- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਾਕਿ ਨੂੰ ਵੱਡਾ ਝਟਕਾ, ਨਾਰਾਜ਼ ਅਮਰੀਕਾ ਨੇ 2100 ਕਰੋੜ ਰੁਪਏ ਦੀ ਮਦਦ ‘ਤੇ ਲਾਈ ਰੋਕ
ਵਾਸ਼ਿੰਗਟਨ – ਪਾਕਿਸਤਾਨ ਨੂੰ ਵੱਡਾ ਝਟਕਾ ਦਿੰਦਿਆਂ ਅਮਰੀਕਾ ਨੇ 300 ਮਿਲੀਅਨ ਡਾਲਰ ਸਹਾਇਤਾ ਰਾਸ਼ੀ ‘ਤੇ ਰੋਕ ਲਗਾ ਦਿੱਤੀ ਹੈ। ਅੱਤਵਾਦੀਆਂ ਖਿਲਾਫ ਪਾਕਿਸਤਾਨ ਦੀ ਲਚਰ ਕਾਰਵਾਈ ਨੂੰ ਦੇਖਦੇ ਹੋਏ ਟਰੰਪ ਪ੍ਰਸ਼ਾਸਨ ਨੇ ਇਹ ਫੈਸਲਾ ਲਿਆ ਹੈ। ਅਮਰੀਕੀ ਫੌਜ ਵਲੋਂ ਕਿਹਾ ਗਿਆ ਹੈ ਕਿ ਜਿਸ ਤਰ੍ਹਾਂ ਨਾਲ ਪਾਕਿਸਤਾਨ ਅੱਤਵਾਦ ਖਿਲਾਫ ਕਦਮ ਚੁੱਕਣ ‘ਚ ਅਸਫ ਰਿਹਾ ਹੈ ਉਸ ਨੂੰ ਦੇਖਦੇ ਹੋਏ 300 ਮਿਲੀਅਨ ਡਾਲਰ ਮਤਲਬ ਤਕਰੀਬਨ 2100 ਕਰੋੜ ਰੁਪਏ ਦੀ ਆਰਥਿਕ ਮਦਦ ਨੂੰ ਰੋਕਣ ਦਾ ਫੈਸਲਾ ਲਿਆ ਗਿਆ ਹੈ। ਰੱਖਿਆ ਮੰਤਰਾਲੇ ਦੇ ਬੁਲਾਰੇ ਲੈਫਟੀਨੈਂਟ ਕਰਨਲ ਕੋਨੀ ਫਾਕਨਰ ਨੇ ਕਿਹਾ ਕਿ ਅਮਰੀਕੀ ਰੱਖਿਆ ਵਿਭਾਗ ਅਜੇ ਇਸ ਰਾਸ਼ੀ ਦੀ ਵਰਤੋਂ ਜ਼ਰੂਰੀ ਕੰਮਾਂ ‘ਚ ਕਰੇਗਾ। ਅਮਰੀਕਾ ਦੇ ਇਸ ਫੈਸਲੇ ਤੋਂ ਬਾਅਦ ਪਾਕਿਸਤਾਨ ਦੇ ਅਕਸ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਇਕ ਹੋਰ ਵੱਡਾ ਝਟਕਾ ਲੱਗਿਆ ਹੈ। ਟਰੰਪ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਪਾਕਿਸਤਾਨ ਉਨ੍ਹਾਂ ਕੱਟੜਪੰਥੀਆਂ ਲਈ ਸੁਰੱਖਿਅਤ ਪਨਾਹਗਾਹ ਬਣਿਆ ਹੋਇਆ ਹੈ, ਜੋ ਗੁਆਂਢੀ ਦੇਸ਼ ਅਫਗਾਨਿਸਤਾਨ ‘ਚ ਪਿਛਲੇ ਕਈ ਸਾਲਾਂ ਤੋਂ ਜੰਗ ਛੇੜ ਕੇ ਬੈਠੇ ਹਨ। ਹਾਲਾਂਕਿ ਪਾਕਿਸਤਾਨ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕਰਦਾ ਰਿਹਾ ਹੈ। ਅਜਿਹੇ ‘ਚ ਹੁਣ ਇਸ ਕਦਮ ‘ਚ ਦੋਵਾਂ ਦੇਸ਼ਾਂ ਦੇ ਵਿਗੜਦੇ ਰਿਸ਼ਤਿਆਂ ਨੂੰ ਇਕ ਲਾਲਚ ਵਾਂਗ ਦੇਖਿਆ ਜਾ ਰਿਹਾ ਹੈ।
ਅਮਰੀਕੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਜੇਕਰ ਪਾਕਿਸਤਾਨ ਆਪਣਾ ਰਵੱਈਆ ਬਦਲਦਾ ਹੈ ਤਾਂ ਉਹ ਫਿਰ ਤੋਂ ਸਮਰਥਨ ਹਾਸਲ ਕਰ ਸਕਦਾ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਅਮਰੀਕਾ ਨੇ ਇਸ ਸਾਲ ਦੀ ਸ਼ੁਰੂਆਤ ‘ਚ ਪਾਕਿਸਤਾਨ ਨੂੰ 50 ਕਰੋੜ ਰੁਪਏ ਦੀ ਆਰਥਿਕ ਮਦਦ ਰੱਦ ਕਰ ਦਿੱਤੀ ਸੀ। ਹਾਲਾਂਕਿ ਰੱਖਿਆ ਮੰਤਰਾਲੇ ਨੇ ਇਸ ਫੈਸਲੇ ਨੂੰ ਅਜੇ ਅਮਰੀਕੀ ਸੰਸਦ ਦੀ ਮਨਜ਼ੂਰੀ ਮਿਲਣਾ ਬਾਕੀ ਹੈ।


