- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਾਕਿ ਦੇ ਬਿਆਨਾ ਦਾ ਜਵਾਬ ਦੇਣ ਦੀ ਲੋੜ ਨਹੀਂ
ਨਾਗਰਿਕਤਾ ਸੋਧ ਬਿੱਲ ‘ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਵਿਦੇਸ਼ ਮੰਤਰਾਲੇ ਨੇ ਕਰਾਰਾ ਜਵਾਬ ਦਿੱਤਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਪਾਕਿਸਤਾਨੀ ਪ੍ਰਧਾਨ ਮੰਤਰੀ ਦੀ ਟਿੱਪਣੀ ‘ਤੇ ਕਿਹਾ, ”ਸਾਨੂੰ ਨਹੀਂ ਲੱਗਦਾ ਹੈ ਕਿ ਪਾਕਿਸਤਾਨੀ ਪੀ.ਐੱਮ. ਦੇ ਹਰ ਬਿਆਨ ਦਾ ਜਵਾਬ ਦੇਣ ਦੀ ਜ਼ਰੂਰਤ ਹੈ। ਉਨ੍ਹਾਂ ਦੇ ਸਾਰੇ ਬਿਆਨ ਬੇਬੁਨਿਆਦ ਹਨ, ਉਨ੍ਹਾਂ ਨੂੰ ਭਾਰਤ ਦੇ ਅੰਦਰੂਨੀ ਮਾਮਲਿਆਂ ‘ਤੇ ਟਿੱਪਣੀ ਕਰਨ ਦੀ ਬਜਾਏ ਪਾਕਿਸਤਾਨ ‘ਚ ਘੱਟ ਗਿਣਤੀ ਭਾਈਚਾਰਿਆਂ ਦੀ ਸਥਿਤੀ ‘ਤੇ ਧਿਆਨ ਦੇਣਾ ਚਾਹੀਦਾ ਹੈ।” ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਨਾਗਰਿਕਤਾ ਸੋਧ ਬਿੱਲ 2019 ਦਾ ਵਿਰੋਧ ਕੀਤਾ ਸੀ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੇ ਟਵੀਟ ਕੀਤਾ ਸੀ, ”ਮੈਂ ਸਖਤ ਸ਼ਬਦਾਂ ‘ਚ ਭਾਰਤੀ ਲੋਕ ਸਭਾ ‘ਚ ਨਾਗਰਿਕ ਸੋਧ ਬਿੱਲ ਦੀ ਨਿੰਦਾ ਕਰਦਾ ਹਾਂ। ਇਹ ਨਾ ਸਿਰਫ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਕਾਨੂੰਨ ਦਾ ਬਲਕਿ ਪਾਕਿਸਤਾਨ ਦੇ ਨਾਲ ਹੋਏ ਦੋ-ਪੱਖੀ ਸਮਝੌਤੇ ਦਾ ਵੀ ਉਲੰਘਣ ਹੈ। ਇਸ ਤੋਂ ਪਹਿਲਾਂ ਪਾਕਿਸਤਾਨ ਸੰਸਦ ਵਲੋਂ ਧਾਰਾ 370 ਨੂੰ ਹਟਾਏ ਜਾਣ ‘ਤੇ ਬਿਆਨਬਾਜ਼ੀ ਕਰ ਚੁੱਕਾ ਹੈ।


