- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਾਕਿ ਨਾਲ ਪ੍ਰੇਮ ਕਾਰਨ ਇਥੇ ਆਏ ਸੀ: ਸ਼ਰੀਫ
ਲਾਹੌਰ – ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੇ ਅੱਜ ਅਦਾਲਤ ਵਿੱਚ ਦੱਸਿਆ ਕਿ ਉਹ ਗੱਦਾਰ ਨਹੀਂ ਹਨ। ਉਨ੍ਹਾਂ ਦਾ ਪਰਿਵਾਰ ਪਾਕਿਸਤਾਨ ਨਾਲ ਪ੍ਰੇਮ ਕਰਦਾ ਹੈ ਅਤੇ ਇਸੇ ਕਾਰਨ ਉਹ ਭਾਰਤ ਤੋਂ ਪਰਵਾਸ ਕਰਕੇ ਇਥੇ ਆਇਆ ਹੈ। ਲਾਹੌਰ ਹਾਈ ਕੋਰਟ ਸੋਮਵਾਰ ਤੋਂ ਸਾਬਕਾ ਪ੍ਰਧਾਨ ਮੰਤਰੀ ਖਿਲਾਫ਼ ਗੱਦਾਰੀ ਦੇ ਦੋਸ਼ਾਂ ਤਹਿਤ ਕਾਰਵਾਈ ਕਰਨ ਦੀ ਮੰਗ ਵਾਲੀ ਪਟੀਸ਼ਨ ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ 2008 ਦੇ ਮੁੰਬਈ ਦਹਿਸ਼ਤੀ ਹਮਲੇ ਵਿੱਚ ਸ਼ਾਮਲ ਲੋਕ ਪਾਕਿਸਤਾਨ ਨਾਲ ਸਬੰਧਤ ਸਨ ’ਤੇ ਸੁਣਵਾਈ ਕਰ ਰਿਹਾ ਹੈ। ਇਕ ਹੋਰ ਸਾਬਕਾ ਪ੍ਰਧਾਨ ਮੰਤਰੀ ਸ਼ਾਹਿਦ ਖਾਕਾਨ ਅੱਬਾਸੀ ਅਤੇ ਡਾਅਨ ਦੇ ਪੱਤਰਕਾਰ ਸਾਇਰਲ ਅਲਮੇਡਾ ਜੋ ਇਸ ਕੇਸ ਵਿੱਚ ਧਿਰ ਹਨ ਨੇ ਵੀ ਅਦਾਲਤ ਵਿੱਚ ਆਪਣਾ ਜਵਾਬ ਦਾਖ਼ਲ ਕੀਤਾ। ਪਾਕਿਸਤਾਨ ਆਧਾਰਤ ਲਸ਼ਕਰ ਏ ਤੋਇਬਾ ਦੇ 10 ਦਹਿਸ਼ਤਗਰਦਾਂ ਵੱਲੋਂ ਕੀਤੇ ਗਏ ਹਮਲੇ ਵਿੱਚ 166 ਲੋਕ ਮਾਰੇ ਗਏ ਸਨ। ਪੁਲੀਸ ਨੇ ਨੌਂ ਹਮਲਾਵਰਾਂ ਨੂੰ ਵੀ ਮਾਰ ਮੁਕਾਇਆ ਸੀ ਤੇ ਇਕ ਹਮਲਾਵਰ ਅਜਮਲ ਕਸਾਬ ਨੂੰ ਫੜ ਲਿਆ ਸੀ, ਜਿਸ ਨੂੰ ਮਗਰੋਂ ਫਾਂਸੀ ਦੇ ਦਿੱਤੀ ਗਈ ਸੀ।


