- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਾਕਿ ਨੂੰ ਅਜੇ ਬਹੁਤ ਕੁਝ ਕਰਨ ਦੀ ਲੋੜ: ਵੀਕੇ ਸਿੰਘ
ਗਾਜ਼ੀਆਬਾਦ – ਕੇਂਦਰੀ ਮੰਤਰੀ ਤੇ ਸਾਬਕਾ ਥਲ ਸੈਨਾ ਮੁਖੀ ਵੀ.ਕੇ.ਸਿੰਘ ਨੇ ਅੱਜ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਖ਼ੁਸ਼ੀ ਹੈ ਕਿ ਪਾਕਿਸਤਾਨ ਨੇ ਭਾਰਤੀ ਪਾਇਲਟ ਵਿੰਗ ਕਮਾਂਡਰ ਅਭਿਨੰਦਨ ਵਰਤਮਾਨ ਨੂੰ ਰਿਹਾਅ ਕਰ ਦਿੱਤਾ ਹੈ, ਪਰ ਗੁਆਂਢੀ ਮੁਲਕ ਨੂੰ ਅਜੇ ਬਹੁਤ ਕੁਝ ਕਰਨ ਦੀ ਲੋੜ ਹੈ। ਇਥੇ ਆਪਣੇ ਸੰਸਦੀ ਹਲਕੇ ਵਿੱਚ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਦੇਸ਼ ਰਾਜ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਪਾਕਿਸਤਾਨ ਨਾਲ ਰਿਸ਼ਤਿਆਂ ਵਿੱਚ ਆਈ ਤਲਖੀ ਨੂੰ ਲੈ ਕੇ ‘ਢੁੱਕਵੇਂ ਕਦਮ’ ਚੁੱਕ ਰਹੀ, ਪਰ ਇਸ ਪੇਸ਼ਕਦਮੀ ਦਾ ਖੁਲਾਸਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ,‘ਸਾਨੂੰ ਖ਼ੁਸ਼ੀ ਹੈ ਕਿ ਪਾਇਲਟ ਅਭਿਨੰਦਨ ਵਰਤਮਾਨ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਪਰ ਜੇਕਰ ਉਹ ਇਸ ਰਿਹਾਈ ਨੂੰ ‘ਅਮਨ ਦਾ ਸੁਨੇਹਾ’ ਦੱਸਦੇ ਹਨ ਤਾਂ ਅਸੀਂ ਇਸ ਤੋਂ ਵੀ ਖੁਸ਼ ਹਾਂ, ਪਰ ਉਨ੍ਹਾਂ (ਪਾਕਿਸਤਾਨ) ਨੂੰ ਅਜੇ ਬਹੁਤ ਕੁਝ ਕਰਨ ਦੀ ਲੋੜ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦੀ ਯੂਏਈ ਵਿੱਚ ਓਆਈਸੀ (ਇਸਲਾਮਿਕ ਸਹਿਯੋਗ ਬਾਰੇ ਜਥੇਬੰਦੀ) ਦੀ ਮੀਟਿੰਗ ’ਚੋਂ ਗ਼ੈਰਹਾਜ਼ਰੀ ਬਾਰੇ ਪੁੱਛੇ ਜਾਣ ’ਤੇ ਸਿੰਘ ਨੇ ਕਿਹਾ, ‘ਇਹ ਕੁਰੈਸ਼ੀ ਦੀ ਸਮਝ ਹੈ, ਉਨ੍ਹਾਂ ਨੂੰ ਉਹ ਕੁਝ ਕਰਨ ਦੇਣਾ ਚਾਹੀਦਾ ਹੈ, ਜੋ ਉਹ ਚਾਹੁੰਦੇ ਹਨ।


