿਤਾ ਹੈ। ਸੁਰਖਿਆ ਸੂਤਰਾਂ ਮੁਤਾਬਿਕ ਇਹ ਧਮਾਕਾ ਧਾਰਮਿਕ ਸਥਾਨ ਦੇ ਬਾਹਰ ਹੋਇਆ ਹੈ, ਜਿਥੇ ਕਾਫ਼ੀ ਗਿਣਤੀ ਵਿਚ ਲੋਕ ਮੌਜੂਦ ਸਨ। ਹਾਲੇ ਤਕ ਇਸ ਧਮਾਕੇ ਦੀ ਜ਼ਿੰਮੇਵਾਰੀ ਕਿਸੇ ਨੇ ਨਹੀਂ ਲਈ। ਪਾਕਿਸਤਾਨ ਦੇ ਜੀਓ ਟੀਵੀ ਮੁਤਾਬਕ ਇਹ ਧਮਾਕਾ ਹੰਗੂ ਦੇ ਲੋਅਰ ਓਰਕਜ਼ਈ ਇਲਾਕੇ ’ਚ ਹੋਇਆ ਹੈ। ਅਧਿਕਾਰੀਆਂ ਨੇ ਜ਼ਖ਼ਮੀਆਂ ਨੂੰ ਹਸਪਤਾਲ ਵਿਚ ਦਾਖ਼ਲ ਕਰਵਾ ਦਿਤਾ ਹੈ ਤੇ ਸੁਰਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਹੈ ਤੇ ਜਾਂਚ ਸ਼ੁਰੂ ਕਰ ਦਿਤੀ ਹੈ। ਦੂਜੇ ਪਾਸੇ ਪਾਕਿਸਤਾਨੀ ਦੇ ਕਰਾਚੀ ’ਚ ਕਿਲਫ਼ਟਨ ਇਲਾਕੇ ’ਚ ਸਥਿਤ ਚੀਨੀ ਦੂਤਾਵਾਸ ਕੋਲ ਅਣਪਛਾਤੇ ਬੰਦੂਕਧਾਰੀਆਂ ਤੇ ਸੁਰਖਿਆ ਕਰਮੀਆਂ ਵਿਚਾਲੇ ਗੋਲੀਬਾਰੀ ਹੋਈ ਹੈ। ਇਸ ਗੋਲੀਬਾਰੀ ’ਚ ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਸਥਾਨਕ ਲੋਕਾਂ ਮੁਤਾਬਿਕ ਸ਼ੁਕਰਵਾਰ ਸਵੇਰੇ ਚੀਨ ਦੇ ਦੂਤਾਵਾਸ ਤੇ ਹਮਲਾਵਰਾਂ ਨੇ ਧਮਾਕਾ ਕੀਤਾ ਤੇ ਉਸ ਤੋਂ ਬਾਅਦ ਫਾਇਰਿੰਗ ਸ਼ੁਰੂ ਕਰ ਦਿਤੀ ਹੈ। ਉਥੇ ਤਾਇਨਾਤ ਸੁਰਖਿਆ ਕਰਮੀਆਂ ਵਲੋਂ ਵੀ ਤੁਰੰਤ ਜਵਾਬੀ ਕਾਰਵਾਈ ਕੀਤੀ ਗਈ, ਜਿਸ ’ਚ 3 ਹਮਲਾਵਰਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਇਸ ਤੋਂ ਬਾਅਦ ਦੂਤਾਵਾਸ ਵਲ ਜਾਂਦੇ ਸਾਰੇ ਰਾਹ ਬੰਦ ਕਰ ਦਿਤੇ ਗਏ ਨੇ, ਇਸ ਹਮਲੇ ਦੀ ਜ਼ਿੰਮੇਵਾਰੀ ਅਤਵਾਦੀ ਸੰਗਠਨ ਬਲੋਚ ਲਿਬਰੇਸ਼ਨ ਆਰਮੀ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਇਹ ਹਮਲਾ ਚੀਨ ਦੀ ਅਕਲ ਟਿਕਾਣੇ ਲਿਆਉਣ ਲਈ ਕੀਤਾ ਗਿਆ ਹੈ।


